ਪੜਚੋਲ ਕਰੋ

Punjab Election: ਪੰਜਾਬ ਵਿਧਾਨ ਸਭਾ ਚੋਣਾਂ 'ਚ ਹੋਣਗੇ ਦਿੱਗਜਾਂ ਦੇ ਟਾਕਰੇ, ਕਾਂਗਰਸ ਨੇ ਬਣਾ ਰਹੀ ਇਹ ਪਲਾਨਿੰਗ

Punjab Election 2022: ਪੰਜਾਬ ਕਾਂਗਰਸ ਵੱਲੋਂ ਵਿਰੋਧੀ ਪਾਰਟੀ ਦੇ ਦਿੱਗਜ ਨੇਤਾਵਾਂ ਦੇ ਮੁਕਾਬਲੇ ਆਪਣੇ ਵੱਡੇ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਕਮਰ ਕਸ ਲਈ ਹੈ, ਉੱਥੇ ਹੀ ਆਪਣੇ ਅੰਦਰੂਨੀ ਕਲੇਸ਼ ਤੋਂ ਪ੍ਰੇਸ਼ਾਨ ਪੰਜਾਬ ਕਾਂਗਰਸ ਵੀ ਚੋਣਾਂ ਨੂੰ ਲੈ ਕੇ ਅਹਿਮ ਫੈਸਲਾ ਲੈਣ 'ਤੇ ਵਿਚਾਰ ਕਰ ਰਹੀ ਹੈ। ਪੰਜਾਬ ਕਾਂਗਰਸ ਵੱਲੋਂ ਵਿਰੋਧੀ ਪਾਰਟੀ ਦੇ ਦਿੱਗਜ ਨੇਤਾਵਾਂ ਦੇ ਮੁਕਾਬਲੇ ਆਪਣੇ ਵੱਡੇ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਇਸ ਵਾਰ ਦਿਲਚਸਪ ਮੁਕਾਬਲਾ ਹੋਏਗਾ।

ਪੰਜਾਬ ਕਾਂਗਰਸ ਦੇ ਇੱਕ ਆਗੂ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਚਾਹੁੰਦੀ ਹੈ ਕਿ ਪੰਜਾਬ ਕਾਂਗਰਸ ਦੇ ਵੱਡੇ ਆਗੂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀ ਦੇ ਦਿੱਗਜ ਨੇਤਾਵਾਂ ਖਿਲਾਫ਼ ਚੋਣ ਮੈਦਾਨ ਵਿੱਚ ਉਤਰਨ। ਇਸ ਲਈ ਕਾਂਗਰਸ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਮਲਾਵਰ ਮੁਹਿੰਮ ਤਿਆਰ ਕਰਨ 'ਤੇ ਵਿਚਾਰ ਕਰ ਰਹੀ ਹੈ।

ਇਸ ਦੌਰਾਨ ਕਾਂਗਰਸ ਦੇ ਇੱਕ ਆਗੂ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਕੁਝ ਵੱਖਰਾ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਜੋ ਸਰਵੇਖਣ ਸਾਹਮਣੇ ਆ ਰਹੇ ਹਨ, ਉਹ ਪਾਰਟੀ ਲਈ ਚੰਗੀ ਸੰਕੇਤ ਨਹੀਂ ਦੇ ਰਹੇ। ਇਸ ਲਈ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਖਿਲਾਫ਼ ਵੱਡੇ ਲੀਡਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਕੋਈ ਮਾੜੀ ਗੱਲ ਨਹੀਂ।

ਅਜਿਹਾ ਕਰਨ ਨਾਲ ਵਿਰੋਧੀ ਪਾਰਟੀਆਂ ਦੇ ਦਿੱਗਜ ਨੇਤਾ ਆਪਣੀਆਂ ਸੀਟਾਂ 'ਤੇ ਉਲਝ ਜਾਣਗੇ ਤੇ ਪੂਰੇ ਸੂਬੇ 'ਚ ਚੋਣ ਪ੍ਰਚਾਰ ਨਹੀਂ ਕਰ ਸਕਣਗੇ। ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਵਿਰੋਧੀ ਦਿੱਗਜਾਂ ਖਿਲਾਫ਼ ਕਾਂਗਰਸ ਪਾਰਟੀ ਦੇ ਵੱਡੇ ਨੇਤਾਵਾਂ ਦਾ ਉਤਰਨਾ ਪੰਜਾਬ ਕਾਂਗਰਸ ਨੂੰ ਮਜ਼ਬੂਤੀ ਦੇ ਸਕਦਾ ਹੈ।

ਕਾਂਗਰਸ ਨੇ 2014 'ਚ ਵੀ ਖੇਡਿਆ ਸੀ ਅਜਿਹਾ ਦਾਅ

ਦੱਸਣਯੋਗ ਹੈ ਕਿ ਕਾਂਗਰਸ ਪਾਰਟੀ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਅਜਿਹਾ ਹੀ ਦਾਅ ਖੇਡ ਚੁੱਕੀ ਹੈ। ਕਾਂਗਰਸ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਤੇ ਸੁਨੀਲ ਜਾਖੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਕੈਪਟਨ ਅਮਰਿੰਦਰ ਸਿੰਘ ਉਸ ਸਮੇਂ ਲੋਕ ਸਭਾ ਚੋਣ ਨਹੀਂ ਲੜਨਾ ਚਾਹੁੰਦੇ ਸਨ ਪਰ ਉਹ ਅੰਮ੍ਰਿਤਸਰ ਤੋਂ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਹਰਾਉਣ ਵਿੱਚ ਕਾਮਯਾਬ ਰਹੇ ਸਨ।

ਹਾਲਾਂਕਿ ਇਸ ਵੇਲੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਸਵੀਰ 2014 ਦੇ ਮੁਕਾਬਲੇ ਬਿਲਕੁਲ ਵੱਖਰੀ ਹੈ ਪਰ ਕਾਂਗਰਸ ਪਾਰਟੀ ਵੱਲੋਂ ਅਜਿਹੇ ਸੰਕੇਤ ਮਿਲ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਬਿਕਰਮ ਮਜੀਠੀਆ ਖਿਲਾਫ਼ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ, ਜਿਸ ਨਾਲ ਕਾਂਗਰਸ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ।

ਇਹ ਵੀ ਪੜ੍ਹੋRoyal Enfield ਰੱਖਣ ਵਾਲਿਆਂ ਲਈ ਬੁਰੀ ਖ਼ਬਰ! ਕੰਪਨੀ ਨੇ ਗਾਹਕਾਂ ਤੋਂ ਵਾਪਸ ਮੰਗਵਾਏ ਕਲਾਸਿਕ 350, ਜਾਣੋ ਕਿਉਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget