ਹਾਈਕੋਰਟ ਦੇ ਝਟਕੇ ਮਰਗੋਂ ਬਿਕਰਮ ਮਜੀਠੀਆ ਮੁੜ ਅੰਡਰਗਰਾਊਂਡ, ਗ੍ਰਿਫਤਾਰੀ ਦਾ ਡਰ
ਮਜੀਠੀਆ ਤਿੰਨ ਵਾਰ ਸਿੱਟ ਅੱਗੇ ਪੇਸ਼ ਹੋਏ ਤੇ ਜਾਂਚ ਟੀਮ ਉਨ੍ਹਾਂ ਤੋਂ ਕਈ-ਕਈ ਘੰਟੇ ਪੁੱਛ-ਪੜਤਾਲ ਕਰ ਚੁੱਕੀ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ
ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ (drug trafficking case) ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਮੁੜ ਅੰਡਰਗਰਾਊਂਡ ਹੋ ਗਿਆ ਹੈ। ਪੰਜਾਬ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ (anticipatory bail application rejected) ਕਰਨ ਮਗਰੋਂ ਮਜੀਠੀਆ ਨੂੰ ਗ੍ਰਿਫਤਾਰੀ ਦਾ ਡਰ ਸਤਾਉਣ ਲੱਗਾ ਹੈ। ਸੂਤਰਾਂ ਮੁਤਾਬਕ ਕਾਨੂੰਨੀ ਤੌਰ ’ਤੇ ਪੁਲਿਸ ਮਜੀਠੀਆ ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦੀ ਹੈ।
ਦੱਸ ਦਈਏ ਕਿ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਉਹ ਅੰਡਰਗਾਊਂਡ ਹੋ ਗਿਆ ਸੀ। ਪੰਜਾਬ ਸਰਕਾਰ ਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪਰ ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਮਜੀਠੀਆ ਦੀ ਕੱਚੀ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।
ਮਜੀਠੀਆ ਤਿੰਨ ਵਾਰ ਸਿੱਟ ਅੱਗੇ ਪੇਸ਼ ਹੋਏ ਤੇ ਜਾਂਚ ਟੀਮ ਉਨ੍ਹਾਂ ਤੋਂ ਕਈ-ਕਈ ਘੰਟੇ ਪੁੱਛ-ਪੜਤਾਲ ਕਰ ਚੁੱਕੀ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਨਹੀਂ। ਇਹ ਵੀ ਦਲੀਲ ਦਿੱਤੀ ਗਈ ਕਿ ਉਹ ਸਿਟ ਅੱਗੇ ਤਿੰਨ ਵਾਰ ਪੇਸ਼ ਹੋ ਚੁੱਕੇ ਹਨ ਤੇ ਪੁਲਿਸ ਨੇ ਜੋ ਸਵਾਲ ਪੁੱਛੇ ਸਨ, ਉਨ੍ਹਾਂ ਦੇ ਸਹੀ-ਸਹੀ ਜਵਾਬ ਦਿੱਤੇ ਗਏ ਹਨ।
ਉਧਰ, ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖ-ਰੇਖ ਹੇਠ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਰਿਪੋਰਟ ਤੇ ਕਾਨੂੰਨੀ ਰਾਏ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਮਜੀਠੀਆ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ।
ਇਹ ਵੀ ਪੜ੍ਹੋ: Breaking News: ਨਹੀਂ ਰਹੇ ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin