ਪੜਚੋਲ ਕਰੋ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

Punjab Weather Update : ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ ਬਾਰਿਸ਼ ਤੋਂ ਬਾਅਦ ਔਸਤ ਤਾਪਮਾਨ ਵਿੱਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ।

Punjab Weather Update : ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ ਬਾਰਿਸ਼ ਤੋਂ ਬਾਅਦ ਔਸਤ ਤਾਪਮਾਨ ਵਿੱਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ। ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਇਲਾਕਿਆਂ ਵਿੱਚ ਵਿਜ਼ਿਬਿਲਿਟੀ ਘੱਟ ਕੇ 100 ਮੀਟਰ ਤੱਕ ਰਹਿ ਸਕਦੀ ਹੈ।

ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਮਲੇਰਕੋਟਲਾ, ਸੰਗਰੂਰ ਅਤੇ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਸਮਾਨ 'ਚ ਬੱਦਲ ਛਾ ਜਾਣ ਤੋਂ ਬਾਅਦ ਹੀਟ ਲਾਕ ਦੀ ਸਥਿਤੀ ਪੈਦਾ ਹੋ ਗਈ ਹੈ। ਜਿਸ ਕਾਰਨ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਘੱਟੋ-ਘੱਟ ਤਾਪਮਾਨ 2 ਤੋਂ 5 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਸੀ, ਹੁਣ ਗੁਰਦਾਸਪੁਰ 'ਚ ਘੱਟੋ-ਘੱਟ ਤਾਪਮਾਨ 5 ਡਿਗਰੀ ਦਰਜ ਕੀਤਾ ਗਿਆ ਹੈ। ਪਰ ਮੀਂਹ ਕਾਰਨ ਦਿਨ ਦਾ ਤਾਪਮਾਨ ਡਿੱਗ ਗਿਆ। ਸਾਰੇ ਸ਼ਹਿਰਾਂ ਵਿੱਚ ਤਾਪਮਾਨ 13 ਤੋਂ 17 ਡਿਗਰੀ ਦੇ ਵਿਚਕਾਰ ਰਿਹਾ ਹੈ।

ਚੰਡੀਗੜ੍ਹ ਵਿੱਚ 8.8 ਮਿਲੀਮੀਟਰ ਮੀਂਹ ਪਿਆ

ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 8.8 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਬਰਨਾਲਾ 'ਚ 19 ਮਿਲੀਮੀਟਰ, ਅੰਮ੍ਰਿਤਸਰ 'ਚ 10 ਮਿਲੀਮੀਟਰ, ਲੁਧਿਆਣਾ 'ਚ 1.4, ਪਟਿਆਲਾ 'ਚ 5, ਪਠਾਨਕੋਟ 'ਚ 4, ਬਠਿੰਡਾ 'ਚ 12, ਮੋਗਾ 'ਚ 10.5 ਅਤੇ ਮੋਹਾਲੀ 'ਚ 7.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਪੱਛਮੀ ਗੜਬੜੀ ਅਜੇ ਵੀ ਐਕਟਿਵ ਹੈ। ਹੁਣ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਪਰ, ਪਹਾੜਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਤਾਪਮਾਨ 'ਚ ਗਿਰਾਵਟ ਆਵੇਗੀ। ਐਤਵਾਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

31 ਦਸੰਬਰ ਤੱਕ ਰਹੇਗਾ ਧੁੰਦ ਦਾ ਅਲਰਟ 

ਮੌਸਮ ਵਿਭਾਗ ਮੁਤਾਬਕ ਧੁੰਦ ਦਾ ਅਸਰ 31 ਦਸੰਬਰ ਤੱਕ ਦਿਖਾਈ ਦੇਵੇਗਾ। ਇਸ ਦੇ ਨਾਲ ਹੀ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ- ਹਲਕੀ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 11 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ - ਹਲਕੇ ਬੱਦਲਵਾਈ ਰਹੇਗੀ, ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਆਸਮਾਨ ਸਾਫ ਰਹੇਗਾ। ਤਾਪਮਾਨ 10 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 11 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 11 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਹਲਕੀ ਬੱਦਲਵਾਈ ਰਹੇਗੀ, ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 13 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ
ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ
Embed widget