ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਐਕਟਿਵ ਹੋ ਰਿਹਾ ਹੈ। ਇਸ ਕਰਕੇ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਨੇਰੀ-ਤੂਫ਼ਾਨ ਦੀ ਸੰਭਾਵਨਾ ਵੀ ਜਤਾਈ ਹੈ।
ਜਦੋਂ ਕਿ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਹੋਵੇਗੀ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੇ ਲਈ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵੀ ਘੱਟ ਜਾਵੇਗਾ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ।
ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਕੀਤਾ ਗਿਆ ਜਾਰੀ
ਅੱਜ ਦੇ ਲਈ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਸਰੀਰ ਨੂੰ ਠੰਡ ਤੋਂ ਬਚਾਉਣ ਦੀ ਕੋਸ਼ਿਸ਼ ਕਰੋ।
ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ
ਪੰਜਾਬ ਵਿੱਚ ਰਾਤ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 4.2 ਡਿਗਰੀ ਤੋਂ 8 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਵੀ ਇਹੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਠੰਡ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਦਾਂ ਦਾ ਰਹੇਗਾ ਮੌਸਮ
ਚੰਡੀਗੜ੍ਹ - ਅੱਜ ਸਵੇਰੇ ਧੁੰਦ ਪਵੇਗੀ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਅੰਮ੍ਰਿਤਸਰ - ਅੱਜ ਧੁੰਦ ਪਵੇਗੀ। ਤਾਪਮਾਨ 6 ਤੋਂ 17 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ - ਅੱਜ ਸਵੇਰੇ-ਸ਼ਾਮ ਧੁੰਦ ਛਾਈ ਰਹੇਗੀ। ਤਾਪਮਾਨ 5 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਲੁਧਿਆਣਾ – ਅੱਜ ਧੁੰਦ ਪਵੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ - ਅੱਜ ਧੁੰਦ ਰਹੇਗੀ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।
ਮੋਹਾਲੀ - ਅੱਜ ਧੁੰਦ ਰਹੇਗੀ। ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
