ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ECI) ਨੇ ਮੰਗਲਵਾਰ ਨੂੰ ਪੰਜਾਬ ਦੇ ਸੱਤ ਇੰਸਪੈਕਟਰ ਜਨਰਲ ਆਫ਼ ਪੁਲਿਸ (IGsP) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।


ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ (ਸੀਈਓ) ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ IGP ਗੁਰਿੰਦਰ ਸਿੰਘ ਢਿੱਲੋਂ, IGP ਜਸਕਰਨ ਸਿੰਘ ਅਤੇ  IGP ਮੁਖਵਿੰਦਰ ਸਿੰਘ ਛੀਨਾ ਦਾ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਤਬਾਦਲਾ ਕਰ ਦਿੱਤਾ ਹੈ। ਜਦੋਂ ਕਿ ਅਰੁਣ ਪਾਲ ਸਿੰਘ ਨੂੰ IGP ਜਲੰਧਰ ਰੇਂਜ, ਸ਼ਿਵ ਕੁਮਾਰ ਵਰਮਾ ਨੂੰ IGP ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ IGP ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ IGP ਫਰੀਦਕੋਟ ਰੇਂਜ ਲਗਾਇਆ ਗਿਆ ਹੈ।


ਇਸੇ ਤਰ੍ਹਾਂ ਸੁਰਜੀਤ ਸਿੰਘ ਨੂੰ DIG ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ AIG ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।


ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ।


 


 


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ