Punjab Assembly Election 2022: ਵਪਾਰੀਆਂ ਨੇ ਚੜੂਨੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਗੁਰਨਾਮ ਸਿੰਘ ਚੜੂਨੀ ਨੇ ਆਪਣੇ ਸਸਪੈਂਡ ਹੋਣ ਬਾਰੇ ਕਿਹਾ ਕਿ ਕਾਫੀ ਦਿਨ ਪਹਿਲਾਂ ਉਨ੍ਹਾਂ ਤੇ ਹੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਦਾ ਮਨੋਰਥ ਇੱਕੋ ਹੀ ਹੈ ਪਰ ਵਿਚਾਰਧਾਰਾ ਵਿੱਚ ਜ਼ਰੂਰ ਅੰਤਰ ਹੋ ਸਕਦਾ ਹੈ।
ਲੁਧਿਆਣਾ: ਕਿਸਾਨਾਂ ਤੇ ਵਪਾਰੀਆਂ (farmers and traders) ਦੇ ਵੱਡੇ ਇਕੱਠ ਨੇ ਆਪਣੀ ਪਾਰਟੀ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ (farmer leader Gurnam Singh Chaduni) ਨੂੰ ਸਮਰਥਨ ਦਿੱਤੀ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਮਿਸ਼ਨ (Mission Punjab 2022) 2022 ਤਹਿਤ ਚੜੂਨੀ ਵਪਾਰੀਆਂ ਦੀ ਅਗਵਾਈ ਕਰਨਗੇ।
ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਦੇ ਵਪਾਰੀਆਂ ਵੱਲੋਂ ਇਕਜੁੱਟ ਹੋ ਕੇ ਬੀਏਪੀ ਪਾਰਟੀ ਦਾ ਗਠਨ ਕੀਤਾ ਗਿਆ ਹੈ। ਅੱਜ ਪਾਰਟੀ ਦੇ ਕੌਮੀ ਪ੍ਰਧਾਨ ਤਰੁਨ ਬਾਵਾ ਦੀ ਅਗਵਾਈ ਹੇਠ ਵੱਡੀ ਤਾਦਾਦ ਵਿੱਚ ਵਪਾਰੀ ਇਕੱਠੇ ਹੋਏ। ਮਿਸ਼ਨ ਪੰਜਾਬ 2022 ਤਹਿਤ ਪਾਰਟੀ ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ।
ਪਾਰਟੀ ਪ੍ਰਧਾਨ ਨੇ ਕਿਹਾ ਕਿ ਪਾਰਟੀ 117 ਸੀਟਾਂ ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਤੇ ਪੰਜਾਬ ਵਿਧਾਨ ਸਭਾ ਦਾ ਮੋਰਚਾ ਫਤਹਿ ਕਰਨ ਤੋਂ ਬਾਅਦ ਫਿਰ ਮਿਸ਼ਨ 2024 ਉਪਰ ਉਨ੍ਹਾਂ ਦੀ ਨਜ਼ਰ ਹੋਵੇਗੀ। ਵਪਾਰੀਆਂ ਨੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੂੰ ਆਪਣਾ ਸਮਰਥਨ ਦਿੱਤਾ ਤੇ ਕਿਹਾ ਕਿ ਉਹ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਅੰਦਰ ਇਹ ਮਿਸ਼ਨ ਫਤਿਹ ਕਰਨਗੇ।
ਇਸ ਦੌਰਾਨ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਆਪਣੇ ਸਸਪੈਂਡ ਹੋਣ ਬਾਰੇ ਕਿਹਾ ਕਿ ਕਾਫੀ ਦਿਨ ਪਹਿਲਾਂ ਉਨ੍ਹਾਂ ਤੇ ਹੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਦਾ ਮਨੋਰਥ ਇੱਕੋ ਹੀ ਹੈ ਪਰ ਵਿਚਾਰਧਾਰਾ ਵਿੱਚ ਜ਼ਰੂਰ ਅੰਤਰ ਹੋ ਸਕਦਾ ਹੈ। ਚੜੂਨੀ ਨੇ ਸਾਫ ਕਿਹਾ ਕਿ ਸਿਰਫ ਅੰਦੋਲਨ ਕਰਨ ਨਾਲ ਕੁਝ ਨਹੀਂ ਹੋਵੇਗਾ। ਜੇਕਰ ਅੰਦੋਲਨ ਸਫਲ ਵੀ ਹੋ ਜਾਂਦਾ ਹੈ ਤਾਂ ਵੀ ਕਿਸਾਨਾਂ ਦਾ ਇਹੀ ਹਾਲ ਰਹੇਗਾ ਕਿਉਂਕਿ ਕਾਲੇ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਵੀ ਕਿਸਾਨ ਖੁਦਕੁਸ਼ੀਆਂ ਕਰਦੇ ਸਨ।
ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਪ੍ਰਤੀ ਤੇ ਆਮ ਲੋਕਾਂ ਪ੍ਰਤੀ ਨੀਤੀਆਂ ਵਿੱਚ ਬਦਲਾਅ ਕਰਨਾ ਹੈ ਤਾਂ ਕਿਸਾਨਾਂ ਨੂੰ, ਚੰਗੇ ਲੋਕਾਂ ਨੂੰ, ਇਮਾਨਦਾਰ ਲੋਕਾਂ ਨੂੰ ਸਿਆਸਤ ਵਿੱਚ ਆਉਣਾ ਹੀ ਪਵੇਗਾ। ਚੜੂਨੀ ਨੇ ਸਾਫ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਤੇ ਇਸ ਕਰਕੇ ਮਿਸ਼ਨ ਪੰਜਾਬ ਦੀ ਸ਼ੁਰੁਆਤ ਕੀਤੀ ਗਈ ਹੈ। ਇੱਥੋਂ ਹੀ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਉਹ ਆਪਣਾ ਅਗਲਾ ਸਫ਼ਰ ਤੈਅ ਕਰਨਗੇ। ਹਾਲਾਂਕਿ ਚੜੂਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਨਵੀਂ ਪਾਰਟੀ ਤਾਂ ਨਹੀਂ ਬਣਾਈ ਗਈ ਪਰ ਇਸ ਦਾ ਫ਼ੈਸਲਾ ਆਉਣ ਵਾਲੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ।
ਇਸ ਦੌਰਾਨ ਲੁਧਿਆਣਾ ਦੇ ਵਪਾਰੀ ਤਰੁਨ ਬਾਵਾ ਨੇ ਕਿਹਾ ਕਿ ਜਿਵੇਂ ਕਿਸਾਨਾਂ ਦੀ ਲੁੱਟ-ਖਸੁੱਟ ਹੋ ਰਹੀ ਹੈ, ਉਵੇਂ ਹੀ ਵਪਾਰੀ ਵਰਗ ਵੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੈ। ਵਪਾਰੀ ਵਰਗ ਹੁਣ ਖ਼ੁਦ ਸਰਕਾਰ ਬਣਾਉਣਾ ਚਾਹੁੰਦਾ ਹੈ ਜਿਸ ਕਰ ਕੇ ਪੂਰੇ ਦੇਸ਼ ਭਰ ਦੇ ਵਪਾਰੀਆਂ ਨੂੰ ਇਕਜੁੱਟ ਕਰਕੇ BAP ਦਾ ਗਠਨ ਕੀਤਾ ਗਿਆ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣਗੇ ਨਾਲ ਹੀ ਗੁਰਨਾਮ ਸਿੰਘ ਚੜੂਨੀ ਪਾਰਟੀ ਦਾ ਮਾਰਗ ਦਰਸ਼ਨ ਕਰਨਗੇ ਤੇ ਉਹ ਮਿਸ਼ਨ ਪੰਜਾਬ 2022 ਲਈ ਸਮਰਥਨ ਦਿੰਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904