Punjab Assembly Elections: ਪੰਜਾਬ ਵਿਧਾਨ ਸਭਾ ਚੋਣਾਂ ਅਗਲੇ ਸਾਲ ਮਾਰਚ ਵਿੱਚ ਹੋਣ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ (BJP Punjab) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੇ ਚੋਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ 'ਚ ਆਪਣੇ ਦਮ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।


ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਚੋਣ ਇੰਚਾਰਜ (Punjab Election Incharge) ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਚੋਣ ਸਹਿ-ਇੰਚਾਰਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਸ਼ਾਮਲ ਹੋਣਗੇ। ਮੀਟਿੰਗਾਂ ਦਾ ਦੌਰ ਵੀਰਵਾਰ ਤੱਕ ਚੱਲੇਗਾ ਤੇ ਇਸ ਵਿੱਚ ਚੋਣਾਂ ਦੇ ਸਾਰੇ ਏਜੰਡੇ 'ਤੇ ਚਰਚਾ ਕੀਤੀ ਜਾਵੇਗੀ।


ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਸੂਬੇ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਹਾਈਕਮਾਂਡ ਵੱਲੋਂ ਵਿਸ਼ੇਸ਼ ਤੌਰ 'ਤੇ ਨਿਯੁਕਤ ਕੀਤੇ ਗਏ ਸਾਰੇ ਚੋਣ ਇੰਚਾਰਜ ਤੇ ਸਹਿ-ਇੰਚਾਰਜ ਵੀ ਪਾਰਟੀ ਵਰਕਰਾਂ ਤੇ ਹੋਰ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਪ੍ਰਤੀਕਿਰਿਆ ਲੈਣਗੇ।


ਕੀ ਅਮਰਿੰਦਰ ਸਿੰਘ ਨਾਲ ਹੋਵੇਗਾ ਗਠਜੋੜ?


ਭਾਜਪਾ ਸੂਤਰਾਂ ਅਨੁਸਾਰ ਪੰਜਾਬ ਦੇ ਮੌਜੂਦਾ ਸਿਆਸੀ (Punjab Politics) ਹਾਲਾਤ ਖਾਸ ਕਰਕੇ ਪੰਜਾਬ ਕਾਂਗਰਸ (Punjab Congress) 'ਚ ਪੈਦਾ ਹੋਏ ਹੰਗਾਮੇ ਤੇ ਅਮਰਿੰਦਰ ਸਿੰਘ ਦੇ ਫੈਸਲੇ ਤੋਂ ਬਾਅਦ ਪੈਦਾ ਹੋਏ ਸਿਆਸੀ ਮਾਹੌਲ 'ਤੇ ਚੰਡੀਗੜ੍ਹ 'ਚ ਹੋਣ ਵਾਲੀ ਚੋਟੀ ਦੇ ਨੇਤਾਵਾਂ ਦੀ ਬੈਠਕ 'ਚ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।


ਅਕਾਲੀ ਦਲ ਦੇ ਐਨਡੀਏ ਨਾਲੋਂ ਵੱਖ ਹੋਣ ਤੋਂ ਬਾਅਦ ਭਾਜਪਾ ਪਹਿਲੀ ਵਾਰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਲੜਨ ਜਾ ਰਹੀ ਹੈ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਅੰਦੋਲਨ ਦੇ ਹੱਲ ਹੋਣ ਦੀ ਸੂਰਤ ਵਿੱਚ ਭਾਜਪਾ ਨਾਲ ਗਠਜੋੜ ਦਾ ਵਿਕਲਪ ਖੁੱਲ੍ਹਾ ਰੱਖਿਆ ਹੈ। ਹਾਲਾਂਕਿ ਭਾਜਪਾ ਇਸ ਵੇਲੇ ਆਪਣੇ ਦਮ 'ਤੇ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ।


ਇਹ ਵੀ ਪੜ੍ਹੋ: Miracle Of Nature: ਕੁਦਰਤ ਦਾ ਕ੍ਰਿਸ਼ਮਾ! ਹਨੇਰੀ-ਤੂਫਾਨ ਦੇ ਨਾਲ ਹੀ ਅਸਮਾਨੋਂ ਡਿੱਗਣ ਲੱਗੇ ਵੱਡੇ-ਵੱਡੇ ਪੱਥਰ, ਵੇਖਦਿਆਂ-ਵੇਖਦਿਆਂ ਹੀ ਗੱਡੀਆਂ ਹੋਈਆਂ ਤਬਾਹ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904