ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈ ਕੋਰਟ ਪਿਛਲੇ ਲੰਮੇ ਸਮੇਂ ਤੋਂ ਜੱਜਾਂ ਦੀ ਕਮੀ ਨਾਲ ਜੂਝ ਰਿਹਾ ਸੀ ਪਰ ਹੁਣ ਇਸ ਦਾ ਹੱਲ ਵੀ ਹੋ ਗਿਆ ਹੈ ਕਿਉਂ ਹਾਈ ਕੋਰਟ ਨੂੰ ਪੰਜ ਨਵੇਂ ਜੱਜ ਮਿਲ ਗਏ ਹਨ। ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਉਨ੍ਹਾਂ ਨੂੰ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸਹੁੰ ਚੁਕਾਈ।ਨਵੇਂ ਹਾਈ ਕੋਰਟ ਜੱਜਾਂ ‘ਚ ਜੇਐੱਸ ਬੇਦੀ, ਪੰਕਜ ਜੈਨ, ਵਿਕਾਸ ਸੂਰੀ, ਵਿਨੋਦ ਸ਼ਰਮਾ ਭਰਦਵਾਜ ਤੇ ਸੰਦੀਪ ਮੌਦਗਿਲ ਸ਼ਾਮਲ ਹਨ।
ਪੰਜ ਨਵੇਂ ਜੱਜਾਂ ਦੇ ਸਹੁੰ ਚੁਕਣ ਮਗਰੋਂ ਹਾਈ ਕੋਰਟ ਦੇ ਕੁੱਲ੍ਹ ਜੱਜਾਂ ਦੀ ਗਿਣਤੀ ਵੱਧ ਕੇ 50 ਹੋ ਗਈ ਹੈ। ਕੇਂਦਰ ਸਰਕਾਰ ਦੀ ਮਨਜ਼ੂਰੀ ਮਗਰੋਂ ਰਾਸ਼ਟਰਪਤੀ ਨੇ ਇਨ੍ਹਾਂ ਪੰਜਾਂ ਜੱਜਾਂ ਦੀ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਸਮੇਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ 85 ਜੱਜਾਂ ਦੀਆਂ ਅਸਾਮੀਆਂ ਨੂੰ ਮਨਜ਼ੂਰੀ ਹੈ।
ਇਨ੍ਹਾਂ ਵਿੱਚੋਂ ਸਿਰਫ਼ 45 ਜੱਜ ਹੀ ਕੰਮ ਕਰ ਰਹੇ ਸੀ, ਹੁਣ ਬਾਕੀ 35 ਅਸਾਮੀਆਂ ਖਾਲੀ ਹਨ। ਖਾਲੀ ਅਸਾਮੀਆਂ ਦੇ ਮਾਮਲੇ ਵਿੱਚ, ਪੰਜਾਬ ਹਰਿਆਣਾ ਹਾਈ ਕੋਰਟ ਇਲਾਹਾਬਾਦ ਹਾਈ ਕੋਰਟ ਤੋਂ ਬਾਅਦ ਦੇਸ਼ ਵਿੱਚ ਦੂਜੇ ਨੰਬਰ 'ਤੇ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ