Punjab Haryana New Coronavirus Cases Update: ਸੋਮਵਾਰ ਨੂੰ ਪੰਜਾਬ ਵਿੱਚ ਕੋਵਿਡ -19 ਦੇ 5,778 ਨਵੇਂ ਕੇਸਾਂ ਦੇ ਆਉਣ ਨਾਲ ਸੂਬੇ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 7,19,142 ਹੋ ਗਈ ਹੈ। ਇਸ ਦੇ ਨਾਲ ਹੀ ਇਨਫੈਕਸ਼ਨ ਕਾਰਨ 39 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 17,023 ਤੱਕ ਪਹੁੰਚ ਗਈ ਹੈ। ਸੂਬੇ ਦੇ ਸਿਹਤ ਵਿਭਾਗ ਨੇ ਇੱਕ ਬੁਲੇਟਿਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।


ਮੋਹਾਲੀ 'ਚ 1,097, ਲੁਧਿਆਣਾ 'ਚ 666 ਜਦਕਿ ਜਲੰਧਰ 'ਚ ਕੋਰੋਨਾ ਵਾਇਰਸ ਦੇ 529 ਨਵੇਂ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਸੂਬੇ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 45,645 ਹੋ ਗਈ ਹੈ। ਬੁਲੇਟਿਨ ਮੁਤਾਬਕ, 1,191 ਮਰੀਜ਼ ਆਕਸੀਜਨ 'ਤੇ ਹਨ, ਜਦਕਿ 106 ਮਰੀਜ਼ ਗੰਭੀਰ ਹਾਲਤ 'ਚ ਹਨ ਅਤੇ ਵੈਂਟੀਲੇਟਰ 'ਤੇ ਹਨ।


ਬੁਲੇਟਿਨ ਅਨੁਸਾਰ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 6,479 ਮਰੀਜ਼ ਇਨਫੈਕਸ਼ਨ ਮੁਕਤ ਹੋ ਗਏ ਹਨ, ਜਿਸ ਕਾਰਨ ਸੂਬੇ ਵਿੱਚ ਇਸ ਘਾਤਕ ਵਾਇਰਸ ਦੀ ਲਾਗ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ 6,56,474 ਹੋ ਗਈ ਹੈ।


ਇਸ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 568 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਸੋਮਵਾਰ ਨੂੰ ਹਰਿਆਣਾ ਵਿੱਚ ਕੋਵਿਡ -19 ਦੇ 6,007 ਨਵੇਂ ਕੇਸਾਂ ਦੇ ਆਉਣ ਨਾਲ ਸੂਬੇ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 9,14,826 ਹੋ ਗਈ ਹੈ। ਇਸ ਦੌਰਾਨ 17 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ 10,194 ਤੱਕ ਪਹੁੰਚ ਗਈ ਹੈ। ਸੂਬੇ ਦੇ ਸਿਹਤ ਵਿਭਾਗ ਨੇ ਇੱਕ ਬੁਲੇਟਿਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।


ਗੁਰੂਗ੍ਰਾਮ ਜ਼ਿਲ੍ਹੇ ਵਿੱਚ ਸਭ ਤੋਂ ਵੱਧ 2057 ਨਵੇਂ ਮਰੀਜ਼ ਮਿਲੇ ਹਨ। ਫਰੀਦਾਬਾਦ ਵਿੱਚ 808, ਸੋਨੀਪਤ ਵਿੱਚ 560, ਅੰਬਾਲਾ ਵਿੱਚ 332, ਅੰਬਾਲਾ ਵਿੱਚ 297 ਅਤੇ ਹਿਸਾਰ ਵਿੱਚ 244 ਨਵੇਂ ਮਰੀਜ਼ ਮਿਲੇ ਹਨ। ਰਾਜ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 51,864 ਹੋ ਗਈ ਹੈ।



ਇਹ ਵੀ ਪੜ੍ਹੋ: Bank Holidays: ਆ ਗਿਆ ਫਰਵਰੀ ਮਹੀਨੇ ਦਾ ਛੁੱਟੀਆਂ ਦਾ ਕੈਲੰਡਰ, ਵੇਖੋ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904