ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi)
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ 27 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇਗੀ। ਇਸ ਲਈ ਪਾਰਟੀ ਵਰਕਰਾਂ ਨਾਲ ਸਲਾਹ ਕਰਕੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ।
ਪਾਰਟੀ ਆਗੂਆਂ ਤੇ ਵਰਕਰਾਂ ਦੀ ਰਾਏ ਲੈਣ ਤੋਂ ਇਲਾਵਾ ਕਾਂਗਰਸ ਆਟੋਮੇਟਿਡ ਕਾਲ ਸਿਸਟਮ ਰਾਹੀਂ ਲੋਕਾਂ ਦੀ ਰਾਏ ਵੀ ਲੈ ਰਹੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ। ਪਿਛਲੇ ਕਈ ਹਫ਼ਤਿਆਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣ ਦਾ ਦਾਅਵਾ ਕਰਦੇ ਆ ਰਹੇ ਹਨ।
ਇਸ ਦੇ ਨਾਲ ਹੀ ਕਾਂਗਰਸ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਦੋ ਵਿਧਾਨ ਸਭਾ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜਨ ਵਾਲੇ ਚੰਨੀ ਦੇ ਪਿੱਛੇ ਆਪਣਾ ਜ਼ੋਰ ਲਗਾਉਂਦੀ ਨਜ਼ਰ ਆ ਰਹੀ ਹੈ। SC ਅਤੇ ST ਕਾਂਗਰਸ ਦੇ ਰਵਾਇਤੀ ਵੋਟ ਬੈਂਕ ਰਹੇ ਹਨ ਪਰ ਉਹ ਬਹੁਜਨ ਸਮਾਜ ਪਾਰਟੀ (BSP) ਅਤੇ ਕੁਝ ਹੋਰ ਛੋਟੇ ਸਮੂਹਾਂ ਦੇ ਉਭਾਰ ਤੋਂ ਬਾਅਦ ਪਾਰਟੀ ਤੋਂ ਦੂਰ ਹੋ ਗਏ। ਕਾਂਗਰਸ ਹੁਣ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਥਾਂ ਚੰਨੀ ਨੂੰ ਚੁਣ ਕੇ ਐਸਸੀ ਵੋਟ ਬੈਂਕ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿੱਚ ਪੰਜਾਬ ਦੀ ਲਗਭਗ ਇੱਕ ਤਿਹਾਈ ਆਬਾਦੀ ਹੈ।
ਦੱਸ ਦੇਈਏ ਕਿ ਪਿਛਲੇ ਹਫ਼ਤੇ ਜਲੰਧਰ ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਸੀ ਕਿ ਚੰਨੀ ਅਤੇ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਵੱਲੋਂ ਜਿਸ ਨੂੰ ਵੀ ਮੁੱਖ ਮੰਤਰੀ ਅਹੁਦੇ ਲਈ ਚੁਣਿਆ ਜਾਵੇਗਾ, ਦੂਜਾ ਉਸ ਦਾ ਸਮਰਥਨ ਕਰੇਗਾ। ਰਾਹੁਲ ਨੇ ਇਹ ਗੱਲ ਉਦੋਂ ਕਹੀ ਸੀ ਜਦੋਂ ਸਿੱਧੂ ਨੇ ਰੈਲੀ 'ਚ ਮੰਗ ਕੀਤੀ ਸੀ ਕਿ ਪਾਰਟੀ ਨੂੰ ਪੰਜਾਬ ਚੋਣਾਂ ਲਈ ਆਪਣਾ ਮੁੱਖ ਮੰਤਰੀ ਦਾ ਚੇਹਰਾ ਐਲਾਨ ਕਰਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਸੀ ਕਿ ਉਹ ਸ਼ੋਅਪੀਸ ਨਹੀਂ ਬਣਨਾ ਚਾਹੁੰਦੇ। ਉਦੋਂ ਚੰਨੀ ਨੇ ਕਿਹਾ ਸੀ ਕਿ ਉਹ ਕਿਸੇ ਵੀ ਅਹੁਦੇ ਤੋਂ ਪਿੱਛੇ ਨਹੀਂ ਹਨ ਅਤੇ ਪਾਰਟੀ ਦੇ ਉੱਚ ਅਹੁਦੇ ਲਈ ਉਮੀਦਵਾਰ ਦਾ ਦਿਲੋਂ ਸਮਰਥਨ ਕਰਨਗੇ।