Weather Update: ਚੰਡੀਗੜ੍ਹ ਅਤੇ ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਮੌਸਮ ਦਾ ਹਾਲ
Punjab Weather Update: ਪੰਜਾਬ ਦੇ ਦੋ ਜ਼ਿਲ੍ਹਿਆਂ ਰੂਪਨਗਰ ਅਤੇ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹੇ ਅੱਜ ਪੂਰੀ ਤਰ੍ਹਾਂ ਸੁੱਕੇ ਰਹਿਣਗੇ।
Punjab Weather Update: ਪੰਜਾਬ ਦੇ ਦੋ ਜ਼ਿਲ੍ਹਿਆਂ ਰੂਪਨਗਰ ਅਤੇ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹੇ ਅੱਜ ਪੂਰੀ ਤਰ੍ਹਾਂ ਸੁੱਕੇ ਰਹਿਣਗੇ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਵੇਗਾ।
ਉੱਥੇ ਹੀ ਬੀਤੇ ਦਿਨੀਂ ਪੂਰੇ ਸੂਬੇ ਵਿੱਚ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ। ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਅਤੇ ਤਾਪਮਾਨ ਵੀ ਆਮ ਵਾਂਗ ਰਿਹਾ। ਜਦੋਂਕਿ ਫਰੀਦਕੋਟ ਵਿੱਚ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ 'ਚ ਵੀ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਆਇਆ ਅਤੇ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਿਹਾ।
ਇਸ ਮਹੀਨੇ ਦੇ ਅਖੀਰ ਤੱਕ ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਹੋ ਜਾਵੇਗੀ। ਪੰਜਾਬ ਦੇ ਸਿਰਫ਼ 7 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਬਾਰਿਸ਼ ਹੋਈ ਹੈ। ਜਦੋਂ ਕਿ 16 ਜ਼ਿਲ੍ਹਿਆਂ ਵਿੱਚ 58 ਤੋਂ 23 ਫੀਸਦੀ ਤੱਕ ਘੱਟ ਬਾਰਿਸ਼ ਹੋਈ ਹੈ।
ਚੰਡੀਗੜ੍ਹ ਵਿੱਚ 1 ਜੂਨ ਤੋਂ 16 ਸਤੰਬਰ ਤੱਕ ਆਮ ਨਾਲੋਂ 20 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ 'ਤੇ ਇੱਥੇ 818.4 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਇਸ ਸਾਲ ਇੱਥੇ ਸਿਰਫ਼ 656 ਮਿਲੀਮੀਟਰ ਮੀਂਹ ਹੀ ਪਿਆ ਹੈ। ਜਦੋਂ ਕਿ ਪੰਜਾਬ ਵਿੱਚ ਆਮ ਤੌਰ 'ਤੇ 413.3 ਮਿਲੀਮੀਟਰ ਵਰਖਾ ਹੁੰਦੀ ਹੈ। ਇਸ ਸੀਜ਼ਨ 'ਚ ਇੱਥੇ ਸਿਰਫ 306.8 ਮਿਲੀਮੀਟਰ ਬਾਰਿਸ਼ ਹੋਈ ਹੈ। ਪੰਜਾਬ ਵਿੱਚ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਮੀਂਹ ਤਰਨਤਾਰਨ ਵਿੱਚ ਪਿਆ, ਜਿੱਥੇ 406.3 ਮਿਲੀਮੀਟਰ ਮੀਂਹ ਪਿਆ। ਸਭ ਤੋਂ ਘੱਟ ਮੀਂਹ ਬਠਿੰਡਾ ਵਿੱਚ ਦਰਜ ਕੀਤਾ ਗਿਆ। ਜਿੱਥੇ ਸਿਰਫ 115.7 ਮਿਲੀਮੀਟਰ ਬਾਰਿਸ਼ ਹੋਈ।
ਇਹ ਵੀ ਪੜ੍ਹੋ: ALERT! ਰਸੋਈ 'ਚ ਰੱਖਿਆ ਭਾਂਡੇ ਧੋਣ ਵਾਲਾ ਸਕਰੱਬ ਕਰ ਸਕਦਾ ਕਿਡਨੀ ਖਰਾਬ, ਜਾਣੋ ਹੋ ਸਕਦਾ ਕਿੰਨਾ ਖਤਰਨਾਕ
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 23 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ- ਸੋਮਵਾਰ ਸ਼ਾਮ ਨੂੰ ਤਾਪਮਾਨ 33.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 23 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ- ਸੋਮਵਾਰ ਨੂੰ ਤਾਪਮਾਨ 34.3 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 23 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ- ਸੋਮਵਾਰ ਨੂੰ ਤਾਪਮਾਨ 34.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 23 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ