ਪੜਚੋਲ ਕਰੋ

ਸੁਰੱਖਿਆ 'ਤੇ ਭਗਵੰਤ ਮਾਨ ਸਰਕਾਰ ਨੂੰ ਲੈਣਾ ਪਵੇਗਾ ਯੂ-ਟਰਨ ? ਹਾਈਕੋਰਟ ਦੇ ਹੁਕਮ ਮਗਰੋਂ ਕੇਂਦਰੀ ਤੇ ਸੂਬਾਈ ਏਜੰਸੀਆਂ ਦੀ ਇਨਪੁੱਟ ਲਾਜ਼ਮੀ

ਭਗਵੰਤ ਮਾਨ ਸਰਕਾਰ ਨੇ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਦਾਅਵੇ ਨਾਲ 424 ਹਸਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਸੀ ਜਾਂ ਫਿਰ ਘਟਾ ਦਿੱਤੀ ਸੀ। ਆਮ ਆਦਮੀ ਪਾਰਟੀ ਨੇ ਇਸ ਨੂੰ ਆਪਣੀ ਸਰਕਾਰ ਦਾ ਵੱਡਾ ਕਦਮ ਕਰਾਰ ਦਿੱਤਾ ਸੀ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਦਾਅਵੇ ਨਾਲ 424 ਹਸਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਸੀ ਜਾਂ ਫਿਰ ਘਟਾ ਦਿੱਤੀ ਸੀ। ਆਮ ਆਦਮੀ ਪਾਰਟੀ ਨੇ ਇਸ ਨੂੰ ਆਪਣੀ ਸਰਕਾਰ ਦਾ ਵੱਡਾ ਕਦਮ ਕਰਾਰ ਦਿੱਤਾ ਸੀ। ਸੁਰੱਖਿਆ ਵਾਪਸੀ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕਤਲ ਹੋ ਗਿਆ ,ਜਿਸ ਕਰਕੇ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ। ਬੇਸ਼ੱਕ ਸਰਕਾਰ ਨੇ ਕੁਝ ਲੋਕਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਪਰ ਮਾਮਲਾ ਹਾਈਕੋਰਟ ਪਹੁੰਚ ਗਿਆ।

ਹੁਣ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੀਆਈਪੀ ਸੁਰੱਖਿਆ ਕਟੌਤੀ ਦੇ ਮਾਮਲੇ ਦੀ ਮੁੜ ਸਮੀਖਿਆ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਦੇ ਜਸਟਿਸ ਰਾਜ ਮੋਹਨ ਸਿੰਘ ਨੇ ਵੀਆਈਪੀ ਸੁਰੱਖਿਆ ਕਟੌਤੀ ਬਾਬਤ ਕਰੀਬ 45 ਸਿਆਸੀ ਹਸਤੀਆਂ ਵੱਲੋਂ ਦਾਇਰ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੁਰੱਖਿਆ ਕਟੌਤੀ ਤੋਂ ਪ੍ਰਭਾਵਿਤ ਹਸਤੀਆਂ ਦੀ ਸੁਰੱਖਿਆ ਦੀ ਮੁੜ ਸਮੀਖਿਆ ਕੀਤੀ ਜਾਵੇ।

Gangwar in Punjab : ਪੰਜਾਬ 'ਚ ਗੈਂਗਵਾਰ ਦਾ ਖਤਰਾ, ਕੇਂਦਰ ਸਰਕਾਰ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ

ਹਾਈਕੋਰਟ ਨੇ ਕਿਹਾ ਹੈ ਕਿ ਰਾਜ ਸੁਰੱਖਿਆ ਨੀਤੀ ਦੇ ਮੱਦੇਨਜ਼ਰ ਸਮੀਖਿਆ ਦੌਰਾਨ ਕੇਂਦਰੀ ਤੇ ਸੂਬਾਈ ਏਜੰਸੀਆਂ ਤੋਂ ਇਨਪੁਟ ਲੈ ਲਈ ਜਾਵੇ। ਜਿੰਨੇ ਸਮੇਂ ਤੱਕ ਸੁਰੱਖਿਆ ਦੀ ਸਮੀਖਿਆ ਦੀ ਪ੍ਰਕਿਰਿਆ ਮੁਕੰਮਲ ਨਹੀਂ ਹੁੰਦੀ, ਓਨੇ ਸਮੇਂ ਤੱਕ ਪ੍ਰਭਾਵਿਤ ਹਸਤੀਆਂ ਨੂੰ ਇੱਕ ਇੱਕ ਸੁਰੱਖਿਆ ਕਰਮੀ ਦੇ ਦਿੱਤਾ ਜਾਵੇ। ਇਸ ਮਗਰੋਂ ਸਵਾਲ ਉੱਠ ਰਹੇ ਹਨ ਕਿ ਹੁਣ ਭਗਵੰਤ ਮਾਨ ਸਰਕਾਰ ਨੂੰ ਯੂ-ਟਰਨ ਲੈਣਾ ਪਵੇਗਾ। ਹਾਈਕੋਰਟ ਦੇ ਹੁਕਮ ਮੁਤਾਬਕ ਸਰਕਾਰ ਨੂੰ ਸੁਰੱਖਿਆ ਬਾਰੇ ਕੇਂਦਰੀ ਤੇ ਸੂਬਾਈ ਏਜੰਸੀਆਂ ਤੋਂ ਇਨਪੁਟ ਲੈਣੀ ਪਵੇਗੀ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ 29 ਮਈ ਨੂੰ 424 ਹਸਤੀਆਂ ਦੀ ਆਰਜ਼ੀ ਤੌਰ ’ਤੇ ਸੁਰੱਖਿਆ ਵਾਪਸ ਲਈ ਸੀ ਜਿਸ ਵਾਰੇ ਸਮੁੱਚੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਲੀਕ ਹੋ ਗਈ ਸੀ। ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਵੀ ਕਟੌਤੀ ਹੋਈ ਸੀ ਤੇ ਦੂਸਰੇ ਦਿਨ ਹੀ ਇਸ ਗਾਇਕ ਦਾ ਕਤਲ ਹੋ ਗਿਆ ਸੀ। ਪੰਜਾਬ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਵੀ ਆ ਗਈ ਸੀ। ਉਸ ਵਕਤ ਹਾਈ ਕੋਰਟ ਨੇ ਸੁਰੱਖਿਆ ਮਾਮਲੇ ’ਤੇ ਸਰਕਾਰ ਨੂੰ ਫਿਟਕਾਰ ਵੀ ਪਾਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ

ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
Advertisement
ABP Premium

ਵੀਡੀਓਜ਼

ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਨਵਨਿਯੁਕਤ ਜਥੇਦਾਰ ਦੀ ਹੋਈ ਤਾਜਪੋਸ਼ੀGiyani Harpreet Singh| SGPC ਆਪਣੇ ਕੀਤੇ ਫੈਸਲੇ 'ਤੇ ਹੀ ਘਿਰੀ, ਗਿਆਨੀ ਹਰਪ੍ਰੀਤ ਸਿੰਘ ਦਾ ਦਾਅਵਾ|SGPC|AKALI DALGiyani Harpreet Singh| ਗਿਆਨੀ ਹਰਪ੍ਰੀਤ ਸਿੰਘ ਨੇ ਕਰ ਦਿੱਤਾ ਵੱਡਾ ਐਲਾਨ| Akali Dal | Sri akal Takhat Sahibਇੱਕ ਪਰਿਵਾਰ ਨੂੰ ਬਚਾਉਣ ਲਈ ਪੰਥ ਦਾ ਨੁਕਸਾਨ, ਅਜੇ ਵੀ ਬਾਜ ਆਜੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ

17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ

Embed widget