Punjab Assembly Election: ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪਰ ਇੱਕ ਤੋਂ ਬਾਅਦ ਇੱਕ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ, ਜਿੱਥੇ ਚੋਣ ਪ੍ਰੋਗਰਾਮਾਂ ਲਈ ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲੱਗ ਰਹੇ ਹਨ।


ਹੁਣ ਸੋਮਵਾਰ ਨੂੰ ਚੋਣ ਕਮਿਸ਼ਨ ਨੇ ਪੰਜਾਬ ਚੋਣਾਂ ਦੇ ਪ੍ਰਚਾਰ ਲਈ ਨੋਟਿਸ ਭੇਜਿਆ ਹੈ। ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ 'ਤੇ ਸੰਗਰੂਰ 'ਚ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ।






‘ਆਪ’ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਤਵਾਰ ਨੂੰ ਭਗਵੰਤ ਮਾਨ ਪਹਿਲੀ ਵਾਰ ਧੂਰੀ ਵਿਧਾਨ ਸਭਾ (Dhuri Assembly Constituency) ਹਲਕੇ ਵਿੱਚ ਪੁੱਜੇ ਸਨ। ਇੱਥੇ ਉਨ੍ਹਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ। ਇਸ ਦੀ ਵੀਡੀਓ ਉਨ੍ਹਾਂ ਨੇ ਖੁਦ ਆਪਣੇ ਟਵਿਟਰ ਅਕਾਊਂਟ ਤੋਂ ਸ਼ੇਅਰ ਕੀਤੀ ਹੈ। ਇਹ ਨੋਟਿਸ ਉਨ੍ਹਾਂ ਨੂੰ ਸੰਗਰੂਰ ਅਤੇ ਧੂਰੀ ਦੇ ਉਪ ਮੰਡਲ ਮੈਜਿਸਟਰੇਟਾਂ ਵੱਲੋਂ ਭੇਜਿਆ ਗਿਆ ਹੈ।


ਧੂਰੀ ਤੋਂ ਉਮੀਦਵਾਰ ਚੁਣੇ ਜਾਣ ਤੋਂ ਬਾਅਦ ਮਾਨ ਨੇ ਕਿਹਾ, ''ਇਥੋਂ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਇਸੇ ਲਈ ਉਨ੍ਹਾਂ ਨੇ ਧੂਰੀ ਤੋਂ ਹੀ ਚੋਣ ਲੜਨ ਦਾ ਫੈਸਲਾ ਕੀਤਾ ਹੈ।'' ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਚੋਣ ਆਸਾਨ ਨਹੀਂ ਹੁੰਦੀ ਪਰ ਉਨ੍ਹਾਂ ਨੂੰ ਉਮੀਦ ਹੈ ਕਿ ਲੋਕ ਜਿਸ ਤਰ੍ਹਾਂ ਧੂਰੀ ਦੇ ਲੋਕ ਪਹਿਲਾਂ ਵੀ ਉਨ੍ਹਾਂ ਦਾ ਸਾਥ ਦੇ ਚੁੱਕੇ ਹਨ, ਉਸੇ ਤਰ੍ਹਾਂ ਇਸ ਵਾਰ ਵੀ ਲੋਕ ਉਨ੍ਹਾਂ ਦਾ ਸਾਥ ਦੇਣਗੇ।


ਭਗਵੰਤ ਮਾਨ ਨੇ ਕਿਹਾ ਕਿ ਧੂਰੀ ਆਪਣੇ ਹੀ ਰਿਕਾਰਡ ਤੋੜਨ ਆਏ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਵਾਰ ਵੀ ਧੂਰੀ ਉਨ੍ਹਾਂ ਨੂੰ ਪੂਰਾ ਪਿਆਰ ਦੇ ਕੇ ਵੋਟਾਂ ਦਾ ਪੁਰਾਣਾ ਰਿਕਾਰਡ ਤੋੜੇਗਾ। ਭਗਵੰਤ ਮਾਨ ਨੇ ਕਿਹਾ ਕਿ ਧੂਰੀ ਵਿਧਾਨ ਸਭਾ ਸੀਟ ਪੰਜਾਬ ਦਾ ਧੁਰਾ ਹੈ ਇਸ ਲਈ ਲੋਕ ਉਸ ਨੂੰ ਵੋਟ ਪਾ ਕੇ ਪੰਜਾਬ ਨੂੰ ਕਾਮਯਾਬ ਕਰਨ।



ਇਹ ਵੀ ਪੜ੍ਹੋ: Test Records: ਇਨ੍ਹਾਂ 5 ਗੇਂਦਬਾਜ਼ਾਂ ਦੀ ਬੌਲ 'ਤੇ ਕੋਈ ਨਹੀਂ ਲਾ ਸਕਿਆ ਛੱਕਾ, ਵਿਸਫੋਟਕ ਬੱਲੇਬਾਜ਼ ਸੰਭਲ ਕੇ ਖੇਡਦੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904