ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ 27 ਜੂਨ ਸ਼ਨੀਵਾਰ ਨੂੰ ਕਈ ਸ਼ਹਿਰਾਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ, 28 ਤੋਂ 30 ਜੂਨ ਤੱਕ ਰਾਹਤ ਦੀ ਉਮੀਦ ਹੈ। ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਆਉਣ ਦੀ ਉਮੀਦ ਹੈ।
ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਰੂਪਨਗਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਪਠਾਨਕੋਟ ਸਣੇ ਕਈ ਇਲਾਕਿਆਂ ਵਿੱਚ ਖਰਾਬ ਮੌਸਮ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ ਅਤੇ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਹੈ।
28 ਤੋਂ 30 ਜੂਨ ਤੱਕ ਮੌਸਮ ਦੀ ਕੋਈ ਚੇਤਾਵਨੀ ਨਹੀਂ
ਮੌਸਮ ਵਿਭਾਗ ਦੇ ਅਨੁਸਾਰ 28, 29 ਅਤੇ 30 ਜੂਨ ਨੂੰ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਮੌਸਮ ਨੂੰ ਲੈਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਇਨ੍ਹਾਂ ਤਿੰਨ ਦਿਨਾਂ ਦੌਰਾਨ ਮੌਸਮ ਆਮ ਰਹੇਗਾ।
ਹਾਲਾਂਕਿ ਕੁਝ ਖੇਤਰਾਂ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ, ਪਰ ਮੌਸਮ ਵਿੱਚ ਕੋਈ ਵੱਡਾ ਬਦਲਾਅ ਜਾਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਨਹੀਂ ਹੈ।
ਜੁਲਾਈ ਦੇ ਸ਼ੁਰੂ ਵਿੱਚ ਬਦਲੇਗਾ ਮੌਸਮ
ਮੌਸਮ ਵਿਭਾਗ ਦੇ ਅਨੁਸਾਰ 1 ਅਤੇ 2 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਵਾਪਸ ਆ ਸਕਦੀਆਂ ਹਨ। ਇਸ ਦੌਰਾਨ ਕਈ ਖੇਤਰਾਂ ਵਿੱਚ ਮੀਂਹ ਪੈਣ ਦੀ ਵੀ ਉਮੀਦ ਹੈ, ਜਿਸ ਨਾਲ ਹੁੰਮਸ ਅਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਗਰਮੀ ਅਤੇ ਨਮੀਂ ਤੋਂ ਅਜੇ ਕੋਈ ਰਾਹਤ ਨਹੀਂ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਇਸ ਕਰਕੇ ਦਿਨ ਦੌਰਾਨ ਗਰਮੀ ਅਤੇ ਹੁੰਮਸ ਲੋਕਾਂ ਨੂੰ ਪਰੇਸ਼ਾਨ ਕਰਦੀ ਰਹੇਗੀ। ਹਾਲਾਂਕਿ, ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਵਧੀਆਂ ਬਾਰਿਸ਼ ਦੀਆਂ ਗਤੀਵਿਧੀਆਂ ਕਾਰਨ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ।
Before You Go
ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਟ੍ਰੈਂਡਿੰਗ ਟੌਪਿਕ






















