ਪੰਜਾਬ 'ਚ ਆ ਗਈ ਇੱਕ ਹੋਰ ਛੁੱਟੀ, ਸੋਮਵਾਰ ਨੂੰ ਛੁੱਟੀ ਦਾ ਐਲਾਨ, ਇਸ ਦਿਨ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ
ਪੰਜਾਬ ਦੇ ਵਿੱਚ ਇੱਕ ਹੋਰ ਛੁੱਟੀ ਆ ਰਹੀ ਹੈ। ਜੀ ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸੁਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ,1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬ ਸਰਕਾਰ..

ਪੰਜਾਬ ਦੇ ਵਿੱਚ ਇੱਕ ਹੋਰ ਛੁੱਟੀ ਆ ਰਹੀ ਹੈ। ਜੀ ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸੁਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, ਯਾਨੀਕਿ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਰਾਜ 'ਚ ਰਿਜ਼ਰਵ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇੱਥੇ ਇਹ ਸਪਸ਼ਟ ਕਰਨਾ ਜ਼ਰੂਰੀ ਹੈ ਕਿ 1 ਸਤੰਬਰ ਨੂੰ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਿਜ਼ਰਵ ਛੁੱਟੀ ਹੈ। ਇਸ ਕਾਰਨ, ਇਸ ਦਿਨ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਹਾਲਾਂਕਿ, ਜਿੱਥੇ ਜ਼ਰੂਰੀ ਹੋਵੇ ਜਾਂ ਜਿੱਥੇ ਪ੍ਰਬੰਧਕੀ ਪੱਖੋਂ ਮਨਜ਼ੂਰੀ ਮਿਲੇਗੀ, ਉੱਥੇ ਕਰਮਚਾਰੀ ਇਹ ਰਿਜ਼ਰਵ ਛੁੱਟੀ ਵਰਤ ਸਕਣਗੇ। ਬਾਬਾ ਸ਼੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ ਆਧਿਆਤਮਿਕਤਾ, ਸੇਵਾ ਤੇ ਤਿਆਗ ਦੀ ਪ੍ਰੇਰਣਾ ਦੇਣ ਵਾਲਾ ਪਾਵਨ ਦਿਹਾੜਾ ਹੈ, ਜਿਸਨੂੰ ਭਗਤ ਜਨ ਵੱਡੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦੇ ਹਨ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਰਕਾਰੀ ਕਰਮਚਾਰੀ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿੱਚੋਂ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।

ਇਸ ਜ਼ਿਲ੍ਹੇ 'ਚ ਹੋ ਰਹੀ ਛੁੱਟੀ ਦੀ ਮੰਗ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਿਜ਼ਰਵ ਛੁੱਟੀਆਂ ਦੀ ਸੂਚੀ ਵਿੱਚ 1 ਸਤੰਬਰ ਦੀ ਛੁੱਟੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਕੁੱਲ 28 ਛੁੱਟੀਆਂ ਹਨ ਅਤੇ ਸਰਕਾਰੀ ਕਰਮਚਾਰੀ ਇਨ੍ਹਾਂ ਵਿੱਚੋਂ ਕੋਈ ਵੀ 2 ਛੁੱਟੀਆਂ ਲੈ ਸਕਦੇ ਹਨ। ਇਸਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ 531ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸਥਾਨਕ ਛੁੱਟੀ ਦਾ ਐਲਾਨ ਕਰਨ ਦੀ ਵੀ ਮੰਗ ਕੀਤੀ ਗਈ ਹੈ, ਪਰ ਅਜੇ ਤੱਕ ਪ੍ਰਸ਼ਾਸਨ ਵੱਲੋਂ ਇਸ ਬਾਰੇ ਕੋਈ ਬਿਆਨ ਨਹੀਂ ਆਇਆ।
ਜੇਕਰ ਗੱਲ ਕਰੀਏ ਤਾਂ ਅਗਸਤ ਮਹੀਨੇ ਦੀ ਤਾਂ 27 ਅਗਸਤ ਨੂੰ ਵੀ ਰਾਖਵੀਂ ਛੁੱਟੀ ਹੈ, ਇਸ ਦਿਨ ਸੰਵਤਸਰੀ ਦਿਵਸ ਮਨਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















