Punjab news: 'ਪੰਜਾਬ ਨਾਲੋਂ ਹਰਿਆਣਾ ਦੀਆਂ ਜੇਲ੍ਹਾਂ...', ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਜਾਣੋ ਪੂਰਾ ਮਾਮਲਾ
Punjab and Haryana highcourt: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹਾਂ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਨੂੰ ਲੈ ਕੇ ਸੁਣਵਾਈ ਕਰਦਿਆਂ ਹੋਇਆਂ ਪੰਜਾਬ ਸਰਕਾਰ ਨੂੰ ਚੰਗੀ ਫਟਕਾਰ ਲਾਈ ਹੈ।
Punjab and Haryana highcourt: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਜੇਲ੍ਹਾਂ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਹਰਿਆਣਾ ਦੀਆਂ ਜੇਲ੍ਹਾਂ ਦੀ ਤਾਰੀਫ ਕਰਦਿਆਂ ਹੋਇਆਂ ਕਿਹਾ ਪੰਜਾਬ ਨਾਲੋਂ ਹਰਿਆਣਾ ਦੀਆਂ ਜੇਲ੍ਹਾਂ ਬਹੁਤ ਚੰਗੀਆਂ ਹਨ। ਉੱਥੇ ਸੁਰੱਖਿਆ ਦੇ ਕਾਫੀ ਚੰਗੇ ਪ੍ਰਬੰਧ ਹਨ। ਇਸ ਮਾਮਲੇ ਵਿੱਚ ਪੰਜਾਬ ਨੂੰ ਹਰਿਆਣਾ ਤੋਂ ਸਬਕ ਲੈਣਾ ਚਾਹੀਦਾ ਹੈ। ਉੱਥੇ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਜੇਲ੍ਹਾਂ ਵਿੱਚ ਮਿਲੇ ਮੋਬਾਈਲ ਫੋਨਾਂ ਬਾਰੇ ਜਾਣਕਾਰੀ, ਹੁਣ ਤੱਕ ਦਰਜ ਐਫਆਈਆਰਜ਼ ਅਤੇ ਮੁਲਜ਼ਮਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ 30 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਅਤੇ ਕਿਹਾ ਕਿ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਦੀ ਵਰਤੋਂ, ਫਿਰੌਤੀ ਦੀਆਂ ਕਾਲਾਂ ਅਤੇ ਰੈਕੇਟ ਚਲਾਉਣ ਦੇ ਸਾਰੇ ਮਾਮਲੇ ਸਿਰਫ਼ ਪੰਜਾਬ ਦੀਆਂ ਜੇਲ੍ਹਾਂ ਵਿੱਚ ਹੀ ਕਿਉਂ ਸਾਹਮਣੇ ਆਉਂਦੇ ਹਨ। ਅਜਿਹੇ ਮਾਮਲੇ ਹਰਿਆਣਾ ਦੀਆਂ ਜੇਲ੍ਹਾਂ ਵਿੱਚ ਕਿਉਂ ਨਹੀਂ ਆਉਂਦੇ? ਇਸ ਤੋਂ ਇੱਕ ਗੱਲ ਤਾਂ ਸਾਫ਼ ਹੈ ਕਿ ਹਰਿਆਣਾ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧ ਪੰਜਾਬ ਦੀਆਂ ਜੇਲ੍ਹਾਂ ਨਾਲੋਂ ਬਿਹਤਰ ਹਨ। ਪੰਜਾਬ ਨੂੰ ਇਸ ਮਾਮਲੇ ਵਿੱਚ ਹਰਿਆਣਾ ਤੋਂ ਸਬਕ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Arvind Kejriwal In Jail: ਤਿਹਾੜ ਜੇਲ 'ਚ ਹੀ ਰਹਿਣਗੇ ਕੇਜਰੀਵਾਲ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ
ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਨੋਟਿਸ ਲਿਆ ਹੈ। ਨਾਲ ਹੀ ਇਸ ਮਾਮਲੇ ਵਿੱਚ ਸਰਕਾਰ ਕਹਿ ਚੁੱਕੀ ਹੈ ਕਿ ਕੈਦੀਆਂ ਲਈ ਜੇਲ੍ਹਾਂ ਵਿੱਚ ਵਾਧੂ ਬੈਰਕਾਂ ਬਣਾਈਆਂ ਜਾਣਗੀਆਂ। ਇਹ ਕੰਮ ਕਰੀਬ ਡੇਢ ਸਾਲ ਵਿੱਚ ਪੂਰਾ ਹੋ ਜਾਵੇਗਾ। ਜਦੋਂ ਕਿ ਅਤਿ-ਆਧੁਨਿਕ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਬੰਧ 3 ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। ਇਸ ਤੋਂ ਬਾਅਦ ਅਦਾਲਤ ਨੇ ਪ੍ਰੋਗਰੈਸ ਰਿਪੋਰਟ ਤਲਬ ਕੀਤੀ ਸੀ। ਉਮੀਦ ਹੈ ਕਿ ਅਗਲੇ ਮਹੀਨੇ ਤੱਕ ਇਹ ਕੰਮ ਪੂਰਾ ਹੋ ਜਾਵੇਗਾ।
ਇਹ ਵੀ ਪੜ੍ਹੋ: Punjab Politics: ਕਾਂਗਰਸ 7 ਆਪ 4 ਤੇ ਭਾਜਪਾ ਨੂੰ ਮਿਲਣਗੀਆਂ 2 ਸੀਟਾਂ, ਅਕਾਲੀ ਦਲ ਦੀ ਹੋਵੇਗੀ ਸ਼ਰਮਨਾਕ ਹਾਰ ? ਸਰਵੇ 'ਚ ਦਾਅਵਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।