ਪੜਚੋਲ ਕਰੋ

Punjab News: ‘ਪਾਪਰਾ ਐਕਟ 1995’ 'ਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀ ਸ਼ਲਾਘਾ

Punjab News: ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ।

Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ਵਿੱਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ।

ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਸ਼ਲਾਘਾਯੋਗ ਕਦਮ

ਪੰਜਾਬ ਵਿਧਾਨ ਸਭਾ ਵਿੱਚ ਇਸ ਸੋਧ ਦੇ ਹੱਕ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ, ਜਿੰਨ੍ਹਾਂ ਨੂੰ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਸਮਝੌਤੇ ਤਹਿਤ ਖਰੀਦੇ ਗਏ ਆਪਣੇ ਛੋਟੇ-ਛੋਟੇ ਪਲਾਟਾਂ ਲਈ ਹੁਣ ਐਨ.ਓ.ਸੀ ਦੀ ਪ੍ਰਕਿਰਿਆ ਦਾ ਬੋਝ ਨਹੀਂ ਸਹਨਾ ਪਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਬਾਰੇ ਸੋਚਣ ਅਤੇ ਇਹ ਸੋਧ ਲਿਆਉਣ ਲਈ ਧੰਨਵਾਦ ਕਰਦੇ ਹਨ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 1995 ਵਿੱਚ ਬਣੇ ਪਾਪਰਾ ਐਕਟ ਦਾ ਉਦੇਸ਼ ਅਣਅਧਿਕਾਰਤ ਕਲੋਨੀਆਂ ਨੂੰ ਰੋਕਣਾ ਸੀ, ਪਰ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਇਹ ਨਜਾਇਜ਼ ਕਲੋਨੀਆਂ ਵੱਡੇ ਪੱਧਰ ‘ਤੇ ਫੈਲ ਗਈਆਂ ਜਿੰਨ੍ਹਾਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਅਤੇ ਲੋੜੀਂਦੇ ਚੌੜੇ ਰਸਤਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਕਲੋਨੀਆਂ ਧੋਖੇਬਾਜ਼ ਗਤੀਵਿਧੀਆਂ ਦਾ ਅੱਡਾ ਬਣੀਆਂ ਹੋਈਆਂ ਹਨ, ਜਿੱਥੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਸੋਧ ਦੇ ਨਾਲ 500 ਗਜ਼ ਤੱਕ ਦੇ ਪਲਾਟਾਂ ਨੂੰ ਹੁਣ ਐਨ.ਓ.ਸੀ ਦੀ ਲੋੜ ਨਹੀਂ ਹੋਵੇਗੀ ਅਤੇ ਉਹ ਬਿਨਾਂ ਕਿਸੇ ਮੁਸ਼ਕਲ ਦੇ ਬਿਜਲੀ ਕੁਨੈਕਸ਼ਨ, ਸੀਵਰੇਜ ਅਤੇ ਰਜਿਸਟਰੀ ਵਰਗੀਆਂ ਬੁਨਿਆਦੀ ਲੋੜਾਂ ਪੂਰੀਆਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਲਈ ਮਾਲੀਆ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਰਕਾਰ ਵੱਲੋਂ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਜਾਵੇਗਾ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਵੱਡਾ ਫੈਸਲਾ ਹੈ ਅਤੇ ਇਸ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ ਹੋਣ ਨਾਲ ਸੂਬੇ ਦੇ ਖਜਾਨੇ ਵਿੱਚ ਮਾਲੀਆ ਵੀ ਪ੍ਰਾਪਤ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ

IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

Embed widget