Punjab Assembly Election : ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਹੋਣ ਤੋਂ ਬਾਅਦ ਨੈਨਾ ਦੇਵੀ ਮੰਦਰ ਪੁੱਜੇ ਚਰਨਜੀਤ ਚੰਨੀ, ਮੰਗਿਆ ਜਿੱਤ ਲਈ ਆਸ਼ੀਰਵਾਦ
Punjab News : ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਪਾਰਟੀਆਂ ਆਪੋ ਆਪਣੇ ਪੱਤੇ ਖੋਲ੍ਹ ਰਹੀਆਂ ਹਨ। ਐਤਵਾਰ ਨੂੰ ਕਾਂਗਰਸ ਨੇ ਵੀ ਆਪਣੇ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਹੈ।
Punjab Assembly Election 2022 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਇੱਕ ਵਾਰ ਫਿਰ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਨੈਣਾ ਦੇਵੀ ਮੰਦਰ ਪਹੁੰਚੇ। ਇੱਥੇ ਪਹੁੰਚ ਕੇ ਉਨ੍ਹਾਂ ਨੇ ਮਾਤਾ ਦੇ ਦਰਬਾਰ 'ਚ ਮੱਥਾ ਟੇਕਿਆ ਅਤੇ ਆਉਣ ਵਾਲੀਆਂ ਚੋਣਾਂ 'ਚ ਜਿੱਤ ਦਾ ਆਸ਼ੀਰਵਾਦ ਮੰਗਿਆ। ਕਿਹਾ ਜਾਂਦਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਸ਼ਰਧਾਲੂ ਮਾਤਾ ਸ਼੍ਰੀ ਨੈਣਾ ਦੇਵੀ ਨੂੰ ਮੰਨਦੇ ਹਨ। ਇਸ ਕੜੀ 'ਚ ਜਿੱਥੇ ਕਈ ਸਿਆਸਤਦਾਨ ਮਾਤਾ ਦੇ ਦਰਬਾਰ 'ਚ ਹਾਜ਼ਰੀ ਭਰ ਚੁੱਕੇ ਹਨ, ਉਥੇ ਚਰਨਜੀਤ ਚੰਨੀ ਵੀ ਮਾਤਾ ਦੇ ਦਰਬਾਰ 'ਚ ਪਹੁੰਚ ਚੁੱਕੇ ਹਨ।
ਰਾਹੁਲ ਗਾਂਧੀ ਨੇ ਚੰਨੀ ਦੇ ਨਾਂ 'ਤੇ ਮੋਹਰ ਲਗਾਈ
ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਪਾਰਟੀਆਂ ਆਪੋ ਆਪਣੇ ਪੱਤੇ ਖੋਲ੍ਹ ਰਹੀਆਂ ਹਨ। ਐਤਵਾਰ ਨੂੰ ਕਾਂਗਰਸ ਨੇ ਵੀ ਆਪਣੇ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਇਸ ਦੌੜ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਇਕ ਨਾਂ 'ਤੇ ਮੋਹਰ ਲੱਗਣੀ ਸੀ ਅਤੇ ਰਾਹੁਲ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਦੇ ਨਾਂ 'ਤੇ ਇਹ ਮੋਹਰ ਲਗਾਈ ਗਈ ਹੈ।
ਸਿੱਧੂ ਨੇ ਕੀਤਾ ਐਲਾਨ
ਇਸ ਸਬੰਧੀ ਜਦੋਂ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਅਤੇ ਸਾਨੂੰ ਪਤਾ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਸਮੂਹਿਕ ਰੂਪ ਵਿੱਚ ਚੁਣਿਆ ਜਾਣਾ ਹੈ ਅਤੇ ਚਰਨਜੀਤ ਸਿੰਘ ਚੰਨੀ ਸਹੀ ਚਿਹਰਾ ਹੈ। ਹੁਣ ਅਸੀਂ ਸਾਰੇ ਮਿਲ ਕੇ ਅੱਗੇ ਵਧਣ ਵਾਲੀ ਟੀਮ ਵਜੋਂ ਕੰਮ ਕਰਾਂਗੇ। ਜਦੋਂ ਉਨ੍ਹਾਂ ਨੂੰ ਅੱਗੇ ਪੁੱਛਿਆ ਗਿਆ ਕਿ ਕੀ ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਾਰਟੀ ਤੋਂ ਨਾਰਾਜ਼ ਨਹੀਂ ਹੋਣਗੇ ਤਾਂ ਉਨ੍ਹਾਂ ਕਿਹਾ ਕਿ ਹੁਣ ਤਾਂ ਸਿੱਧੂ ਸਾਹਿਬ ਨੇ ਖੁਦ ਅੱਗੇ ਆ ਕੇ ਐਲਾਨ ਕਰਵਾਇਆ ਹੈ।
ਉਨ੍ਹਾਂ ਨੂੰ ਅੱਗੇ ਪੁੱਛਿਆ ਗਿਆ ਕਿ ਜੇਕਰ ਪਿਛਲੀ ਵਾਰ ਦੀ ਤਰ੍ਹਾਂ ਉਨ੍ਹਾਂ ਦੀਆਂ ਗੱਲਾਂ ਨਾ ਸੁਣੀਆਂ ਗਈਆਂ ਤਾਂ ਕੀ ਉਹ ਦੁਬਾਰਾ ਗੁੱਸੇ ਹੋ ਜਾਣਗੇ, ਜਿਸ 'ਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਕਿਸੇ ਦੀ ਰਾਏ ਵੱਖਰੀ ਹੋ ਸਕਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490