ਪੜਚੋਲ ਕਰੋ

Punjab Assembly Election: ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰ ਰਹੀ ਹੈ ਭਾਜਪਾ, ਪੰਜਾਬ ਦੀਆਂ 117 ਸੀਟਾਂ ‘ਤੇ ਨਹੀਂ ਕੋਈ ਸਿੱਖ ਆਗੂ

ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਸੂਬੇ ਦੇ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਰਹੀ ਹੈ, ਜਿਨ੍ਹਾਂ ਚੋਂ ਜ਼ਿਆਦਾਤਰ ਸਿੱਖ ਹਨ। 117 ਸੀਟਾਂ 'ਤੇ ਚੋਣ ਲੜਨ ਜਾ ਰਹੀ ਪਾਰਟੀ ਕੋਲ ਸਿੱਖ ਚਿਹਰੇ ਨਹੀਂ ਹੈ।

ਚੰਡੀਗੜ੍ਹ: ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਾਕਤ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿਚ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ, ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਸੰਗਠਨਾਤਮਕ ਤੌਰ ‘ਤੇ ਚੋਣਾਂ ਦੀ ਤਿਆਰੀ ਕਰ ਰਹੀ ਹੈ। ਸੂਬਾ ਕਾਰਜਕਾਰੀ ਨੇ ਜ਼ਿਲ੍ਹਾ ਲੁਧਿਆਣਾ ਦੇ 12 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕਰਕੇ ਸੂਚੀ ਜਾਰੀ ਕੀਤੀ ਹੈ। ਅਤੇ ਭਾਜਪਾ ਪ੍ਰਦੇਸ਼ ਪ੍ਰਧਾਨ ਨੇ ਹਲਕੇ ਇੰਚਾਰਜਾਂ ਨੂੰ ਗਤੀਵਿਧੀਆਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪਾਰਟੀ ਨੇ ਲੁਧਿਆਣਾ ਪੂਰਬ ਵਿਚ ਰਾਜਿੰਦਰ ਸ਼ਰਮਾ, ਲੁਧਿਆਣਾ ਪੱਛਮ ਵਿਚ ਅਜੈ ਸੂਦ, ਆਤਮ ਨਗਰ ਵਿਚ ਆਸ਼ੂਤੋਸ਼ ਵਿਨਾਇਕ, ਲੁਧਿਆਣਾ ਕੇਂਦਰੀ ਵਿਚ ਬ੍ਰਿਜੇਸ਼ ਗੋਇਲ, ਲੁਧਿਆਣਾ ਦੱਖਣ ਵਿਚ ਮੇਜਰ ਸਿੰਘ ਦੇਤਵਾਲ, ਲੁਧਿਆਣਾ ਉਤਰੀ 'ਚ ਸਰਜੀਵਨ ਜਿੰਦਲ, ਦਾਖਾ ਵਿਚ ਅਰੁਣੇਸ਼ ਮਿਸ਼ਰਾ, ਗਿੱਲ ਵਿਚ ਡਾ ਸੁਭਾਸ਼ ਵਰਮਾ, ਜਗਰਾਉਂ ਜਤਿੰਦਰ ਮਿੱਤਲ, ਸਾਹਨੇਵਾਲ ਵਿੱਚ ਸੁਭਾਸ਼ ਦਵਾਰ, ਰਾਏਕੋਟ ਵਿੱਚ ਰੇਨੂੰ ਥਾਪਰ ਅਤੇ ਪਾਇਲ ਵਿੱਚ ਸੁਖਮਿੰਦਰ ਪਾਲ ਗਰੇਵਾਲ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ 25 ਸਾਲਾਂ ਵਿਚ ਪਹਿਲੀ ਵਾਰ ਇਕਲਿਆਂ ਪੰਜਾਬ ਦੀਆਂ ਚੋਣਾਂ ਦਾ ਸਾਹਮਣਾ ਕਰ ਰਹੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਕੁਝ ਜਾਣੇ-ਪਛਾਣੇ ਸਿੱਖ ਚਿਹਰੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਛਲੇ ਸਾਲ ਸਤੰਬਰ ਵਿਚ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਜਦੋਂ ਤੋਂ ਉਸਦੀ ਸਭ ਤੋਂ ਪੁਰਾਣੀ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਗਠਜੋੜ ਟੁਟਿਆ ਉਦੋਂ ਤੋਂ ਹੀ ਬੀਜੇਪੀ ਪੰਜਾਬ ਵਿਚ ਅੱਗੇ ਵੱਧਣ ਲਈ ਸੰਘਰਸ਼ ਕਰ ਰਹੀ ਹੈ। ਖੇਤੀ ਕਾਨੂੰਨਾਂ ਕਰਕੇ 23 ਸਾਲਾਂ ਦੇ ਲੰਬੇ ਸਬੰਧਾਂ ਦਾ ਅੰਤ ਹੋਇਆ - ਦੋਵਾਂ ਨੇ 1997 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਹਿਲਾਂ ਹੱਥ ਮਿਲਾਏ ਸੀ।

ਬੀਜੇਪੀ ਸਾਹਮਣੇ ਹੁਣ ਪੰਜਾਬ ਵਿੱਚ ਮੁੱਖ ਤੌਰ ‘ਤੇ ਤਿੰਨ ਵੱਡੀਆਂ ਸਮੱਸਿਆਵਾਂ ਹਨ। ਪਾਰਟੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਸੂਬੇ ਦੇ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਰਹੀ ਹੈ, ਜਿਨ੍ਹਾਂ ਚੋਂ ਜ਼ਿਆਦਾਤਰ ਸਿੱਖ ਹਨ। ਚੋਣ ਹਲਕੇ ਦੇ ਪੱਧਰ 'ਤੇ ਪਾਰਟੀ ਦੇ ਸਿੱਖ ਚਿਹਰੇ ਨਹੀਂ ਹਨ, ਕਿਉਂਕਿ ਇਸ ਵਾਰ ਪਾਰਟੀ ਸਾਰੀਆਂ 117 ਸੀਟਾਂ 'ਤੇ ਚੋਣ ਲੜਨ ਜਾ ਰਹੀ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ' ਸਿਰਫ 23 ਸੀਟਾਂ ਦਾ ਹਿੱਸਾ ਸੀ।

ਭਾਜਪਾ ਕੋਲ ਪੰਜਾਬ ਲਈ ਇੱਕ ਵੀ ਮਜ਼ਬੂਤ ​​ਨੇਤਾ ਨਹੀਂ ਹੈ ਜੋ ਕਾਂਗਰਸ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਕਾਬਲਾ ਕਰ ਸਕੇ, ਕਿਉਂਕਿ ਇਬ ਸੂਬੇ ਦੀਆਂ ਦੋ ਮਜ਼ਬੂਤ ​​ਰਾਜਨੀਤਿਕ ਸ਼ਖਸੀਅਤਾਂ ਹਨ।

ਇਹ ਵੀ ਪੜ੍ਹੋ: Rules Changes from 1st July 2021: ਭਲਕੇ ਤੋਂ ਬਦਲ ਜਾਣਗੇ DL, ATM, ਚੈੱਕ ਬੁੱਕ, TDS ਅਤੇ LGP ਕੀਮਤ ਨਾਲ ਜੁੜੇ ਕਈ ਨਿਯਮ, ਜਾਣੋ ਆਮ ਆਦਮੀ 'ਤੇ ਕਿੰਨਾ ਪਵੇਗਾ ਅਸਰ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
Embed widget