ਪੜਚੋਲ ਕਰੋ

Bathinda Rape Case: ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਪਾਈ ਝਾੜ, 'ਹੁਣ ਵਾੜ ਹੀ ਖੇਤ ਨੂੰ ਖਾਣ ਲੱਗੀ'

ਜਸਟਿਸ ਅਰੁਣ ਮੋਂਗਾ ਨੇ ਇਹ ਵੀ ਹਦਾਇਤ ਜਾਰੀ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਨ ਵਾਲੀ ਨਵੀਂ ਟੀਮ ਦੀ ਅਗਵਾਈ ਏਡੀਜੀਪੀ ਗੁਰਪ੍ਰੀਤ ਕੌਰ ਦਿਓ ਕਰਨਗੇ। ਉਹ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਡੀ. ਸੁਦਾਰਵਿਜ਼ੀ ਤੇ ਬੁਢਲਾਡਾ ਦੇ ਡੀਐਸਪੀ ਪ੍ਰਭਜੋਤ ਕੌਰ ਨਾਲ ਮਿਲ ਕੇ ਜਾਂਚ ਕਰਨਗੇ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ (Punjab Haryana High Court) ਨੇ ਬਠਿੰਡਾ ਦੇ ਹਾਲੀਆ ਬਹੁਚਰਚਿਤ ਬਲਾਤਕਾਰ ਕਾਂਡ (Bathinda Rape Case) ਦੀ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਝਾੜ ਪਾਈ। ਅਦਾਲਤ ਨੇ ਕਿਹਾ ਕਿ ਹੁਣ ਵਾੜ ਹੀ ਖੇਤ ਨੂੰ ਖਾ ਰਹੀ ਹੈ। ਇਹ ਮਾਮਲਾ ਇੱਕ ਵਿਧਵਾ ਦੇ ਕੋਵਿਡ-ਪ੍ਰਭਾਵਿਤ ਪੁੱਤਰ ਦਾ ਹੈ, ਜਿਸ ਨੂੰ ਕਥਿਤ ਤੌਰ ਉੱਤੇ ਨਸ਼ਿਆਂ ਦੇ ਝੂਠੇ ਮਾਮਲੇ ਵਿੱਚ ਸਿਰਫ਼ ਇਸ ਲਈ ਫਸਾ ਦਿੱਤਾ ਗਿਆ ਸੀ ਕਿਉਂਕਿ ਉਸ ਦੀ ਵਿਧਵਾ ਮਾਂ ਨੇ ਪੁਲਿਸ ਅਧਿਕਾਰੀਆਂ ਨਾਲ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਅਦਾਲਤ ਨੇ ਇਸ ਲਈ ਵੀ ਪੰਜਾਬ ਪੁਲਿਸ ਦੀ ‘ਕਲਾਸ’ ਲਾਈ ਕਿਉਂਕਿ ਇੱਕ ਵਿਧਵਾ ਦੇ ਰੇਪ ਮਾਮਲੇ ਦੀ ਜਾਂਚ ਕਰਨ ਲਈ ਜਿਹੜੀ ਟੀਮ ਦਾ ਗਠਨ ਕੀਤਾ ਗਿਆ, ਉਸ ਦੇ ਸਾਰੇ ਮੈਂਬਰ ਮਰਦ ਹਨ; ਉਸ ਵਿੱਚ ਕਿਸੇ ਵੀ ਔਰਤ ਅਧਿਕਾਰੀ ਨੂੰ ਨਹੀਂ ਰੱਖਿਆ ਗਿਆ, ਜੋ ਪੀੜਤ ਔਰਤ ਤੋਂ ਪੁੱਛਗਿੱਛ ਕਰ ਸਕੇ।

ਜਸਟਿਸ ਅਰੁਣ ਮੋਂਗਾ ਨੇ ਇਹ ਵੀ ਹਦਾਇਤ ਜਾਰੀ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਨ ਵਾਲੀ ਨਵੀਂ ਟੀਮ ਦੀ ਅਗਵਾਈ ਏਡੀਜੀਪੀ ਗੁਰਪ੍ਰੀਤ ਕੌਰ ਦਿਓ ਕਰਨਗੇ। ਉਹ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਡੀ. ਸੁਦਾਰਵਿਜ਼ੀ ਤੇ ਬੁਢਲਾਡਾ ਦੇ ਡੀਐਸਪੀ ਪ੍ਰਭਜੋਤ ਕੌਰ ਨਾਲ ਮਿਲ ਕੇ ਜਾਂਚ ਕਰਨਗੇ।

ਜਸਟਿਸ ਮੋਂਗਾ ਦੀ ਅਦਾਲਤ ਵਿੱਚ ਇਹ ਮਾਮਲਾ ਪੀੜਤ ਔਰਤ ਨੇ ਸੁਣਵਾਈ ਲਈ ਲਿਆਂਦਾ ਹੈ। ਪੀੜਤ ਔਰਤ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਹੁਣ ਉਨ੍ਹਾਂ ਉੱਤੇ ਹਮਲਾ ਹੋਣ ਤੇ ਸਬੂਤਾਂ ਨੂੰ ਖ਼ਤਮ ਕੀਤੇ ਜਾਣ ਦਾ ਖ਼ਦਸ਼ਾ ਹੈ। ਜਸਟਿਸ ਮੋਂਗਾ ਨੇ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਸਾਰੇ ਹੀ ਤੱਥ ਤੇ ਦੋਸ਼ ਬਹੁਤ ਡਰਾਉਣੇ ਤੇ ਹਿਲਾ ਕੇ ਰੱਖ ਦੇਣ ਵਾਲੇ ਹਨ।

ਉਂਝ ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਸਾਹਮਣੇ ਇਹ ਦਾਅਵਾ ਕੀਤਾ ਕਿ ਪਟੀਸ਼ਨਰ ਨੇ ਜਾਣਬੁੱਝ ਕੇ ਪੁਲਿਸ ਇੰਸਪੈਕਟਰ ਨੂੰ ਆਪਣੇ ਜਾਲ ’ਚ ਫਸਾਇਆ ਹੈ ਪਰ ਜਸਟਿਸ ਮੋਂਗਾ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਜੋ ਕੁਝ ਵੀ ਗ਼ਲਤ ਹੋ ਰਿਹਾ ਹੈ, ਉਹ ਸਭ ਇਸ ਮਾਮਲੇ ਤੋਂ ਜੱਗ ਜ਼ਾਹਿਰ ਹੋ ਗਿਆ ਹੈ।

ਜਸਟਿਸ ਮੋਂਗਾ ਨੇ ਇਹ ਵੀ ਕਿਹਾ ਕਿ ਕਾਨੂੰਨ ਦੇ ਰਾਖੇ ਹੀ ਹੁਣ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਤੇ ਉਨ੍ਹਾਂ ਨੇ ਆਪਣੀ ਵਾਸਨਾ ਦੀ ਅੰਗ ਵਿੱਚ 38 ਸਾਲਾਂ ਦੀ ਇੱਕ ਵਿਧਵਾ ਤੱਕ ਨੂੰ ਲਪੇਟ ਲਿਆ। ਉਸ ਦੇ ਪੁੱਤਰ ਵਿਰੁੱਧ ਦਰਜ ਕੀਤੀ ਗਈ ਐਫ਼ਆਈਆਰ ਬਿਲਕੁਲ ਜਾਅਲੀ ਹੈ। ਅਜਿਹਾ ਸਿਰਫ਼ ਪਟੀਸ਼ਨਰ ਵਿਧਵਾ ਨੂੰ ਪ੍ਰੇਸ਼ਾਨ ਕਰਨ ਲਈ ਕੀਤਾ ਗਿਆ ਹੈ। ਸੀਆਈਏ ਸਟਾਫ਼ ਦੇ ਅਧਿਕਾਰੀ ਉਸ ਦੇ ਪੁੱਤਰ ਨੂੰ ਰਿਹਾਅ ਕਰਨ ਬਦਲੇ ਉਸ ਨੂੰ ਸੰਭੋਗ ਕਰਨ ਲਈ ਆਖਦੇ ਸਨ।

ਜਸਟਿਸ ਮੋਂਗਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਇੰਨੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਲਈ ਜਿਹੜੀ ਟੀਮ ਕਾਇਮ ਕੀਤੀ, ਉਸ ਦੇ ਸਾਰੇ ਹੀ ਮੈਂਬਰ ਮਰਦ ਪੁਲਿਸ ਅਧਿਕਾਰੀ ਸਨ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੀ ਇਹ ਕਾਰਵਾਈ ਬਿਲਕੁਲ ਨਿਖੇਧੀਯੋਗ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਜਿੱਥੇ ਰੇਪ ਦੇ ਮਾਮਲੇ ਦੀ ਜਾਂਚ ਕਰੇਗੀ, ਉੱਥੇ ਉਹ ਡ੍ਰੱਗਜ਼ ਦੇ ਮਾਮਲੇ ਦੀ ਪੁਣਛਾਣ ਵੀ ਕਰੇਗੀ।

ਇਹ ਵੀ ਪੜ੍ਹੋ: ਕਿਸੇ ਨੂੰ Kiss ਸਮੇਂ ਆਖਰ ਕਿਉਂ ਅੱਖਾਂ ਬੰਦ ਕਰ ਲੈਂਦੇ ਲੋਕ, ਜਾਣੋ ਕੀ ਕਹਿੰਦੇ ਮਨੋਵਿਗਿਆਨੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget