AAP Punjab: ਚੋਣਾਂ ਤੋਂ ਐਨ ਪਹਿਲਾਂ ਆਮ ਆਦਮੀ ਪਾਰਟੀ 'ਚ ਵੱਡਾ ਧਮਾਕਾ, ਵਿਧਾਇਕਾ ਦੇ ਅਸਤੀਫੇ ਮਗਰੋਂ ਘਮਾਸਾਨ
Punjab Election 2022: ਦੱਸ ਦਈਏ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੋਸ਼ਲ ਮੀਡੀਆ 'ਤੇ ਆਪਣਾ ਅਸਤੀਫਾ ਪਾ ਕੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਵਿਧਾਨ ਸਭਾ ਚੋਣਾਂ (Punjab Assembly Election) ਤੋਂ ਐਨ ਪਹਿਲਾਂ ਆਮ ਆਦਮੀ ਪਾਰਟੀ (AAP Punjab) ਵਿੱਚ ਵੱਡਾ ਧਮਾਕਾ ਹੋਇਆ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ (Rupinder Kaur Ruby) ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਰਚਾ ਹੈ ਕਿ ਉਹ ਕਾਂਗਰਸ (Congress) ਵਿੱਚ ਸ਼ਾਮਲ ਹੋ ਸਕਦੇ ਹਨ।
ਦੱਸ ਦਈਏ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੋਸ਼ਲ ਮੀਡੀਆ 'ਤੇ ਆਪਣਾ ਅਸਤੀਫਾ ਪਾ ਕੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ।
Mr.@ArvindKejriwal ji Convener, AAP & @BhagwantMann ji This is hereby inform u that I am resigning with immediate effect from the membership of Aam Aadmi Party.Please accept my resignation.Thx Rupinder Kaur Ruby.(MLA Bti.rural)
— Ruby (@RubyAap) November 9, 2021
ਸੂਤਰਾਂ ਮੁਤਾਬਕ ਅਸਤੀਫ਼ਾ ਦੇਣ ਤੋਂ ਪਹਿਲਾਂ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਲਈ ਚਰਚਾ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉਂਝ ਇਸ ਬਾਰੇ ਵਿਧਾਇਕਾ ਰੂਬੀ ਨੇ ਕੁਝ ਵੀ ਸਪਸ਼ਟ ਨਹੀਂ ਕੀਤਾ।
ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਰੁਪਿੰਦਰ ਕੌਰ ਰੂਬੀ ਆਪਣੇ ਇਲਾਕੇ ਵਿੱਚ ਸਰਗਰਮ ਨਜ਼ਰ ਨਹੀਂ ਆ ਰਹੀ ਸੀ। ਉਹ ਨਾ ਹੀ ਕਿਸੇ ਪਾਰਟੀ ਦੇ ਪ੍ਰੋਗਰਾਮ ਵਿੱਚ ਨਜ਼ਰ ਆਏ ਸਨ। ਇਸ ਤੋਂ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ: ਆਇਰਿਸ਼ ਕ੍ਰਾਂਤੀਕਾਰੀ ਟੇਰੇਂਸ ਮੈਕਸਵੀਨੀ ਜਿਸ ਦਾ ਭਾਰਤ ਤੱਕ ਗੂੰਜਿਆ ਨਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin