Punjab Assembly Election 2022: ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਵਾਰ ਚੋਣਾਂ ਵਿੱਚ ਕਈ ਕਿਸਾਨ ਜਥੇਬੰਦੀਆਂ ਇੱਕਜੁੱਟ ਹੋ ਕੇ ਮੈਦਾਨ ਵਿੱਚ ਉਤਰਨ ਵਾਲੀਆਂ ਹਨ, ਜਿਸ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸਤ ਗਰਮਾ ਗਈ ਹੈ। ਦਰਅਸਲ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ (ਐਸਐਸਐਮ) ਦੇ ਬੈਨਰ ਹੇਠ ਬੀਕੇਯੂ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।


ਇਸ ਐਲਾਨ ਤੋਂ ਬਾਅਦ ਕਾਂਗਰਸ ਨੇ ਕਿਸਾਨ ਆਗੂਆਂ ’ਤੇ ਆਪਣੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਛੱਡਣ ਦਾ ਦੋਸ਼ ਲਾਇਆ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਨਾ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦਾ ਅਪਮਾਨ ਹੈ। ਦੂਜੇ ਪਾਸੇ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ਇਸ ਸਮੇਂ ਸਿਆਸੀ ਮੋਰਚੇ ਦੇ ਗਠਨ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।


ਉਨ੍ਹਾਂ ਸਵਾਲ ਕੀਤਾ ਕਿ ਕੀ ਕਿਸਾਨ ਆਗੂਆਂ ਦਾ ਇਹ ਮੋਰਚਾ ਕਿਸੇ ਸਿਆਸੀ ਪਾਰਟੀ ਤੋਂ ਪ੍ਰੇਰਿਤ ਹੈ। ਕਿਸਾਨ ਅੰਦੋਲਨ ਦੌਰਾਨ ਮਾਰੇ ਗਏ 700 ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਬਿੱਟੂ ਨੇ ਕਿਹਾ ਕਿ ਸਿਆਸਤ ਵਿੱਚ ਕਿਸਾਨਾਂ ਦਾ ਸਵਾਗਤ ਹੈ, ਪਰ ਇਹ ਕਿਸਾਨ ਨਹੀਂ ਹਨ।


ਕਿਸਾਨਾਂ ਨੂੰ ਚੋਣਾਂ ਲੜਨ ਦਾ ਪੂਰਾ ਹੱਕ: ਗੁਰਜੀਤ ਔਜਲਾ


ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਕਿਸਾਨਾਂ ਨੂੰ ਚੋਣ ਲੜਨ ਦਾ ਪੂਰਾ ਹੱਕ ਹੈ। ਪਰ ਇਨ੍ਹਾਂ ਆਗੂਆਂ ਨੇ ਕਿਸਾਨ ਅੰਦੋਲਨ ਦੌਰਾਨ ਸਿਆਸਤ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਚੋਣਾਂ ਲੜਨ ਤੋਂ ਪਹਿਲਾਂ ਉਨ੍ਹਾਂ 'ਚ ਸਰਬਸੰਮਤੀ ਦੀ ਲੋੜ ਹੈ।


ਗੁਰਜੀਤ ਔਜਲਾ ਨੇ ਕਿਹਾ ਕਿ ਜੇਕਰ ਐਸਐਸਐਮ ਚੋਣਾਂ ਤੋਂ ਪਹਿਲਾਂ 'ਆਪ' 'ਚ ਸ਼ਾਮਲ ਹੋ ਜਾਂਦੇ ਹਨ ਤਾਂ ਕਾਂਗਰਸ ਦੀ ਵੋਟ ਹਿੱਸੇਦਾਰੀ ਨੂੰ ਨੁਕਸਾਨ ਤਾਂ ਹੋਵੇਗਾ ਹੀ, ਨਾਲ ਹੀ ਇਹ ਅਕਾਲੀ ਦਲ ਦੀਆਂ ਵੋਟਾਂ ਵੀ ਖਾ ਜਾਵੇਗਾ।



ਇਹ ਵੀ ਪੜ੍ਹੋ: Chandigarh Mayor Election: ਨਤੀਜਿਆਂ ਤੋਂ ਬਾਅਦ ਵੱਡਾ ਸਵਾਲ- ਕੌਣ ਹੋਵੇਗਾ ਚੰਡੀਗੜ੍ਹ ਦਾ ਮੇਅਰ? ਕਿਸੇ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904