shiromani akali dal candidate list 2022: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਛੇ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌੜ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ, ਜੈਤੋ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ, ਮੁਕਤਸਰ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਫ਼ਰੀਦਕੋਟ ਤੋਂ ਪਰਮਬੰਸ ਸਿੰਘ ਰੋਮਾਣਾ ਨੂੰ ਵਿਧਾਨ ਸਭਾ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।


ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ 2022 ਨੂੰ ਲੈਕੇ ਪ੍ਰਚਾਰ ਮੁਹਿੰਮ ਤੇਜ਼ ਕੀਤੀ ਹੋਈ ਹੈ ਅਤੇ ਲਗਾਤਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਖ ਵੱਖ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਂਅ ਐਲਾਨ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਦਲ ਨੇ ਹੁਣ ਅੱਧੀ ਦਰਜਨ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਬਠਿੰਡਾ ਦੀ ਸਿਆਸਤ ‘ਚ ਭਖਿਆ ਮੌੜ ਮੰਡੀ ਹਲਕਾ ਵੀ ਸ਼ਾਮਲ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਵਿੱਚ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ।


ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 30 ਅਗਸਤ ਨੂੰ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਧਰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ। ਇਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਰੱਦ ਕਰ ਦਿੱਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।


ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਧਰ, ਸੁਖਬੀਰ ਬਾਦਲ ਦੇ ਐਲਾਨ ਮਗਰੋਂ ਸਿਕੰਦਰ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਟਿਕਟ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।


ਇਹ ਵੀ ਪੜ੍ਹੋ: Harish Rawat ਨੇ 'ਪੰਜ ਪਿਆਰੇ' ਵਿਵਾਦ 'ਤੇ ਮੰਗੀ ਮਾਫੀ, ਜਾਣੋ ਮਾਮਲਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904