ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇੱਕ ਵਾਰ ਫਿਰ ਪੰਜਾਬ (Punjab Visit) ਦੌਰੇ 'ਤੇ ਪਹੁੰਚ ਰਹੇ ਹਨ। ਕੇਜਰੀਵਾਲ 28 ਤੋਂ 30 ਜਨਵਰੀ ਤੱਕ ਪੰਜਾਬ ਦੇ ਦੌਰੇ 'ਤੇ ਹੋਣਗੇ। ਉਹ ਇੱਥੇ ਜਲੰਧਰ ਅਤੇ ਅੰਮ੍ਰਿਤਸਰ ਸਮੇਤ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ ਅਤੇ ਪਾਰਟੀ ਲਈ ਪ੍ਰਚਾਰ ਕਰਨਗੇ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਭਗਵੰਤ ਮਾਨ (Bhagwant Mann) ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ।


ਬੁੱਧਵਾਰ ਨੂੰ 'ਆਪ' ਦੇ ਸੀਐਮ ਚਿਹਰੇ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਪੰਜਾਬ ਪੁਲਿਸ ਨੂੰ ਫਰੀ ਹੈਂਡ ਦੇਵਾਂਗੇ। ਸੂਬੇ ਵਿੱਚ ਨਸ਼ਾ ਛੁਡਾਉਣ ਲਈ ਡਰੱਗ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ। ਸੂਬੇ ਨੂੰ ਨਸ਼ਾ ਮੁਕਤ ਬਣਾਵਾਂਗੇ।


ਮਾਨ ਨੇ ਅੱਗੇ ਕਾਂਗਰਸ (Punjab Congress) 'ਤੇ ਤੰਨਜ ਕਰਦਿਆਂ ਕਿਹਾ ਕਿ ਕਾਂਗਰਸ ਅੰਦਰੋਂ ਲੜ ਰਹੀ ਹੈ। ਜਦੋਂ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਅਸੀਂ ਤੁਹਾਨੂੰ ਇਸਦੀ ਅੰਦਰੂਨੀ ਸੁਰੱਖਿਆ ਦੀ ਗਾਰੰਟੀ ਦਿੰਦੇ ਹਾਂ। ਅੰਦਰੂਨੀ ਸੁਰੱਖਿਆ ਲਈ ਸਾਡਾ ਰੋਡਮੈਪ ਤਿਆਰ ਹੈ। ਕਾਂਗਰਸ ਇਸ ਵੱਲ ਧਿਆਨ ਨਹੀਂ ਦੇ ਰਹੀ।


ਰਾਹੁਲ ਗਾਂਧੀ ਵੀ 27 ਜਨਵਰੀ ਨੂੰ ਪੰਜਾਬ ਦੌਰੇ 'ਤੇ


ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ (Congress Leader Rahul Gandhi) ਵੀ 27 ਜਨਵਰੀ ਨੂੰ ਪੰਜਾਬ ਦੌਰੇ 'ਤੇ ਹੋਣਗੇ। ਉਹ ਨਿੱਜੀ ਉਡਾਣ ਰਾਹੀਂ ਅੰਮ੍ਰਿਤਸਰ ਪੁੱਜਣਗੇ। ਉਥੋਂ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਉਨ੍ਹਾਂ ਨਾਲ 117 ਉਮੀਦਵਾਰ ਵੀ ਮੌਜੂਦ ਰਹਿਣਗੇ। ਇਸ ਤੋਂ ਬਾਅਦ ਰਾਹੁਲ ਦੁਰਗਿਆਨਾ ਮੰਦਰ ਜਾਣਗੇ। ਇਸ ਤੋਂ ਬਾਅਦ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਦਰਸ਼ਨ ਕਰਨਗੇ। ਦੁਪਹਿਰ ਬਾਅਦ ਰਾਹੁਲ ਵਾਇਆ ਰੋਡ ਜਲੰਧਰ ਪਹੁੰਚਣਗੇ ਅਤੇ ਮਿੱਠਾਪੁਰ 'ਚ ਵਰਚੁਅਲ ਰੈਲੀ ਕਰਨਗੇ। ਸ਼ਾਮ ਨੂੰ ਜਲੰਧਰ ਤੋਂ ਆਦਮਪੁਰ ਹਵਾਈ ਅੱਡੇ 'ਤੇ ਪੁੱਜੇਗੀ ਅਤੇ ਵਿਸ਼ੇਸ਼ ਉਡਾਣ ਰਾਹੀਂ ਵਾਪਸ ਦਿੱਲੀ ਪਰਤਣਗੇ।



ਇਹ ਵੀ ਪੜ੍ਹੋ: Rakesh Tikait Interview: ਜਾਟਾਂ ਨਾਲ ਅਮਿਤ ਸ਼ਾਹ ਦੀ ਮੀਟਿੰਗ ਅਤੇ RLD ਨੂੰ ਬੀਜੇਪੀ ਦੀ ਪੇਸ਼ਕਸ਼ 'ਤੇ ਰਾਕੇਸ਼ ਟਿਕੈਤ ਦਾ ਬਿਆਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904