ਪੜਚੋਲ ਕਰੋ

Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ 'ਚ 1 ਡਿਗਰੀ ਅਤੇ ਚੰਡੀਗੜ੍ਹ 'ਚ ਤਾਪਮਾਨ 2.2 ਡਿਗਰੀ ਗਿਰਾਵਟ ਆਈ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ 'ਚ 1 ਡਿਗਰੀ ਅਤੇ ਚੰਡੀਗੜ੍ਹ 'ਚ ਤਾਪਮਾਨ 2.2 ਡਿਗਰੀ ਗਿਰਾਵਟ ਆਈ ਹੈ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੀ ਸਥਿਤੀ ਵਿੱਚ ਨਾ ਤਾਂ ਖੁਸ਼ਕ ਵਾਤਾਵਰਨ ਤੋਂ ਰਾਹਤ ਮਿਲੇਗੀ ਅਤੇ ਨਾ ਹੀ ਵਧਦੇ ਪ੍ਰਦੂਸ਼ਣ ਤੋਂ।

ਇਸ ਦੌਰਾਨ ਪੰਜਾਬ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਸਾਹਮਣੇ ਆਏ ਹਨ। ਤਰਨਤਾਰਨ ਵਿੱਚ ਪਰਾਲੀ ਸਾੜਨ ਦੀਆਂ 24 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ 19, ਪਟਿਆਲਾ ਵਿੱਚ 11, ਅੰਮ੍ਰਿਤਸਰ ਅਤੇ ਸੰਗਰੂਰ ਵਿੱਚ 10-10 ਮਾਮਲੇ ਸਾਹਮਣੇ ਆਏ ਹਨ। ਕੁੱਲ ਮਿਲਾ ਕੇ ਇਸ ਸਾਲ ਹੁਣ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,857 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਜੋ ਕਿ ਪਿਛਲੇ ਸਾਲ ਦੇ 3,293 ਦੀ ਗਿਣਤੀ ਨਾਲੋਂ ਬਹੁਤ ਘੱਟ ਹੈ।

ਅੰਮ੍ਰਿਤਸਰ ਵਿੱਚ ਅਜੇ ਵੀ 472 ਕੇਸ ਹਨ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਤਰਨਤਾਰਨ ਵਿੱਚ 362, ਪਟਿਆਲਾ ਵਿੱਚ 236, ਸੰਗਰੂਰ ਵਿੱਚ 164 ਅਤੇ ਫ਼ਿਰੋਜ਼ਪੁਰ ਵਿੱਚ 177 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।

ਦੇਸ਼ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਪੰਜਾਬ ਵਿੱਚ ਹੀ ਸਾਹਮਣੇ ਆ ਰਹੇ ਹਨ। ਜਿਸ ਦਾ ਅਸਰ ਇਸ ਦੇ ਜਲਵਾਯੂ 'ਤੇ ਵੀ ਪੈ ਰਿਹਾ ਹੈ। ਐਤਵਾਰ ਰਾਤ 12 ਵਜੇ ਤੱਕ, ਅੰਮ੍ਰਿਤਸਰ, ਪੰਜਾਬ ਦਾ ਔਸਤ AQI 318 ਦਰਜ ਕੀਤਾ ਗਿਆ ਸੀ। ਭਾਵ ਇੱਥੇ ਗ੍ਰੈਪ-2 ਲਾਗੂ ਕੀਤਾ ਗਿਆ ਹੈ। ਇੰਨਾ ਹੀ ਨਹੀਂ ਅੰਮ੍ਰਿਤਸਰ 'ਚ ਸ਼ਨੀਵਾਰ-ਐਤਵਾਰ ਦੀ ਰਾਤ ਨੂੰ 1 ਵਜੇ ਤਾਪਮਾਨ 440 ਤੱਕ ਪਹੁੰਚ ਗਿਆ ਸੀ।

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਹਾਲਾਤ ਵੀ ਚੰਗੇ ਨਹੀਂ ਹਨ। ਇੱਥੋਂ ਦੇ ਸੈਕਟਰ 53 ਵਿੱਚ ਔਸਤ AQI 224 ਦਰਜ ਕੀਤਾ ਗਿਆ। ਐਤਵਾਰ-ਸੋਮਵਾਰ ਰਾਤ 11 ਵਜੇ AQI 343 'ਤੇ ਪਹੁੰਚ ਗਿਆ ਸੀ। ਜਦੋਂ ਕਿ, ਔਸਤ AQI ਜਲੰਧਰ, ਪੰਜਾਬ ਵਿੱਚ 180, ਖੰਨਾ ਵਿੱਚ 149, ਲੁਧਿਆਣਾ ਵਿੱਚ 166, ਮੰਡੀ ਗੋਬਿੰਦਗੜ੍ਹ ਵਿੱਚ 222 ਅਤੇ ਪਟਿਆਲਾ ਵਿੱਚ 196 ਦਰਜ ਕੀਤਾ ਗਿਆ ਸੀ। ਯਾਨੀ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ 'ਚ ਗ੍ਰੇਪ-2 ਲਾਗੂ ਹੋ ਚੁੱਕਿਆ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 19 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਐਤਵਾਰ ਸ਼ਾਮ ਨੂੰ ਤਾਪਮਾਨ 31.8 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 21 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਬੀਤੀ ਸ਼ਾਮ ਤਾਪਮਾਨ 31.6 ਡਿਗਰੀ ਰਿਹਾ। ਅੱਜ ਤਾਪਮਾਨ 18 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਕੱਲ੍ਹ ਸਭ ਤੋਂ ਵੱਧ ਤਾਪਮਾਨ 33.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸ਼ਨੀਵਾਰ ਨੂੰ ਤਾਪਮਾਨ 32.6 ਡਿਗਰੀ ਰਿਹਾ। ਅੱਜ ਦਾ ਤਾਪਮਾਨ 18 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਸ਼ਨੀਵਾਰ ਨੂੰ ਤਾਪਮਾਨ 31.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 20 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Punjab News: ਉੱਚ ਸਰਕਾਰੀ ਅਧਿਕਾਰੀਆਂ ਤੱਕ ਪਹੁੰਚੀ ED ਦੀ ਜਾਂਚ, ਪੰਜਾਬ ਦੇ ਮੁੱਖ ਸਕੱਤਰ ਨੂੰ ED ਦਾ ਸੰਮਨ, 26 ਨਵੰਬਰ ਨੂੰ...
ਉੱਚ ਸਰਕਾਰੀ ਅਧਿਕਾਰੀਆਂ ਤੱਕ ਪਹੁੰਚੀ ED ਦੀ ਜਾਂਚ, ਪੰਜਾਬ ਦੇ ਮੁੱਖ ਸਕੱਤਰ ਨੂੰ ED ਦਾ ਸੰਮਨ, 26 ਨਵੰਬਰ ਨੂੰ...
MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ
Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Embed widget