Punjab and Chandigarh Weather: ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਪੈਣ ਲੱਗ ਪਈ ਹੈ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ। ਧੁੰਦ ਕਰਕੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਡਾਣਾਂ ਦੀ ਆਵਾਜਾਈ 'ਚ ਵਿਘਨ ਪਿਆ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਂਕਾਕ ਤੋਂ ਆ ਰਹੀ ਫਲਾਈਟ ਅੰਮ੍ਰਿਤਸਰ 'ਚ ਲੈਂਡ ਨਹੀਂ ਕਰ ਸਕੀ ਅਤੇ ਇਸ ਨੂੰ ਲਖਨਊ ਵੱਲ ਡਾਇਵਰਟ ਕਰ ਦਿੱਤਾ ਗਿਆ। ਮਲੇਸ਼ੀਆ ਏਅਰਲਾਈਨਸ ਦੀ ਫਲਾਈਟ ਦਿੱਲੀ ਲਈ ਰਵਾਨਾ ਕੀਤੀ ਗਈ।
ਦਿੱਲੀ ਏਅਰਪੋਰਟ 'ਤੇ ਵੀ ਧੁੰਦ ਦੇ ਕਰਕੇ ਹਾਲਾਤ ਵਿਗੜਦੇ ਜਾ ਰਹੇ ਹਨ। ਸ਼ੁੱਕਰਵਾਰ ਦੁਪਹਿਰ ਨੂੰ ਕੁਝ ਦੇਰ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਨਾਲੋਂ -1.7 ਡਿਗਰੀ ਸੈਲਸੀਅਸ ਘੱਟ ਹੈ। ਅੱਜ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 19.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਕਰੀਬ 2 ਡਿਗਰੀ ਵੱਧ ਸੀ।
ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ ਪੰਜਾਬ 'ਚ ਛਾਏ ਰਹਿਣਗੇ ਬੱਦਲ
ਮੌਸਮ ਵਿਭਾਗ ਅਨੁਸਾਰ ਅੱਜ ਰਾਤ ਪੱਛਮੀ ਗੜਬੜੀ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ 5-6 ਦਸੰਬਰ ਨੂੰ ਪੰਜਾਬ ਵਿੱਚ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅਜਿਹੇ ਹੀ ਹਾਲਾਤ ਦੇਖਣ ਨੂੰ ਮਿਲਣਗੇ। ਇਸ ਤੋਂ ਬਾਅਦ ਰਾਤ ਦਾ ਤਾਪਮਾਨ 2-3 ਡਿਗਰੀ ਵੱਧ ਸਕਦਾ ਹੈ ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ।
ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਚੰਡੀਗੜ੍ਹ- ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 11 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਅੰਮ੍ਰਿਤਸਰ- ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 17 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 17 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।