ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
Punjab and Chandigarh Weather: ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ।
Punjab and Chandigarh Weather: ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ ਗਿਆ ਹੈ।
ਬਠਿੰਡਾ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਚੰਡੀਗੜ੍ਹ ਵਿੱਚ ਵੀ ਅਜਿਹੀ ਹੀ ਸਥਿਤੀ ਹੈ। ਹਾਲਾਂਕਿ ਸਵੇਰੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਜਾਰੀ ਹੈ। ਦਿਨ-ਰਾਤ ਦੇ ਫਰਕ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ ਸਮੇਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ 'ਤੇ ਪਹੁੰਚ ਗਿਆ ਹੈ। ਚੰਡੀਗੜ੍ਹ ਸਣੇ ਅੰਮ੍ਰਿਤਸਰ, ਮੰਡੀ ਗੋਬਿੰਦਗੜ੍ਹ ਵਿੱਚ ਪ੍ਰਦੂਸ਼ਣ ਦਾ ਪੱਧਰ 200 ਏਅਰ ਕੁਆਲਿਟੀ ਇੰਡੈਕਸ (AQI) ਨੂੰ ਪਾਰ ਕਰ ਗਿਆ ਹੈ। ਯਾਨੀ ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਪ੍ਰਦੂਸ਼ਣ ਦਾ ਪੱਧਰ 200 ਨੂੰ ਪਾਰ ਕਰਕੇ 210 AQI ਤੱਕ ਪਹੁੰਚ ਗਿਆ ਹੈ। ਅੰਮ੍ਰਿਤਸਰ ਵਿੱਚ ਪ੍ਰਦੂਸ਼ਣ ਦਾ ਪੱਧਰ 221 AQI ਅਤੇ ਮੰਡੀ ਗੋਬਿੰਦਗੜ੍ਹ ਵਿੱਚ 235 AQI ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਜਲੰਧਰ ਵਿੱਚ AQI 170, ਖੰਨਾ ਵਿੱਚ 156, ਲੁਧਿਆਣਾ ਵਿੱਚ 193, ਪਟਿਆਲਾ ਵਿੱਚ 151 ਅਤੇ ਰੂਪਨਗਰ ਵਿੱਚ AQI 110 ਦਰਜ ਕੀਤਾ ਗਿਆ। ਇੱਥੇ ਵੀ ਪ੍ਰਦੂਸ਼ਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕ
ਚੰਡੀਗੜ੍ਹ ਸਮੇਤ ਪੰਜਾਬ 'ਚ ਪ੍ਰਦੂਸ਼ਣ ਦੇ ਪੱਧਰ ਦਾ ਅਸਰ ਲੋਕਾਂ ਦੀ ਸਿਹਤ 'ਤੇ ਪੈ ਰਿਹਾ ਹੈ। ਅੱਖਾਂ ਵਿੱਚ ਜਲਣ ਦੀ ਸਮੱਸਿਆ ਆਮ ਹੋ ਗਈ ਹੈ। ਇਸ ਦੇ ਨਾਲ ਹੀ ਦਮੇ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਲੋਕਾਂ ਵਿੱਚ ਸਾਹ ਦੀਆਂ ਬਿਮਾਰੀਆਂ ਵੱਧ ਗਈਆਂ ਹਨ।
ਡਾਕਟਰ ਇਸ ਸਥਿਤੀ ਵਿੱਚ ਲੋਕਾਂ ਨੂੰ ਬਾਹਰ ਨਾ ਜਾਣ ਦੀ ਸਲਾਹ ਦੇ ਰਹੇ ਹਨ। ਇੰਨਾ ਹੀ ਨਹੀਂ, ਲੋੜ ਪੈਣ 'ਤੇ ਲੋਕਾਂ ਨੂੰ ਬਾਹਰ ਜਾਣ ਤੋਂ ਪਹਿਲਾਂ ਮਾਸਕ ਪਹਿਨਣ ਲਈ ਕਿਹਾ ਜਾ ਰਿਹਾ ਹੈ।
ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 18 ਤੋਂ 33 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ- ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 19 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਅੰਮ੍ਰਿਤਸਰ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 31.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 20 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ- ਬੁੱਧਵਾਰ ਸ਼ਾਮ ਨੂੰ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 20 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਰਿਹਾ। ਅੱਜ ਤਾਪਮਾਨ 19 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 19 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।