Punjab News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅੱਜ (3 ਜੂਨ) ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਹੀ ਹੈ। ਇਸ ਕਰਕੇ ਸੂਬੇ ਦੇ ਕਈ ਹਿੱਸਿਆਂ ਵਿੱਚ ਦੋ ਦਿਨ ਤੇਜ਼ ਤੂਫਾਨ, ਬਿਜਲੀ ਚਮਕਣ ਅਤੇ ਮੀਂਹ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Continues below advertisement

ਇਸ ਦੌਰਾਨ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 2.3 ​​ਡਿਗਰੀ ਘੱਟ ਹੈ। ਉੱਥੇ ਹੀ ਬਠਿੰਡਾ ਵਿੱਚ ਸਭ ਜ਼ਿਆਦਾ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 35.3 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਅਜਿਹੇ ਵਿੱਚ ਹੀਟਵੇਵ ਨਹੀਂ ਚੱਲੇਗੀ।

Continues below advertisement

18 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਸੂਬੇ ਦੇ 18 ਜ਼ਿਲ੍ਹਿਆਂ ਲਈ ਗਰਜ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ ਅਤੇ ਸੰਗਰੂਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ

4 ਜੂਨ ਨੂੰ ਸਾਰੇ 23 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਗਰਜ਼-ਤੂਫ਼ਾਨ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ।

5 ਜੂਨ ਨੂੰ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਲਈ ਮੀਂਹ ਅਤੇ ਗਰਜ਼-ਤੂਫ਼ਾਨ ਨੂੰ ਅਲਰਟ ਜਾਰੀ ਕੀਤਾ ਗਿਆ ਹੈ।

6 ਜੂਨ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਤੂਫ਼ਾਨ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ, ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।