ਚੰਡੀਗੜ੍ਹ: ਪੰਜਾਬ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਇਸ ਰਿਪੋਰਟ ਵਿੱਚ ਇਹ ਪੁੱਛਿਆ ਗਿਆ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਾਰਨ ਵਾਸਤੇ ਦੋਵਾਂ ਸਰਕਾਰਾਂ ਨੇ ਕਿਸਾਨ ਜਥੇਬੰਦੀਆਂ ਨਾਲ ਕੀ ਗੱਲ ਕੀਤੀ ਹੈ।

ਬੁੱਧਵਾਰ ਨੂੰ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ। ਕਿਸਾਨਾਂ ਵੱਲੋਂ ਪੇਸ਼ ਹੋਏ ਵਕੀਲ ਬਲਤੇਜ ਸਿੰਘ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਅਦਾਲਤ 'ਚ ਕਿਹਾ ਹੈ ਕਿ ਦੋਵਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ। ਹੁਣ ਇਸ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਗਲੀ ਤਾਰੀਖ ਤੱਕ ਦੋਨਾਂ ਤੋਂ ਸਟੇਟਸ ਰਿਪੋਰਟ ਮੰਗੀ ਹੈ।

ਹਾਲਾਂਕਿ ਇਸ ਮਾਮਲੇ ਵਿੱਚ ਅਗਲੀ ਤਾਰੀਖ ਅਜੇ ਕੋਰਟ ਨੇ ਤੈਅ ਨਹੀਂ ਕੀਤੀ ਹੈ। ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਪਾਈ ਗਈ ਸੀ। ਇਸ ਤੇ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਦੇ ਆਦੇਸ਼ ਦਿੱਤੇ ਸੀ।