ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਹਾਈ ਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਨੋਟਿਸ, ਕੀ ਬਜਟ ਸੈਸ਼ਨ 'ਚ ਸ਼ਾਮਲ ਹੋਣਗੇ?
Ludhiana News: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਨੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਨਾ ਦੇਣ ਦੇ ਮਾਮਲੇ ਵਿੱਚ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੁੱਖ ਕੀਤਾ ਹੈ।

Ludhiana News: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਨੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਨਾ ਦੇਣ ਦੇ ਮਾਮਲੇ ਵਿੱਚ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੁੱਖ ਕੀਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ ਜਵਾਬ ਦਰਜ ਕਰਨ ਲਈ ਕਿਹਾ ਹੈ।
ਹਾਈ ਕੋਰਟ ਨੇ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲ ਤੋਂ ਪੁੱਛਿਆ ਕਿ ਪੈਰੋਲ ਕਿਸ ਅਧਾਰ 'ਤੇ ਰੱਦ ਕਰ ਦਿੱਤੀ ਗਈ। ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਰਕਾਰ ਨੇ ਪੰਜਾਬ ਲਈ ਸੁਰੱਖਿਆ ਖਤਰੇ ਦਾ ਹਵਾਲਾ ਦਿੱਤਾ ਹੈ ਪਰ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ।
ਲੋਕ ਸਭਾ ਸਪੀਕਰ ਦਾ ਪੱਤਰ ਪੇਸ਼ ਕੀਤਾ
ਵਕੀਲ ਨੇ ਇਹ ਵੀ ਦਲੀਲ ਦਿੱਤੀ ਕਿ ਗੰਭੀਰ NSA ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਹੋਰ ਸੰਸਦ ਮੈਂਬਰ ਨੂੰ ਅਜੇ ਵੀ ਸੰਸਦ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਹੈ। ਇਸ ਲਈ ਅੰਮ੍ਰਿਤਪਾਲ ਸਿੰਘ ਨੂੰ ਵੀ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਸੁਣਵਾਈ ਦੌਰਾਨ, ਕੇਂਦਰ ਸਰਕਾਰ ਦੇ ਵਕੀਲ ਨੇ ਲੋਕ ਸਭਾ ਸਪੀਕਰ ਵੱਲੋਂ ਇੱਕ ਪੱਤਰ ਵੀ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਅੰਮ੍ਰਿਤਸਰ ਦੀ ਪੈਰੋਲ ਬਾਰੇ ਸਿਰਫ਼ ਸਥਾਨਕ ਅਥਾਰਟੀ ਹੀ ਫੈਸਲਾ ਲੈ ਸਕਦੀ ਹੈ। ਸਪੀਕਰ ਦੀ ਇਸ ਮਾਮਲੇ ਵਿੱਚ ਕੋਈ ਭੂਮਿਕਾ ਨਹੀਂ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।























