ਚੰਡੀਗੜ੍ਹ: ਪੰਜਾਬ ਦੇ ਮੰਤਰੀ ਰਾਣਾ ਗੁਰਜੀਤ ਸਿੰਘ (Rana Gurjeet Singh) ਨੇ ਐਤਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ  (Sonia Gandhi)ਨੂੰ ਪੱਤਰ ਲਿਖ ਕੇ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਮੰਗ ਕੀਤੀ ਹੈ। ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਿਛਲੇ ਸਾਲ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ (Sukhpal Singh Khaira) ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਮੁੱਦਾ ਉਠਾਇਆ ਸੀ। ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) ਲਈ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਰਹਿ ਗਿਆ ਹੈ, ਉੱਥੇ ਹੀ ਕਪੂਰਥਲਾ ਖੇਤਰ ਦੇ ਕੁਝ ਕਾਂਗਰਸੀ ਆਗੂਆਂ ਵਿਚਾਲੇ ਆਪਸੀ ਕਲੇਸ਼ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਈਡੀ ਨੇ ਪਿਛਲੇ ਸਾਲ ਭੁਲੱਥ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਹ ਇਸ ਕੇਸ ਦੇ ਦੋਸ਼ੀਆਂ ਦਾ ਸਾਥੀ ਹੈ ਅਤੇ ਇੱਕ ਜਾਅਲੀ ਪਾਸਪੋਰਟ ਗਰੋਹ 'ਚ ਸ਼ਾਮਲ ਹੈ।


ਰਾਣਾ ਗੁਰਜੀਤ ਦਾ ਇਹ ਕਦਮ ਖਹਿਰਾ, ਨਵਤੇਜ ਸਿੰਘ ਚੀਮਾ ਅਤੇ ਪੰਜਾਬ ਕਾਂਗਰਸ ਦੇ ਦੋ ਹੋਰ ਆਗੂਆਂ ਵੱਲੋਂ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ। ਪੱਤਰ ਵਿੱਚ ਕਾਂਗਰਸੀ ਆਗੂਆਂ ਨੇ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਣ ਦੀ ਮੰਗ ਕੀਤੀ। ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸੱਤਾਧਾਰੀ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ ਵਿਰੁੱਧ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜ ਰਹੇ ਆਪਣੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਲਈ ਜ਼ੋਰਦਾਰ ਚੋਣ ਮੁਹਿੰਮ ਸ਼ੁਰੂ ਕੀਤੀ ਹੈ।


ਰਾਣਾ ਗੁਰਜੀਤ ਸਿੰਘ ਦੇ ਬੇਟੇ ਨੂੰ ਟਿਕਟ ਨਾ ਦੇਣ 'ਤੇ ਕਾਂਗਰਸ ਨੇ ਕਿਹਾ ਕਿ ਇੱਕ ਪਰਿਵਾਰ ਦੇ ਇੱਕ ਤੋਂ ਵੱਧ ਮੈਂਬਰਾਂ ਨੂੰ ਚੋਣ ਮੈਦਾਨ ਵਿਚ ਨਹੀਂ ਉਤਾਰਿਆ ਜਾ ਸਕਦਾ। ਪੁੱਤਰ ਰਾਣਾ ਇੰਦਰ ਦਾ ਕਹਿਣਾ ਹੈ ਕਿ ਵੋਟਰ ਹੁਣ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਤੋਂ ਤੰਗ ਆ ਚੁੱਕੇ ਹਨ। ਰਾਣਾ ਨੇ ਕਿਹਾ ਕਿ ਉਹ ਲੋੜਵੰਦ ਲੋਕਾਂ ਲਈ ਹਾਜ਼ਰ ਹਨ, ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਇਲਾਕੇ ਵਿੱਚ ਮਨਮਾਨੀਆਂ, ਜਬਰ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਸਮੱਸਿਆ ਬਾਰੇ ਸ਼ਿਕਾਇਤ ਕੀਤੀ ਹੈ।


ਕਪੂਰਥਲਾ ਹਲਕੇ ਤੋਂ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਇਸ ਸਮੇਂ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਬੇਹਿਸਾਬ ਪੈਸੇ ਜਾਂ ਮਨੀ ਲਾਂਡਰਿੰਗ ਦਾ ਮਾਮਲਾ ਨਹੀਂ ਹੈ। ਇਹ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਸੰਬਧਿਤ ਹੈ, ਜੋ ਕਿ ਅਸਵੀਕਾਰਨਯੋਗ ਅਤੇ ਮੁਆਫ਼ ਕਰਨ ਯੋਗ ਨਹੀਂ ਹੈ।



ਇਹ ਵੀ ਪੜ੍ਹੋ: Punjab Election 2022: ਨਵਜੋਤ ਸਿੰਘ ਸਿੱਧੂ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਹਮਲਾ- ਕਿਹਾ- ਉਸ ਕੋਲ ਦਿਮਾਗ ਨਹੀਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904