ਚੰਡੀਗੜ੍ਹ: ਬੀਜੇਪੀ ਨਾਲ ਗੱਠਜੋੜ (alliance with BJP) ਕਰਨ ਤੋਂ ਪਹਿਲਾਂ ਹੀ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal Sanyukt) ਢਹਿ-ਢੇਰੀ ਹੋ ਗਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਏ ਹਨ।


ਬ੍ਰਹਮਪੁਰਾ ਧੜੇ ਦੇ ਹੋਰ ਵੀ ਕਈ ਲੀਡਰ ਚੰਡੀਗੜ੍ਹ ਵਿੱਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਰਿਹਾਇਸ਼ ਵਿਖੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੋਫਾੜ ਹੋ ਗਿਆ ਹੈ ਤੇ ਸੁਖਦੇਵ ਸਿੰਘ ਢੀਂਡਸਾ ਦੇ ਬੀਜੇਪੀ ਨਾਲ ਗੱਠਜੋੜ ਨੂੰ ਗ੍ਰਹਿਣ ਲੱਗ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਮਗਰੋਂ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਜਾ ਰਿਹਾ ਹੈ।


ਦੱਸ ਦਈਏ ਕਿ ਸੁਖਬੀਰ ਦੀ ਵਧਦੀ ਸਰਦਾਰੀ ਨੂੰ ਦੇਖਦਿਆਂ ਰਣਜੀਤ ਬ੍ਰਹਮਪੁਰਾ ਨੇ ਅਕਾਲੀ ਦਲ ਛੱਡਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ 'ਤੇ ਕਈ ਦੋਸ਼ ਵੀ ਲਗਾਏ ਸੀ। ਇਸ ਤੋਂ ਬਾਅਦ ਢੀਂਡਸਾ ਨਾਲ ਮਿਲ ਕੇ ਉਨ੍ਹਾਂ ਨੇ ਸੰਯੁਕਤ ਅਕਾਲੀ ਦਲ ਦਾ ਗਠਨ ਕੀਤਾ। ਹਾਲਾਂਕਿ ਹੁਣ ਢੀਂਡਸਾ ਦੇ ਭਾਜਪਾ ਨਾਲ ਗਠਜੋੜ ਦੇ ਵਿਰੋਧ 'ਚ ਉਹ ਅਕਾਲੀ ਦਲ 'ਚ ਵਾਪਸ ਆ ਗਏ ਹਨ।


ਰਣਜੀਤ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਖ਼ਿਲਾਫ਼ ਮਾਹੌਲ ਬਣਿਆ ਹੋਇਆ ਹੈ। ਕਿਸਾਨ ਅੰਦੋਲਨ ਭਾਵੇਂ ਖ਼ਤਮ ਹੋ ਗਿਆ ਹੋਵੇ, ਪਰ ਇਸ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਰੋਸ ਹੈ। ਇਸ ਲਈ ਭਾਜਪਾ ਨਾਲ ਗਠਜੋੜ ਕਰਨਾ ਉਚਿਤ ਨਹੀਂ। ਇਸ ਦੇ ਬਾਵਜੂਦ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਜਿਸ 'ਤੇ ਬ੍ਰਹਮਪੁਰਾ ਨੇ ਸਵਾਲ ਉਠਾਏ ਸੀ।



ਇਹ ਵੀ ਪੜ੍ਹੋ: Channi meeting with Farmers: ਮੁੱਖ ਮੰਤਰੀ ਚੰਨੀ ਦੀ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਕਰਜ਼ ਮਾਫੀ ਸਣੇ ਕਈ ਮੁੱਦਿਆਂ 'ਤੇ ਹੋ ਸਕਦਾ ਐਲਾਨ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904