ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਕਰਨਾ ਪਵੇਗਾ ਇੰਤਜ਼ਾਰ
Punjab News: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਇਆ ਮਾਮਲੇ ’ਚ ਅਦਾਲਤ ਦੇ ਨਿਰਦੇਸ਼ਾਂ ਦੀ ਕਥਿਤ ਤੌਰ ’ਤੇ ਪਾਲਣਾ ਨਾ ਕਰਨ ਦੇ ਦੋਸ਼ ’ਚ ਪੰਜਾਬ ਸਰਕਾਰ ਖ਼ਿਲਾਫ਼ ਗ਼ੈਰ-ਪਾਲਣਾ ਦੇ ਮੁੱਦੇ ’ਤੇ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ’ਤੇ 31 ਅਗਸਤ ਤੱਕ ਪਾਲਣਾ ਰਿਪੋਰਟ ਪੇਸ਼ ਕਰਨ ’ਚ ਅਸਫ਼ਲ ਰਹਿਣ ਤੋਂ ਬਾਅਦ ਅਦਾਲਤੀ ਹੱਕ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਤੈਅ ਕੀਤੀ ਗਈ ਸੀ ਪਰ ਕੁੱਝ ਤਕਨੀਕੀ ਕਾਰਨਾਂ ਕਰਕੇ ਇਸ ਨੂੰ ਸੋਮਵਾਰ ਲਈ ਟਾਲ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਵੀ ਪਟੀਸ਼ਨ ਦਾਇਰ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ