Chandigarh News: ਚੰਡੀਗੜ੍ਹ ਵਿੱਚ ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਵੇਰੇ 11 ਵਜੇ ਇੱਕ ਮੇਲ ਆਈ ਸੀ, ਜਿਸ ਵਿੱਚ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਵੇਂ ਹੀ ਧਮਕੀ ਮਿਲੀ, ਉਵੇਂ ਸਾਰੇ ਕੋਰਟ ਰੂਮ ਖਾਲੀ ਕਰਵਾਏ ਗਏ ਅਤੇ ਵਕੀਲ ਵੀ ਚੈਂਬਰ ਤੋਂ ਬਾਹਰ ਆ ਗਏ। ਇਸ ਤੋਂ ਬਾਅਦ ਚੰਡੀਗੜ੍ਹ  ਪੁਲਿਸ ਵੀ ਜਾਂਚ ਦੇ ਲਈ ਪਹੁੰਚੀ।

ਦੱਸ ਦਈਏ ਕਿ ਹੁਣ ਡੌਗ ਸਕੁਐਡ ਤੋਂ ਖਾਲੀ ਕੀਤੇ ਗਏ ਹਾਈ ਕੋਰਟ ਦੇ ਕੈਂਪਸ ਦੀ ਜਾਂਚ ਕਰਵਾਈ ਜਾ ਰਹੀ ਹੈ। ਫਿਲਹਾਲ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ। ਇਸ ਸਬੰਧੀ ਹਾਈਕੋਰਟ ਬਾਰ ਐਸੋਸੀਏਸ਼ਨ, ਚੰਡੀਗੜ੍ਹ ਨੇ ਤੁਰੰਤ ਇੱਕ ਨੋਟਿਸ ਜਾਰੀ ਕਰਕੇ ਸਾਰੇ ਕੋਰਟ ਰੂਮ ਅਤੇ ਚੈਂਬਰਸ ਖਾਲੀ ਕਰਨ ਨੂੰ ਕਿਹਾ। ਇਸ ਦੇ ਨਾਲ ਹੀ ਐਡਵਾਈਜ਼ਰੀ ਜਾਰੀ ਕੀਤੀ ਗਈ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਤੁਰੰਤ ਜਾਣਕਾਰੀ ਦਿੱਤੀ ਜਾਵੇ।