Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਡ ਵੱਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀਂ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ।
ਇਸ ਕਰਕੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ ਡਿੱਗ ਰਿਹਾ ਹੈ। ਚੰਡੀਗੜ੍ਹ ਵਿੱਚ AQI ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ। ਚੰਡੀਗੜ੍ਹ ਦਾ AQI ਮੰਗਲਵਾਰ ਸਵੇਰੇ 5 ਵਜੇ 228 ਦਰਜ ਕੀਤਾ ਗਿਆ। ਸ਼ਹਿਰ ਹੁਣ ਔਰੇਂਜ ਜ਼ੋਨ ਵਿੱਚ ਆ ਗਿਆ ਹੈ। ਦੀਵਾਲੀ 'ਤੇ ਹਾਲਾਤ ਵਿਗੜਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਮੰਨਿਆ ਜਾਂਦਾ ਹੈ ਕਿ ਪੰਜਾਬ ਵਿੱਚ AQI ਦਾ ਪੱਧਰ ਪਰਾਲੀ ਸਾੜਨ ਕਰਕੇ ਖਰਾਬ ਹੋ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਲਈ ਸਖ਼ਤ ਕਾਰਵਾਈ ਵੀ ਕੀਤੀ ਹੈ। ਪਰ ਇਸ ਤੋਂ ਬਾਅਦ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸੋਮਵਾਰ ਸ਼ਾਮ ਤੱਕ ਪਰਾਲੀ ਸਾੜਨ ਦੇ 142 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਇਨ੍ਹਾਂ ਦੀ ਕੁੱਲ ਗਿਣਤੀ 2137 ਹੋ ਗਈ ਹੈ। ਇਸ ਦੌਰਾਨ ਸੰਗਰੂਰ ਵਿੱਚ 19, ਫ਼ਿਰੋਜ਼ਪੁਰ ਵਿੱਚ 14, ਕਪੂਰਥਲਾ ਵਿੱਚ 13, ਪਟਿਆਲਾ ਵਿੱਚ 16, ਤਰਨਤਾਰਨ ਵਿੱਚ 14, ਮਾਨਸਾ ਅਤੇ ਗੁਰਦਾਸਪੁਰ ਵਿੱਚ ਸੱਤ-ਸੱਤ ਅਤੇ ਹੋਰ ਜ਼ਿਲ੍ਹਿਆਂ ਵਿੱਚ ਛੇ ਤੋਂ ਘੱਟ ਕੇਸ ਦਰਜ ਕੀਤੇ ਗਏ ਹਨ।
ਇਸ ਕਾਰਨ ਪੰਜਾਬ A0I ਜ਼ੋਨ ਵਿੱਚ ਆ ਗਿਆ ਹੈ। ਅੰਮ੍ਰਿਤਸਰ ਦਾ AQI 175, ਬਠਿੰਡਾ ਦਾ AQI 123, ਜਲੰਧਰ ਦਾ AQI 137, ਖੰਨਾ ਦਾ AQI 156, ਲੁਧਿਆਣਾ ਦਾ AQI 138, ਮੰਡੀ ਗੋਬਿੰਦਗੜ੍ਹ ਦਾ AQI 179, ਪਟਿਆਲਾ ਦਾ AQI 158 ਅਤੇ ਰੂਪਨਗਰ ਦਾ AQI 158 ਹੈ। AQI ਚੰਡੀਗੜ੍ਹ ਦੇ ਤਿੰਨ ਕੇਂਦਰਾਂ 'ਤੇ ਮਾਪਿਆ ਜਾਂਦਾ ਹੈ। ਇਸ ਦੌਰਾਨ ਸੈਕਟਰ-22 ਦਾ AQI ਪੱਧਰ 211, ਸੈਕਟਰ-25 ਦਾ AQI 193, ਸੈਕਟਰ-53 ਦਾ AQI 228 ਦਰਜ ਕੀਤਾ ਗਿਆ ਹੈ।
ਸਵੇਰੇ-ਸ਼ਾਮ ਦੀ ਸੈਰ ਤੋਂ ਕਰਨਾ ਚਾਹੀਦਾ ਗੁਰੇਜ਼
ਜਿਹੜੇ ਜ਼ਿਲ੍ਹਿਆਂ ਵਿੱਚ AQI ਦਾ ਪੱਧਰ ਵਿਗੜ ਰਿਹਾ ਹੈ। ਉੱਥੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਕੁਝ ਦਿਨਾਂ 'ਚ AQI ਦੇ ਵਿਗੜ ਜਾਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ 'ਚ ਇਨ੍ਹਾਂ ਲੱਛਣਾਂ ਦੀ ਗੰਭੀਰਤਾ ਦੇਖਣ ਨੂੰ ਮਿਲ ਰਹੀ ਹੈ, ਖਾਸ ਤੌਰ 'ਤੇ ਉਹ ਲੋਕ ਜੋ ਪਹਿਲਾਂ ਦਮੇ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਹਸਪਤਾਲਾਂ ਵਿੱਚ ਇਨ੍ਹਾਂ ਮਰੀਜ਼ਾਂ ਦੀ ਆਮਦ ਵੱਧ ਗਈ ਹੈ। ਅਜਿਹੇ 'ਚ ਲੋਕਾਂ ਨੂੰ ਸਵੇਰ ਅਤੇ ਸ਼ਾਮ ਦੀ ਸੈਰ ਕਰਨ ਤੋਂ ਬਚਣਾ ਚਾਹੀਦਾ ਹੈ। ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਪਾਉਣਾ ਚਾਹੀਦਾ ਹੈ।
ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ - ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 31.0 ਡਿਗਰੀ ਦੇ ਵਿਚਕਾਰ ਹੋਵੇਗਾ।
ਅੰਮ੍ਰਿਤਸਰ - ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 32.0 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ - ਸੋਮਵਾਰ ਸ਼ਾਮ ਨੂੰ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ - ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 21 ਡਿਗਰੀ ਤੋਂ 32 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 32.0 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 19 ਡਿਗਰੀ ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ - ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.2 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 20 ਤੋਂ 32 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।