ਪੜਚੋਲ ਕਰੋ

Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Punjab Arms Licence : ਪੰਜਾਬ ਵਿੱਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਇੱਕ ਅਹਿਮ ਮਾਮਲਾ ਸਾਹਮਣੇ ਆਇਆ ਹੈ। ਸੂਬੇ ਵਿੱਚ ਪਿਛਲੇ ਕਈ ਸਾਲਾਂ ਦੌਰਾਨ ਜਾਰੀ ਕੀਤੇ ਗਏ ਹਜ਼ਾਰਾਂ ਅਸਲਾ ਲਾਇਸੈਂਸਾਂ ਦੀ ਕਾਨੂੰਨੀ ਪ੍ਰਕਿਰਿਆ 'ਤੇ ਸਵਾਲ

Punjab Arms Licence : ਪੰਜਾਬ ਵਿੱਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਇੱਕ ਅਹਿਮ ਮਾਮਲਾ ਸਾਹਮਣੇ ਆਇਆ ਹੈ। ਸੂਬੇ ਵਿੱਚ ਪਿਛਲੇ ਕਈ ਸਾਲਾਂ ਦੌਰਾਨ ਜਾਰੀ ਕੀਤੇ ਗਏ ਹਜ਼ਾਰਾਂ ਅਸਲਾ ਲਾਇਸੈਂਸਾਂ ਦੀ ਕਾਨੂੰਨੀ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਇੱਕ ਪੰਜਾਬੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਦਾ ਕੰਮ ਵਧੀਕ ਡਿਪਟੀ ਕਮਿਸ਼ਨਰਾਂ ਵੱਲੋਂ ਕੀਤਾ ਜਾ ਰਿਹਾ ਸੀ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮਾਨਸਾ, ਬਰਨਾਲਾ, ਸੰਗਰੂਰ, ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਹੋਰ ਜ਼ਿਲ੍ਹੇ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਦਰਅਸਲ, ਅਸਲਾ ਐਕਟ ਦੇ ਤਹਿਤ ਨਵਾਂ ਲਾਇਸੈਂਸ ਜਾਰੀ ਕਰਨ, ਉਸ ਦਾ ਨਵੀਨੀਕਰਨ ਕਰਨ ਜਾਂ ਰੱਦ ਕਰਨ ਦਾ ਅਧਿਕਾਰ ਜ਼ਿਲ੍ਹਾ ਮੈਜਿਸਟ੍ਰੇਟ ਕੋਲ ਹੁੰਦਾ ਹੈ। ਇਹ ਅਧਿਕਾਰ ਕਿਸੇ ਹੇਠਲੇ ਅਧਿਕਾਰੀ ਜਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਣ ਦੀ ਕਾਨੂੰਨੀ ਵਿਵਸਥਾ ਨਹੀਂ ਹੈ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਗ੍ਰਹਿ ਵਿਭਾਗ ਨੇ ਹਾਲ ਹੀ ਵਿੱਚ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਪੁਲਸ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ। ਵਿਭਾਗ ਨੇ ਸਪੱਸ਼ਟ ਹਦਾਇਤ ਦਿੱਤੀ ਹੈ ਕਿ ਅਸਲਾ ਲਾਇਸੈਂਸਾਂ ਨਾਲ ਜੁੜੇ ਅਧਿਕਾਰ ਕਿਸੇ ਹੋਰ ਅਧਿਕਾਰੀ ਜਾਂ ਅਥਾਰਟੀ ਨੂੰ ਨਾ ਸੌਂਪੇ ਜਾਣ।

ਗ੍ਰਹਿ ਵਿਭਾਗ ਮੁਤਾਬਕ ਲਾਇਸੈਂਸ ਜਾਰੀ ਕਰਨ, ਨਵਿਆਉਣ ਅਤੇ ਰੱਦ ਕਰਨ ਦੇ ਅਧਿਕਾਰ ਸਿਰਫ਼ ਸਬੰਧਤ ਕਾਨੂੰਨੀ ਅਥਾਰਟੀ ਕੋਲ ਹੀ ਰਹਿਣਗੇ। ਇਸ ਪੂਰੇ ਮਾਮਲੇ ਦਾ ਸਬੰਧ ਮੋਹਾਲੀ ਵਿੱਚ ਜਾਰੀ ਹੋਏ ਅਸਲਾ ਲਾਇਸੈਂਸਾਂ ਦੀ ਸੀਬੀਆਈ ਜਾਂਚ ਨਾਲ ਵੀ ਜੋੜਿਆ ਜਾ ਰਿਹਾ ਹੈ। ਇਸ ਜਾਂਚ ਤੋਂ ਬਾਅਦ ਹੀ ਗ੍ਰਹਿ ਵਿਭਾਗ ਵੱਲੋਂ ਇਹ ਨਵੀਆਂ ਹਦਾਇਤਾਂ ਜਾਰੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

ਰਿਪੋਰਟ ਮੁਤਾਬਕ ਸਾਲ 2016 ਤੋਂ ਬਾਅਦ ਜਿਹੜੇ ਅਸਲਾ ਲਾਇਸੈਂਸ ਵਧੀਕ ਡਿਪਟੀ ਕਮਿਸ਼ਨਰਾਂ ਵੱਲੋਂ ਜਾਰੀ ਕੀਤੇ ਗਏ ਜਾਂ ਜਿਨ੍ਹਾਂ ਦਾ ਨਵੀਨੀਕਰਨ ਅਤੇ ਰੱਦ ਕਰਨ ਦੀ ਕਾਰਵਾਈ ਕੀਤੀ ਗਈ, ਉਨ੍ਹਾਂ ਦੀ ਕਾਨੂੰਨੀ ਵੈਧਤਾ 'ਤੇ ਸਵਾਲ ਉੱਠ ਸਕਦੇ ਹਨ। ਹਾਲਾਂਕਿ, ਹਰ ਲਾਇਸੈਂਸ ਦੀ ਸਥਿਤੀ ਦੀ ਜਾਂਚ ਤੋਂ ਬਾਅਦ ਹੀ ਉਸ ਬਾਰੇ ਅੰਤਿਮ ਫੈਸਲਾ ਕੀਤਾ ਜਾ ਸਕਦਾ ਹੈ।

ਅੰਕੜਿਆਂ ਮੁਤਾਬਕ ਪੰਜਾਬ ਵਿੱਚ ਹਰ ਸਾਲ ਲਗਭਗ 5 ਤੋਂ 6 ਹਜ਼ਾਰ ਨਵੇਂ ਅਸਲਾ ਲਾਇਸੈਂਸ ਬਣਦੇ ਹਨ। ਇਸ ਸਮੇਂ ਸੂਬੇ ਵਿੱਚ ਕਰੀਬ 3.46 ਲੱਖ ਅਸਲਾ ਲਾਇਸੈਂਸ ਹਨ, ਜਿਨ੍ਹਾਂ 'ਤੇ ਲਗਭਗ 4.40 ਲੱਖ ਹਥਿਆਰ ਦਰਜ ਹਨ। ਪੰਜਾਬ ਪੁਲਸ ਦੀ ਰਿਪੋਰਟ ਅਨੁਸਾਰ 2019 ਤੋਂ ਅਪ੍ਰੈਲ 2024 ਤੱਕ ਸੂਬੇ ਵਿੱਚ 32,303 ਨਵੇਂ ਅਸਲਾ ਲਾਇਸੈਂਸ ਜਾਰੀ ਕੀਤੇ ਗਏ ਸਨ।

ਇਸ ਮਾਮਲੇ ਵਿੱਚ ਇੱਕ ਹੋਰ ਅਹਿਮ ਗੱਲ ਇਹ ਹੈ ਕਿ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਅਸ਼ਵਨੀ ਕੁਮਾਰ ਵੱਲੋਂ ਵਰਤੇ ਗਏ ਹਥਿਆਰ ਦਾ ਲਾਇਸੈਂਸ ਵੀ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਗਿਆ ਦੱਸਿਆ ਜਾਂਦਾ ਹੈ। ਅਜਿਹੇ ਵਿੱਚ ਹੁਣ ਸਵਾਲ ਉੱਠ ਰਿਹਾ ਹੈ ਕਿ ਪਿਛਲੇ ਸਾਲਾਂ ਦੌਰਾਨ ਜਾਰੀ ਹੋਏ ਇਨ੍ਹਾਂ ਲਾਇਸੈਂਸਾਂ ਦੀ ਜਾਂਚ ਕਿਵੇਂ ਹੋਵੇਗੀ ਅਤੇ ਕੀ ਇਨ੍ਹਾਂ ਦੀ ਕਾਨੂੰਨੀ ਸਥਿਤੀ ਬਾਰੇ ਸਰਕਾਰ ਵੱਲੋਂ ਕੋਈ ਵੱਡਾ ਫੈਸਲਾ ਲਿਆ ਜਾਵੇਗਾ।

Advertisement

ਟਾਪ ਹੈਡਲਾਈਨ

 Sirhind Road Accident : ਸਰਹਿੰਦ 'ਚ ਭਿਆਨਕ ਸੜਕ ਹਾਦਸਾ, 2 ਸਕੇ ਭਰਾਵਾਂ ਦੀ ਮੌਤ
 Sirhind Road Accident : ਸਰਹਿੰਦ 'ਚ ਭਿਆਨਕ ਸੜਕ ਹਾਦਸਾ, 2 ਸਕੇ ਭਰਾਵਾਂ ਦੀ ਮੌਤ
Punjab News: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
Amritpal Singh ਦੀ ਨਵੀਂ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੱਲ੍ਹ ਤੱਕ ਮੰਗਿਆ ਜਵਾਬ
Amritpal Singh ਦੀ ਨਵੀਂ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੱਲ੍ਹ ਤੱਕ ਮੰਗਿਆ ਜਵਾਬ
Punjab News: 'ਆਪ' ਤੋਂ ਬਾਅਦ 'ਕਾਂਗਰਸ' ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਤੇ ਕਿਸ ਵਾਰਡ ਤੋਂ ਕੌਣ ਲੜੇਗਾ ਚੋਣ?
'ਆਪ' ਤੋਂ ਬਾਅਦ 'ਕਾਂਗਰਸ' ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਤੇ ਕਿਸ ਵਾਰਡ ਤੋਂ ਕੌਣ ਲੜੇਗਾ ਚੋਣ?
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget