ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਰਾਮ ਰਹੀਮ ਨੂੰ ਰਾਹਤ, ਰੱਦ ਕੀਤੇ ਵਾਰੰਟ
ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਗੁਰਮੀਤ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੰਜਾਬ ਪੁਲਿਸ ਸੁਨਾਰੀਆ ਜੇਲ੍ਹ ਵਿੱਚ ਜਾ ਕਿ ਰਾਮ ਰਹੀਮ ਤੋਂ ਪੁੱਛਗਿੱਛ ਕਰ ਸਕਦੀ ਹੈ।
ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਗੁਰਮੀਤ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੰਜਾਬ ਪੁਲਿਸ ਸੁਨਾਰੀਆ ਜੇਲ੍ਹ ਵਿੱਚ ਜਾ ਕਿ ਰਾਮ ਰਹੀਮ ਤੋਂ ਪੁੱਛਗਿੱਛ ਕਰ ਸਕਦੀ ਹੈ। ਪੰਜਾਬ ‘ਚ 2015 ਦੇ ਬਰਗਾੜੀ ਵਿਖੇ ਹੋਏ ਬੀੜ ਸਾਹਿਬ ਚੋਰੀ ਮਾਮਲੇ ‘ਚ SIT ਨੇ ਰਾਮ ਰਹੀਮ ਦੇ ਨਾਮ ਦਾ ਪ੍ਰੋਡਕਸ਼ਨ ਵਾਰੰਟ ਕੋਟਕਪੁਰਾ ਕੋਰਟ ਤੋਂ ਹਾਸਿਲ ਕੀਤਾ ਸੀ। ।ਰਾਮ ਰਹੀਮ ਪਹਿਲਾਂ ਹੀ ਕਤਲ ਅਤੇ ਬਲਾਤਕਾਰ ਦੇ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਹੈ।ਰਾਮ ਰਹੀਮ ਨੇ ਕੋਟਕਪੁਰਾ ਕੋਰਟ ਦੇ ਆਦੇਸ਼ਾਂ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ।
ਜੂਡਿਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਬਾਜਾਖਾਨਾ ਦੀ ਅਦਾਲਤ ਨੇ 25 ਅਕਤੂਬਰ ਨੂੰ ਇਹ ਵਾਰੰਟ ਜਾਰੀ ਕੀਤੇ ਸੀ।1 ਜੂਨ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਚੋਰੀ ਹੋਇਆ ਸੀ।ਪਿੱਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ।ਇਸ ਮਾਮਲੇ 'ਚ ਰਾਮ ਰਹੀਮ ਨੂੰ ਮਿਲਾ ਕਿ ਕੁੱਲ੍ਹ 11 ਆਰੋਪੀ ਸੀ ਜਿਨ੍ਹਾਂ ਵਿੱਚ ਇੱਕ (ਮਹਿੰਦਰ ਪਾਲ ਬਿੱਟੂ) ਦਾ ਕਤਲ ਕਰ ਦਿੱਤਾ ਗਿਆ ਸੀ।ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਬੀੜ ਚੋਰੀ ਮਾਮਲੇ ਅਤੇ ਸਤੰਬਰ ਦੇ ਵਿੱਚ ਹੋਏ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਾਲ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਇੱਕ ਗੁਰਦੁਆਰੇ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਡੇਰਾ ਮੁਖੀ ਨੂੰ ਲਿਆਉਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ’ਤੇ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮਿਸ ਤਰਜਨੀ ਨੇ ਹੁਕਮ ਜਾਰੀ ਕੀਤੇ ਸੀ।ਜਿਸ ਨੂੰ ਡੇਰਾ ਮੁਖੀ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਅਦਾਲਤ ਨੇ ਡੇਰਾ ਮੁਖੀ ਨੂੰ 29 ਅਕਤੂਬਰ ਨੂੰ ਪੇਸ਼ ਕਰਨ ਲਈ ਕਿਹਾ ਸੀ। ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਮਿਲਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦੀ ਐਸਆਈਟੀ ਹਰਿਆਣਾ ਦੀ ਰੋਹਤਕ ਜੇਲ੍ਹ ਪ੍ਰਸ਼ਾਸਨ ਨਾਲ ਗੱਲ ਕਰੇਗੀ। ਰੋਹਤਕ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ-ਹਰਿਆਣਾ ਗ੍ਰਹਿ ਵਿਭਾਗਾਂ ਦੀ ਪ੍ਰਵਾਨਗੀ ਤੋਂ ਬਾਅਦ ਹੀ ਇਹ ਤੈਅ ਕੀਤਾ ਜਾਵੇਗਾ ਕਿ ਡੇਰਾ ਮੁਖੀ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ ਜਾਂ ਨਹੀਂ?
ਡੇਰਾ ਮੁਖੀ ਰਾਮ ਰਹੀਮ ਵੱਲੋਂ 29 ਅਪ੍ਰੈਲ 2007 ਨੂੰ ਸਲਾਬਤਪੁਰਾ ਵਿਖੇ ਡੇਰਾ ਪ੍ਰੇਮੀਆਂ ਨੂੰ ਜਾਮ-ਏ-ਇਨਸਾਨ ਦੇ ਦਿੱਤੇ ਜਾਣ ਤੋਂ ਬਾਅਦ ਪੰਜਾਬ ਵਿੱਚ ਡੇਰਾ ਪ੍ਰੇਮੀਆਂ ਅਤੇ ਸਿੱਖਾਂ ਵਿੱਚ ਝੜਪ ਹੋਈ ਸੀ। ਉਸ ਤੋਂ ਬਾਅਦ ਡੇਰਾ ਮੁਖੀ ਰਾਮ ਰਹੀਮ ਕਦੇ ਪੰਜਾਬ ਨਹੀਂ ਆਇਆ। ਹੁਣ ਜੇਕਰ SIT ਬੇਅਦਬੀ ਮਾਮਲੇ 'ਚ ਪੁੱਛਗਿੱਛ ਲਈ ਉਸ ਨੂੰ ਪੰਜਾਬ ਲੈ ਕੇ ਆਉਂਦੀ ਹੈ ਤਾਂ 14 ਸਾਲਾਂ ਬਾਅਦ ਪਹਿਲੀ ਵਾਰ ਡੇਰਾ ਮੁਖੀ ਪੰਜਾਬ ਦੀ ਧਰਤੀ 'ਤੇ ਆਵੇਗਾ। ਹਾਲਾਂਕਿ, ਇਸਦੀ ਉਮੀਦ ਬਹੁਤ ਘੱਟ ਹੈ।