ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਮਹੀਨੇ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨਗੇ। ਇਨ੍ਹੀਂ ਦਿਨੀਂ ਉਹ ਪਾਰਟੀ ਦੇ ਗਠਨ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਭਵਿੱਖ 'ਚ ਉਨ੍ਹਾਂ ਦੇ ਸਹਿਯੋਗੀ ਕਿਹੜੀ ਪਾਰਟੀ ਹੋ ਸਕਦੀ ਹੈ। ਦੱਸ ਦਈਏ ਕਿ ਤਾਜ਼ਾ ਜਾਣਕਾਰੀ ਮੁਤਾਬਕ ਕੈਪਟਨ ਭਾਜਪਾ ਨਾਲ ਗਠਜੋੜ ਦੇ ਵਿਰੁੱਧ ਨਹੀਂ ਹੈ, ਪਰ ਕਾਂਗਰਸ ਉਨ੍ਹਾਂ ਨੂੰ ਕਬੂਲ ਨਹੀਂ।


ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਭਾਜਪਾ ਨਾਲ ਗਠਜੋੜ ਸ਼ਰਤੀਆ ਹੋਵੇਗਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਕਿਸਾਨਾਂ ਦਾ ਮੁੱਦਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਲ ਤੋਂ ਬਗੈਰ ਉਹ ਭਾਜਪਾ ਨਾਲ ਗੱਠਜੋੜ ਨਹੀਂ ਕਰਨਗੇ। ਆਪਣੇ ਅਧਿਕਾਰਤ ਫੇਸਬੁੱਕ ਪੇਜ 'ਤੇ, ਕੈਪਟਨ ਨੇ ਲਿਖਿਆ ਕਿ ਕੇਂਦਰ ਸਰਕਾਰ ਨੂੰ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ, ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨਾਲ ਕਿਸੇ ਵੀ ਰਾਜਨੀਤਿਕ ਸਮਝੌਤੇ 'ਤੇ ਵਿਚਾਰ ਕੀਤਾ ਜਾਵੇਗਾ।



ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੂੰ ਪੰਜਾਬ 'ਚ ਮਜ਼ਬੂਤ ​​ਨੇਤਾ ਦੀ ਤਲਾਸ਼ ਹੈ। ਅਜਿਹੀ ਸਥਿਤੀ ਵਿੱਚ, ਇਹ ਸਪੱਸ਼ਟ ਹੈ ਕਿ ਭਾਜਪਾ ਨੂੰ ਕੈਪਟਨ ਨੂੰ ਆਪਣੇ ਨਾਲ ਲਿਆਉਣ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ਨੂੰ ਸੁਲਝਾਉਣਾ ਹੋਵੇਗਾ।


ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਆਪਣੀ ਸਿਆਸੀ ਫੌਜ ਖੜ੍ਹੀ ਕਰਨਗੇ। ਹੋਰ ਪਾਰਟੀਆਂ ਦੇ ਨਾਰਾਜ਼ ਆਗੂ ਕੈਪਟਨ ਦੀ ਇਸ ਫੌਜ ਦਾ ਹਿੱਸਾ ਬਣ ਜਾਣਗੇ। ਖ਼ਬਰਾਂ ਹਨ ਕਿ ਪੰਜਾਬ ਕਾਂਗਰਸ ਦੇ ਕਈ ਨੇਤਾ ਕੈਪਟਨ ਦੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ। ਵਿਧਾਨ ਸਭਾ ਟਿਕਟਾਂ ਦੀ ਵੰਡ ਦੌਰਾਨ ਪੰਜਾਬ ਕਾਂਗਰਸ ਵਿੱਚ ਅਸੰਤੁਸ਼ਟੀ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਅਮਰਿੰਦਰ ਸਿੰਘ ਯਕੀਨੀ ਤੌਰ 'ਤੇ ਇਸ ਮੌਕੇ ਦਾ ਲਾਭ ਉਠਾਉਣ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਕੈਪਟਨ ਦਾ ਧਿਆਨ ਉਨ੍ਹਾਂ ਟਕਸਾਲੀ ਨੇਤਾਵਾਂ 'ਤੇ ਵੀ ਹੈ ਜੋ ਅਕਾਲੀ ਦਲ ਤੋਂ ਨਾਰਾਜ਼ ਹਨ। ਹਾਲ ਹੀ ਵਿੱਚ, ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਬਹੁਤ ਸਾਰੇ ਵਿਧਾਇਕ ਉਨ੍ਹਾਂ ਦੇ ਸੰਪਰਕ ਹਨ।


ਇਹ ਵੀ ਪੜ੍ਹੋ: Channi All-Party Meeting: ਚੰਨੀ ਨੇ ਬੁਲਾਈ ਸਰਬ ਪਾਰਟੀ ਮੀਟਿੰਗ, BSF ਅਤੇ ਖੇਤੀ ਕਾਨੂੰਨਾਂ ਸਮੇਤ ਕਈ ਮੁੱਦਿਆਂ 'ਤੇ ਹੋਵੇਗੀ ਚਰਚਾ, BJP ਨੇ ਕੀਤਾ ਬਾਈਕਾਟ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904