ਜਲੰਧਰ MLA ਰਮਨ ਅਰੋੜਾ ਦੇ ਪੁੱਤਰ ਨੂੰ ਵੱਡੀ ਰਾਹਤ! ਗ੍ਰਿਫਤਾਰੀ 'ਤੇ ਰੋਕ, ਜਾਂਚ 'ਚ ਸਹਿਯੋਗ ਕਰਨ ਦੀ ਆਖੀ ਗੱਲ
Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana Highcourt) ਨੇ ਜਲੰਧਰ ਸੈਂਟਰਲ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਪੁੱਤਰ ਰਾਜਨ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ।

Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana Highcourt) ਨੇ ਜਲੰਧਰ ਸੈਂਟਰਲ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਪੁੱਤਰ ਰਾਜਨ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ।
ਅਦਾਲਤ ਨੇ 24 ਸਤੰਬਰ ਤੱਕ ਗ੍ਰਿਫਤਾਰੀ ‘ਤੇ ਲਾਈ ਰੋਕ
ਅਦਾਲਤ ਨੇ 24 ਸਤੰਬਰ ਤੱਕ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਰਾਜਨ ਅਰੋੜਾ ਨੂੰ ਅਦਾਲਤ ਨੇ ਉਸ ਵੇਲੇ ਰਾਹਤ ਦਿੱਤੀ, ਜਦੋਂ ਵਿਜੀਲੈਂਸ ਨੇ ਉਨ੍ਹਾਂ ਵਿਰੁੱਧ ਲੁਕਆਊਟ ਸਰਕੂਲਰ ਨੋਟਿਸ ਜਾਰੀ ਕੀਤਾ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਦੁਬਈ ਵਿੱਚ ਲੁਕੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਸੀ।
ਰਾਜਨ ਅਰੋੜਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ
ਜਾਣਕਾਰੀ ਅਨੁਸਾਰ, ਹਾਈ ਕੋਰਟ ਨੇ ਰਾਜਨ ਅਰੋੜਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ਤੋਂ ਬਾਅਦ, ਰਾਜਨ ਅਰੋੜਾ ਨੂੰ ਹੁਣ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ।
ਖੁਲਾਸਾ ਹੋਇਆ ਸੀ ਕਿ ਰਾਜਨ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ ਵਿੱਚ ਲੁਕੇ ਹੋਏ ਸਨ
ਪਹਿਲਾਂ ਵਿਜੀਲੈਂਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਰਾਜਨ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ ਵਿੱਚ ਲੁਕੇ ਹੋਏ ਸਨ। LOC ਜਾਰੀ ਹੋਣ ਤੋਂ ਬਾਅਦ, ਵਿਦੇਸ਼ ਤੋਂ ਵਾਪਸੀ 'ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਸੀ, ਪਰ ਹੁਣ ਹਾਈ ਕੋਰਟ ਦੇ ਹੁਕਮ ਨਾਲ ਉਨ੍ਹਾਂ ਨੂੰ ਅਸਥਾਈ ਰਾਹਤ ਮਿਲੀ ਹੈ।
ਅਦਾਲਤ ਨੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਜ਼ਮਾਨਤ ਪਟੀਸ਼ਨਾ ਕੀਤੀਆਂ ਰੱਦ
ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਰਾਜੂ ਮਦਾਨ ਦੀਆਂ ਜ਼ਮਾਨਤ ਪਟੀਸ਼ਨਾਂ ਪਿਛਲੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਰੱਦ ਕਰ ਦਿੱਤੀਆਂ ਗਈਆਂ ਸਨ। ਉਦੋਂ ਤੋਂ, ਵਿਜੀਲੈਂਸ ਬਿਊਰੋ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















