ਫ਼ਰੀਦਕੋਟ: ਬੇਅਦਬੀ ਮਾਮਲਿਆਂ ਵਿੱਚ ਨਾਮਜ਼ਦ ਦੋ ਡੇਰਾ ਪ੍ਰੇਮੀਆਂ ਨੂੰ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ। ਪ੍ਰੇਮੀਆਂ ਨੂੰ ਜੂਨ 2018 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਹਾਈ ਕੋਰਟ ਦੇ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ ਨੇ ਨੇ ਉਨ੍ਹਾਂ ਨੂੰ ਕੇਸ ਦਾ ਫੈਸਲਾ ਹੋਣ ਤਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਡੇਰਾ ਸਿਰਸਾ ਦੇ ਪੈਰੋਕਾਰ ਸ਼ਕਤੀ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਆਪਣੇ ਘਰ ਵਿੱਚ ਧਾਰਮਿਕ ਸਾਖੀਆਂ ਕਥਿਤ ਤੌਰ 'ਤੇ ਇਤਰਾਜ਼ਯੋਗ ਹਾਲਤ ’ਚ ਰੱਖੀਆਂ ਹੋਈਆਂ ਸਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ 13 ਜੂਨ 2018 ਨੂੰ ਧਾਰਮਿਕ ਭਾਵਨਾਵਾਂ ਭੜਕਾਉਣ, ਅਸਲਾ ਐਕਟ ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।
ਪੁਲਿਸ ਨੇ ਪੜਤਾਲ ਵਿੱਚ ਦਾਅਵਾ ਕੀਤਾ ਸੀ ਕਿ ਇਨ੍ਹਾਂ ਡੇਰਾ ਪ੍ਰੇਮੀਆਂ ਨੇ ਡੇਰਾ ਮੁਖੀ ਨੂੰ ਸਜ਼ਾ ਤੋਂ ਬਚਾਉਣ ਲਈ ਡੇਰਾ ਪ੍ਰੇਮੀਆਂ ਨੂੰ ਭੜਕਾਇਆ ਅਤੇ ਸਰਕਾਰ ਉੱਪਰ ਦਬਾਅ ਬਣਾਉਣ ਲਈ ਸੜਕਾਂ ਅਤੇ ਰੇਲਾਂ ਰੋਕਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲੀਸ ਨੇ ਆਪਣੀ ਪੜਤਾਲ ਵਿੱਚ ਇਹ ਵੀ ਦਾਅਵਾ ਕੀਤਾ ਸੀ ਉਕਤ ਦੋਵਾਂ ਪ੍ਰੇਮੀਆਂ ਦਾ ਡੇਰੇ ਦੇ ਪ੍ਰਬੰਧਕ ਮਹਿੰਦਰਪਾਲ ਬਿੱਟੂ ਨਾਲ ਕਰੀਬੀ ਰਿਸ਼ਤਾ ਸੀ ਅਤੇ ਘਟਨਾਵਾਂ ਵਾਪਰਨ ਸਮੇਂ ਇਨ੍ਹਾਂ ਦੇ ਖਾਤੇ ਵਿੱਚ ਕਥਿਤ ਤੌਰ ’ਤੇ 6 ਕਰੋੜ ਦੀ ਕਰੀਬ ਰਾਸ਼ੀ ਦਾ ਵੀ ਲੈਣ ਦੇਣ ਹੋਇਆ। ਹਾਲਾਂਕਿ ਡੇਰਾ ਪ੍ਰੇਮੀ ਖ਼ੁਦ ਨੂੰ ਬੇਕਸੂਰ ਦੱਸਦੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੇ ਹਨ।
ਬੇਅਦਬੀ ਕਾਂਡ 'ਚ ਨਾਮਜ਼ਦ ਦੋ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ
ਏਬੀਪੀ ਸਾਂਝਾ
Updated at:
14 Apr 2019 10:20 AM (IST)
ਪ੍ਰੇਮੀਆਂ ਨੂੰ ਜੂਨ 2018 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਹਾਈ ਕੋਰਟ ਦੇ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ ਨੇ ਨੇ ਉਨ੍ਹਾਂ ਨੂੰ ਕੇਸ ਦਾ ਫੈਸਲਾ ਹੋਣ ਤਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
- - - - - - - - - Advertisement - - - - - - - - -