Punjab Assembly Election: ਪੰਜਾਬ ਦੀ ਸਿਆਸਤ 'ਚ ਨਿਤਰਨਗੇ ਕਿਸਾਨ, 32 ਚੋਂ 25 ਜਥੇਬੰਦੀਆਂ ਚੋਣ ਮੈਦਾਨ ਵਿੱਚ ਉਤਰਨ ਦਾ ਕਰ ਸਕਦੀਆਂ ਐਲਾਨ
ਸੂਤਰਾਂ ਮੁਤਾਬਕ ਪੰਜਾਬ ਦੇ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ‘ਆਪ’ ਦਾ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ। ਉਹ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜ ਸਕਦੇ ਹਨ। ਉਨ੍ਹਾਂ ਦੇ ਖੰਨਾ ਤੋਂ ਚੋਣ ਲੜਨ ਦੀ ਸੰਭਾਵਨਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਰਹੀ ਗਿਆ ਹੈ। ਅਜਿਹੇ 'ਚ ਕੁਝ ਸਮਾਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਆਪਣੀ ਸਿਆਸੀ ਪਾਰਟੀ ਸੰਯੁਕਤ ਸੰਘਰਸ਼ ਪਾਰਟੀ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਹੁਣ ਸਬੂੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪੰਜਾਬ ਦੀ ਸਿਆਸਤ 'ਚ ਨਵਾਂ ਧਮਾਕਾ ਹੋ ਸਕਦਾ ਹੈ। ਦਿੱਲੀ ਬਾਰਡਰ 'ਤੇ ਸਫਲ ਅੰਦੋਲਨ ਤੋਂ ਬਾਅਦ ਵਾਪਸ ਪਰਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਤਿਆਰੀਆਂ ਕਰ ਲਈਆਂ ਹਨ। ਕਿਸਾਨ ਆਗੂ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇਸ ਦਾ ਐਲਾਨ ਕਰਨਗੇ। ਪੰਜਾਬ ਦੇ 32 ਕਿਸਾਨ ਸੰਯੁਕਤ ਕਿਸਾਨ ਮੋਰਚਾ ਦੇ ਸੰਗਠਨ ਅੰਦੋਲਨ ਵਿਚ ਸ਼ਾਮਲ ਹੋਏ ਸੀ। ਇਨ੍ਹਾਂ ਚੋਂ 25 ਜਥੇਬੰਦੀਆਂ ਚੋਣ ਮੈਦਾਨ ਵਿੱਚ ਉਤਰਨਗੀਆਂ।
ਇਸ ਦੇ ਨਾਲ ਹੀ ਦੱਸ ਦਈਏ ਕਿ 25 ਤੋਂ ਇਲਾਵਾ ਹੋਰ ਜਥੇਬੰਦੀਆਂ ਸਿਆਸਤ ਵਿੱਚ ਨਹੀਂ ਆਉਣਗੀਆਂ ਸਗੋਂ ਉਹ ਮਦਦ ਕਰਨਗੀਆਂ। ਖ਼ਬਰਾਂ ਹਨ ਕਿ ਉਹ ਚੋਣਾਂ ਲਈ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਕਰਨਗੇ। ਕਿਸਾਨ ਜਥੇਬੰਦੀਆਂ 30 ਸੀਟਾਂ 'ਤੇ ਚੋਣ ਲੜ ਸਕਦੀਆਂ ਹਨ। ਇਸ ਤੋਂ ਇਲਾਵਾ ਜੇਕਰ ਸਰਕਾਰ ਬਣਦੀ ਹੈ ਤਾਂ ਉਹ 'ਆਪ' ਤੋਂ ਉਨ੍ਹਾਂ ਨੂੰ ਡਿਪਟੀ ਸੀਐਮ ਬਣਾਉਣ ਦੀ ਮੰਗ ਕਰ ਸਕਦੇ ਹਨ।
ਸੂਤਰਾਂ ਮੁਤਾਬਕ ਪੰਜਾਬ ਦੇ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ‘ਆਪ’ ਦਾ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ। ਉਹ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜ ਸਕਦੇ ਹਨ। ਉਨ੍ਹਾਂ ਦੇ ਖੰਨਾ ਤੋਂ ਚੋਣ ਲੜਨ ਦੀ ਸੰਭਾਵਨਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਸੀਐਮ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਖੰਨਾ 'ਚ ਰਾਜੇਵਾਲ ਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਪੋਸਟਰ ਲਗਾਏ ਗਏ ਹਨ। ਹਾਲਾਂਕਿ ਰਾਜੇਵਾਲ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।
ਕਿਸਾਨ ਜਥੇਬੰਦੀਆਂ ਦੀ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਮੁੱਲਾਪੁਰ ਵਿੱਚ ਮੀਟਿੰਗ ਹੋਈ ਸੀ। ਜਿਸ ਵਿੱਚ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬੀਕੇਯੂ-ਕ੍ਰਾਂਤੀਕਾਰੀ, ਦੋਆਬਾ ਸੰਘਰਸ਼ ਕਮੇਟੀ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ, ਜੈ ਕਿਸਾਨ ਅੰਦੋਲਨ ਨੇ ਚੋਣ ਲੜਨ ’ਤੇ ਅਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਐਸਕੇਐਮ ਦੇ ਬੈਨਰ ਦੀ ਵਰਤੋਂ ਨਾ ਕਰਨ ਲਈ ਕਿਹਾ ਹੈ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: