Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਵੱਧ ਗਈ ਹੈ। ਅੱਜ (8 ਜੂਨ) ਤੋਂ ਫਿਰ ਹੀਟਵੇਵ ਸ਼ੁਰੂ ਹੋ ਗਈ ਹੈ ਅਤੇ 11 ਜੂਨ ਤੱਕ ਜਾਰੀ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।

Continues below advertisement

ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Continues below advertisement

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਚਾਰ ਜ਼ਿਲ੍ਹਿਆਂ: ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਅੱਜ ਗਰਮੀ ਦੀ ਲਹਿਰ ਰਹੇਗੀ। ਮੌਸਮ ਖੁਸ਼ਕ ਰਹੇਗਾ। ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਘਰਾਂ ਤੋਂ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਸਿਰਫ਼ ਉਦੋਂ ਹੀ ਬਾਹਰ ਜਾਣ ਲਈ ਕਿਹਾ ਹੈ, ਜਦੋਂ ਜ਼ਰੂਰੀ ਹੋਵੇ। 

11 ਜੂਨ ਤੋਂ ਪੱਛਮੀ ਗੜਬੜੀ ਐਕਟਿਵ ਹੋੇਣ ਦੀ ਸੰਭਾਵਨਾ

ਉੱਤਰੀ ਹਰਿਆਣਾ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਮੁੰਦਰ ਤਲ ਤੋਂ ਲਗਭਗ 1.5 ਕਿਲੋਮੀਟਰ ਦੀ ਉਚਾਈ 'ਤੇ ਇੱਕ ਉੱਪਰੀ ਹਵਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। 11 ਜੂਨ ਤੋਂ ਪੱਛਮੀ ਹਿਮਾਲਿਆਈ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਸਮੁੰਦਰ ਤਲ 'ਤੇ ਮੌਸਮੀ ਟ੍ਰੈਫ਼, ਜੋ ਸ਼੍ਰੀਗੰਗਾਨਗਰ, ਰੋਹਤਕ, ਰੀਵਾ, ਰਾਂਚੀ ਅਤੇ ਕੈਨਿੰਗ ਤੋਂ ਉੱਤਰ-ਪੂਰਬੀ ਬੰਗਾਲ ਦੀ ਖਾੜੀ ਤੱਕ ਫੈਲਿਆ ਹੋਇਆ ਸੀ, ਕਮਜ਼ੋਰ ਹੋ ਗਿਆ ਹੈ।

ਪੱਛਮੀ ਗੜਬੜੀ ਅਤੇ ਇਸ ਨਾਲ ਜੁੜੀ ਟ੍ਰੈਫ਼, ਜੋ ਕਿ ਜੰਮੂ ਡਿਵੀਜ਼ਨ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਮੁੰਦਰ ਤਲ ਤੋਂ 3.1 ਕਿਲੋਮੀਟਰ ਦੀ ਉਚਾਈ 'ਤੇ ਬਣੀ ਸੀ, ਕਮਜ਼ੋਰ ਹੋ ਗਈ ਹੈ ਅਤੇ ਉੱਤਰ-ਪੂਰਬ ਵੱਲ ਵੱਧ ਗਈ ਹੈ। ਪੰਜਾਬ ਅਤੇ ਆਲੇ-ਦੁਆਲੇ ਦੇ ਖੇਤਰਾਂ ਤੋਂ ਸਮੁੰਦਰ ਤਲ ਤੋਂ 0.9 ਕਿਲੋਮੀਟਰ ਦੀ ਉਚਾਈ 'ਤੇ ਉੱਤਰ-ਪੂਰਬੀ ਅਰਬ ਸਾਗਰ ਤੱਕ ਫੈਲਿਆ ਹੋਇਆ ਟ੍ਰਫ਼ ਵੀ ਕਮਜ਼ੋਰ ਹੋ ਗਿਆ ਹੈ।

 4 ਡਿਗਰੀ ਤੱਕ ਵਧੇਗਾ ਤਾਪਮਾਨ  

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 11 ਤੋਂ 13 ਜੂਨ ਦੇ ਵਿਚਕਾਰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ 3 ਤੋਂ 4 ਡਿਗਰੀ ਸੈਲਸੀਅਸ ਵੱਧ ਸਕਦਾ ਹੈ।

11 ਤੋਂ 13 ਜੂਨ ਦੇ ਵਿਚਕਾਰ ਕੁਝ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 8 ਜੂਨ ਤੋਂ 11 ਜੂਨ, 2026 ਤੱਕ ਰਾਜ ਦੇ ਕੁਝ ਖੇਤਰਾਂ ਵਿੱਚ ਹੀਟਵੇਵ ਆਉਣ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨਾਂ ਇਦਾਂ ਦਾ ਰਹੇਗਾ ਮੌਸਮ

9 ਜੂਨ: ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹੀਟਵੇਵ ਦੀ ਸੰਭਾਵਨਾ ਹੈ। ਪੂਰੇ ਖੇਤਰ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸਦਾ ਮਤਲਬ ਹੈ ਕਿ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਦਿਨ ਦਾ ਤਾਪਮਾਨ ਵੱਧ ਸਕਦਾ ਹੈ।

10 ਜੂਨ: ਰਾਜ ਦੇ ਕੁਝ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਦੀ ਸਥਿਤੀ ਹੋਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

11 ਜੂਨ: ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਹੀਟਵੇਵ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।