Punjab Assembly: ਪੰਜਾਬ ਵਿਧਾਨ ਸਭਾ ਅੰਦਰਲਾ 'ਭੇੜ' ਵੇਖਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਸੈਸ਼ਨ ਦੀ ਕਾਰਵਾਈ ਦੇਖਣ ਲਈ ਪਹੁੰਚੇ।

Punjab Assembly: c ਬਜਟ ਸੈਸ਼ਨ ਵਿੱਚ ਕਿਸਾਨਾਂ ਦੇ ਮੁੱਦੇ ਉਪਰ ਵਿਰੋਧ ਧਿਰ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਨੇ ਸਪੀਕਰ ਉਪਰ ਵੀ ਪੱਖਪਾਤ ਦੇ ਇਲਜ਼ਾਮ ਲਾਏ ਹਨ।
ਦਰਅਸਲ ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਤੀਜਾ ਦਿਨ ਹੈ। ਸਵੇਰੇ ਸੈਸ਼ਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀ ਅਮਨ ਅਰੋੜਾ ਦੇ ਭਾਸ਼ਣ ਨਾਲ ਹੋਈ। ਅਰੋੜਾ ਨੇ ਪਹਿਲਾਂ PSPCL ਬਾਰੇ ਜਵਾਬ ਦਿੱਤਾ ਤੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਸੋਲਰ ਪੰਪ ਅਲਾਟ ਕਰ ਰਹੇ ਹਾਂ। ਇਸ ਦੀ ਗਿਣਤੀ ਲਗਪਗ 1600 ਹੋਵੇਗੀ। ਇਸ ਰਾਹੀਂ ਕਿਸਾਨ ਜੋ ਵੀ ਬਿਜਲੀ ਵਰਤਦਾ ਹੈ, ਉਹ ਠੀਕ ਹੈ, ਨਹੀਂ ਤਾਂ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੁਆਰਾ ਪੈਦਾ ਕੀਤੀ ਜਾਣ ਵਾਲੀ ਵਾਧੂ ਬਿਜਲੀ ਲਈ ਪੈਸੇ ਦੇਵੇਗੀ।
ਇਸ ਤੋਂ ਬਾਅਦ ਸਪੀਕਰ ਕੁਲਵੰਤ ਸਿੰਘ ਸੰਧਾਵਾ ਨੇ ਕਿਹਾ ਕਿ ਪਰਾਲੀ ਦੇ ਮੁੱਦੇ ਨੂੰ ਹੱਲ ਕਰਨ ਲਈ ਸੂਬੇ ਵਿੱਚ ਜੋ ਪਲਾਂਟ ਲਗਾਏ ਗਏ ਹਨ, ਸਾਨੂੰ ਉਨ੍ਹਾਂ 'ਤੇ ਵੀ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਪਰਾਲੀ ਦੀ ਸਮੱਸਿਆ ਦਾ ਵੀ ਹੱਲ ਹੋ ਸਕੇ। ਇਸ 'ਤੇ ਮੰਤਰੀ ਅਰੋੜਾ ਨੇ ਜਵਾਬ ਦਿੱਤਾ ਕਿ ਪਰਾਲੀ ਨੂੰ ਲੈ ਕੇ ਸਾਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਉਸ ਬਾਰੇ ਕੁਝ ਗਲਤ ਜਾਣਕਾਰੀ ਵੀ ਫੈਲਾਈ ਜਾ ਰਹੀ ਹੈ। ਗਲਤ ਜਾਣਕਾਰੀ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਂਦੇ ਹਨ, ਜਿਸ ਕਾਰਨ ਪ੍ਰੋਜੈਕਟਾਂ ਵਿੱਚ ਦੇਰੀ ਹੁੰਦੀ ਹੈ। ਜੇਕਰ ਅਸੀਂ ਸਥਾਨਕ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦੇਈਏ ਤਾਂ ਇਸ ਨਾਲ ਕਿਸਾਨਾਂ ਤੇ ਸਰਕਾਰ ਦੋਵਾਂ ਨੂੰ ਫਾਇਦਾ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
