ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ।
Assistant Professors Recruitment in Punjab: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਸੀ।
ਸਰਕਾਰ ਨੇ ਡਬਲ ਬੈਂਚ ਅੱਗੇ ਮੰਗ ਕੀਤੀ ਸੀ ਕਿ ਜਿਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਮਿਲ ਚੁੱਕੇ ਹਨ, ਉਨ੍ਹਾਂ ਨੂੰ ਜੁਆਇਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਹੁਣ ਹਾਈਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਵੱਲੋਂ 4 ਮੰਤਰੀਆਂ ਦੀ ਛੁੱਟੀ, 5 ਨਵੇਂ ਚਿਹਰੇ ਕੈਬਨਿਟ 'ਚ ਸ਼ਾਮਲ
ਚੇਤੇ ਰਹੇ ਕਿ ਇਹ 2021 ਦੀਆਂ ਇਨ੍ਹਾਂ 1178 ਭਰਤੀਆਂ ਦਾ ਮਾਮਲਾ ਹਾਈ ਕੋਰਟ ਵਿਚ ਵਿਚਾਰ ਅਧੀਨ ਸੀ। ਸਿੰਗਲ ਬੈਂਚ ਨੇ ਪਿਛਲੇ ਸਾਲ ਇਸ ਸਾਰੀ ਭਰਤੀ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬਿਨੈਕਾਰਾਂ ਅਤੇ ਸਰਕਾਰ ਨੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਡਬਲ ਬੈਂਚ 'ਚ ਅਪੀਲ ਕੀਤੀ ਸੀ। ਹੁਣ ਸਿੰਗਲ ਬੈਂਚ ਦਾ ਫੈਸਲਾ ਆਉਣ ਤੱਕ, 609 ਜੁਆਇਨ ਕਰ ਚੁੱਕੇ ਸਨ, 135 ਨੂੰ ਸਟੇਸ਼ਨ ਅਲਾਟ ਕੀਤੇ ਗਏ ਸਨ।
ਡਬਲ ਬੈਂਚ ਵੱਲੋਂ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮਾਂ ਕਾਰਨ ਸਿਰਫ਼ 135 ਹੀ ਕੰਮ ਕਰ ਰਹੇ ਸਨ ਅਤੇ ਤਨਖ਼ਾਹ ਲੈ ਰਹੇ ਸਨ, ਪਰ 484 ਸਟੇਸ਼ਨ ਅਲਾਟ ਹੋਣ ਦੀ ਉਡੀਕ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਤਨਖ਼ਾਹ ਵੀ ਨਹੀਂ ਮਿਲ ਰਹੀ ਸੀ। ਇਸ ਲਈ ਸਰਕਾਰ ਨੇ ਹਾਈਕੋਰਟ ਨੂੰ ਬੇਨਤੀ ਕੀਤੀ ਸੀ ਕਿ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਵੱਡੀ ਘਾਟ ਹੈ। ਇਸ ਲਈ ਇਨ੍ਹਾਂ ਬਾਕੀ ਬਿਨੈਕਾਰਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
Education Loan Information:
Calculate Education Loan EMI