ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਮਾਨਸੂਨ ਦੀ ਰਫਤਾਰ ਹੋਈ ਹੌਲੀ; ਜਾਣੋ ਕਿਵੇਂ ਦਾ ਰਹੇਗਾ ਮੌਸਮ
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਥੋੜ੍ਹਾ ਕਮਜ਼ੋਰ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਇੱਕ ਦਿਨ ਵਿੱਚ ਰਾਜ ਦੇ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ।

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਥੋੜ੍ਹਾ ਕਮਜ਼ੋਰ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਇੱਕ ਦਿਨ ਵਿੱਚ ਰਾਜ ਦੇ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ ਨੌਂ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ, ਇੱਕ-ਦੋ ਥਾਵਾਂ 'ਤੇ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਫਿਰੋਜ਼ਪੁਰ ਵਿੱਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਰਾਜ ਵਿੱਚ ਸਿਰਫ 239.6 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ ਆਮ ਨਾਲੋਂ 29 ਪ੍ਰਤੀਸ਼ਤ ਘੱਟ ਹੈ।
9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਸੋਮਵਾਰ ਨੂੰ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਨਮੀਂ ਵਿੱਚ ਵਾਧਾ ਹੋਇਆ, ਜਿਸ ਕਰਕੇ ਉੱਥੇ ਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋਈ।
ਮੌਨਸੂਨ ਟ੍ਰੈਫ਼ ਇਸ ਵੇਲੇ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਿਹਾ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ ਮੌਨਸੂਨ ਟ੍ਰਫ਼ ਇਸ ਵੇਲੇ ਅੰਮ੍ਰਿਤਸਰ ਵਿੱਚੋਂ ਲੰਘ ਰਿਹਾ ਹੈ, ਜਿਸ ਕਾਰਨ ਪੰਜਾਬ ਵਿੱਚ ਮੀਂਹ ਲਈ ਮੌਸਮ ਅਨੁਕੂਲ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰੀ ਹਰਿਆਣਾ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਇੱਕ ਉੱਪਰੀ-ਹਵਾ ਚੱਕਰਵਾਤੀ ਸਰਕੂਲੇਸ਼ਨ ਵੀ ਮੌਜੂਦ ਹੈ, ਜਿਸ ਨਾਲ ਬਾਰਿਸ਼ ਦੀ ਗਤੀਵਿਧੀ ਵੀ ਵੱਧ ਸਕਦੀ ਹੈ।
27 ਅਗਸਤ ਤੱਕ ਇਦਾਂ ਦਾ ਰਹੇਗਾ ਮੌਸਮ
ਪੰਜਾਬ ਦੇ ਦੱਖਣ-ਪੱਛਮੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ 27 ਅਗਸਤ ਤੱਕ ਰਾਜ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32-34 ਡਿਗਰੀ, ਉੱਤਰੀ ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ 34-36 ਡਿਗਰੀ ਅਤੇ ਦੱਖਣੀ ਅਤੇ ਦੱਖਣ-ਪੱਛਮੀ ਹਿੱਸਿਆਂ ਵਿੱਚ 36-40 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਰਾਜ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਹਿਣ ਦੀ ਉਮੀਦ ਹੈ। ਉੱਤਰੀ ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 22-24 ਡਿਗਰੀ ਸੈਲਸੀਅਸ, ਕੇਂਦਰੀ ਪੰਜਾਬ ਵਿੱਚ 24-26 ਡਿਗਰੀ ਸੈਲਸੀਅਸ ਅਤੇ ਦੱਖਣੀ ਹਿੱਸਿਆਂ ਵਿੱਚ 26-28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ।
ਟ੍ਰੈਂਡਿੰਗ ਟੌਪਿਕ














