ਪੜਚੋਲ ਕਰੋ

Punjab Congress List 2022: ਕਾਂਗਰਸ ਦੀ ਦੂਜੀ ਸੂਚੀ 'ਚ ਹੋਏਗਾ 31 ਉਮੀਦਵਾਰਾਂ ਦਾ ਐਲਾਨ, ਕੁਝ ਵਿਧਾਇਕਾਂ ਨੂੰ ਲੱਗ ਸਕਦਾ ਝਟਕਾ

Punjab Election 2022: ਸੂਤਰਾਂ ਮੁਤਾਬਕ ਸਬ ਕਮੇਟੀ ਵੱਲੋਂ ਮੁੱਖ ਮੰਤਰੀ ਨਾਲ ਮਸ਼ਵਰਾ ਕਰਕੇ 31 ਉਮੀਦਵਾਰਾਂ ਨੂੰ ਹਰੀ ਝੰਡੀ ਦਿੱਤੀ ਜਾਵੇਗੀ ਤੇ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੁਣ ਦੁਬਾਰਾ ਨਹੀਂ ਹੋਵੇਗੀ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections 2022) ਲਈ ਕਾਂਗਰਸ ਦੀ ਦੂਜੀ ਸੂਚੀ ਅੱਜ-ਭਲਕ ਜਾਰੀ ਹੋ ਸਕਦੀ ਹੈ। ਪੰਜਾਬ ਦੇ 86 ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਦੂਜੀ ਸੂਚੀ ਵਿੱਚ 31 ਉਮੀਦਵਾਰਾਂ (Second List of Congress Candidates) ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਸੂਚੀ ਕੁਝ ਮੌਜੂਦਾ ਵਿਧਾਇਕਾਂ ਕਰਕੇ ਅਟਕੀ ਹੋਈ ਹੈ। ਕਾਂਗਰਸ (Punjab Congress) ਦਾ ਇੱਕ ਧੜਾ ਕੁਝ ਵਿਵਾਦਤ ਵਿਧਾਇਕਾਂ ਦੀ ਥਾਂ ਨਵੇਂ ਉਮੀਦਵਾਰ ਉਤਾਰਣ ਦੀ ਵਕਾਲਤ ਕਰ ਰਿਹਾ ਹੈ। ਇਸ ਕਰਕੇ ਰੇੜਕਾ ਪਿਆ ਹੋਇਆ ਹੈ।

ਇਸ ਕਰਕੇ ਹੀ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਚੋਣਾਂ ਲਈ ਦੂਜੀ ਸੂਚੀ ਤਿਆਰ ਕਰਨ ਲਈ ਸਬ-ਕਮੇਟੀ ਨੂੰ ਅਧਿਕਾਰ ਦੇ ਦਿੱਤੇ ਹਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਕੇਂਦਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਵਿੱਚ ਕੁਝ ਵਿਧਾਇਕਾਂ ਦੀ ਟਿਕਟ ਸਬੰਧੀ ਪਏ ਰੱਫੜ ਦੇ ਨਿਬੇੜੇ ਲਈ ਸਬ-ਕਮੇਟੀ ਬਣਾਈ ਸੀ ਜਿਸ ਵਿੱਚ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਅੰਬਿਕਾ ਸੋਨੀ, ਅਜੇ ਮਾਕਨ ਤੇ ਹਰੀਸ਼ ਚੌਧਰੀ ਆਦਿ ਸ਼ਾਮਲ ਹਨ।

ਸੂਤਰਾਂ ਮੁਤਾਬਕ ਸਬ ਕਮੇਟੀ ਵੱਲੋਂ ਮੁੱਖ ਮੰਤਰੀ ਨਾਲ ਮਸ਼ਵਰਾ ਕਰਕੇ 31 ਉਮੀਦਵਾਰਾਂ ਨੂੰ ਹਰੀ ਝੰਡੀ ਦਿੱਤੀ ਜਾਵੇਗੀ ਤੇ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੁਣ ਦੁਬਾਰਾ ਨਹੀਂ ਹੋਵੇਗੀ। ਉਮੀਦਵਾਰਾਂ ਦੇ ਨਾਮ ਫਾਈਨਲ ਕਰਨ ਮਗਰੋਂ ਸੋਨੀਆ ਗਾਂਧੀ ਕੋਲ ਸੂਚੀ ਪ੍ਰਵਾਨਗੀ ਲਈ ਜਾਵੇਗੀ। ਪਤਾ ਲੱਗਾ ਹੈ ਕਿ ਕੁਝ ਹਲਕਿਆਂ ਨੂੰ ਲੈ ਕੇ ਪ੍ਰਮੁੱਖ ਆਗੂਆਂ ਦੀ ਆਪਸੀ ਸਹਿਮਤੀ ਨਹੀਂ ਬਣ ਰਹੀ।

ਦੱਸ ਦਈਏ ਕਿ ਕਾਂਗਰਸ ਨੇ ਪਹਿਲੀ ਸੂਚੀ ਵਿੱਚ 4 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਹਨ। 31 ਉਮੀਦਵਾਰਾਂ ਦੀ ਦੂਜੀ ਸੂਚੀ 'ਚ 12 ਵਿਧਾਇਕਾਂ ਦੀ ਟਿਕਟ 'ਤੇ ਤਲਵਾਰ ਲਟਕ ਰਹੀ ਹੈ। ਇਨ੍ਹਾਂ ਵਿੱਚੋਂ ਫਿਰੋਜ਼ਪੁਰ ਦੇਹਾਤੀ ਤੋਂ ਮੌਜੂਦਾ ਵਿਧਾਇਕ ਸਤਕਾਰ ਕੌਰ, ਸ਼ੁਤਰਾਣਾ ਤੋਂ ਨਿਰਮਲ ਸਿੰਘ, ਖੇਮਕਰਨ ਤੋਂ ਸੁਖਪਾਲ ਭੁੱਲਰ ਦੀ ਟਿਕਟ ਕੱਟੀ ਜਾ ਸਕਦੀ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ 'ਚ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਅਦਿਤੀ ਸਿੰਘ ਦੇ ਪਤੀ ਅੰਗਦ ਸਿੰਘ ਦੀ ਟਿਕਟ ਵੀ ਕੱਟੀ ਜਾ ਸਕਦੀ ਹੈ। ਉਹ ਨਵਾਂਸ਼ਹਿਰ ਤੋਂ ਵਿਧਾਇਕ ਹਨ।

ਇਹ ਵੀ ਪੜ੍ਹੋ: DA Hike Update: ਕਰਮਚਾਰੀਆਂ ਨੂੰ ਇਸ ਹਫ਼ਤੇ ਮਿਲ ਸਕਦੀ ਡੀਏ ਤੇ ਬਕਾਏ ਬਾਰੇ ਚੰਗੀ ਖ਼ਬਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget