Punjab News: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਇਹ ਸੈਸ਼ਨ 10 ਅਗਸਤ ਤੱਕ ਚੱਲੇਗਾ ਅਤੇ ਮੌਜੂਦਾ ਭਗਵੰਤ ਮਾਨ ਸਰਕਾਰ ਦਾ ਆਖਰੀ ਮਾਨਸੂਨ ਸੈਸ਼ਨ ਹੈ। ਸੈਸ਼ਨ ਦੀ ਸ਼ੁਰੂਆਤ ਵਿੱਚ ਮ੍ਰਿਤਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

Continues below advertisement

ਇਸ ਮੌਕੇ ਪੰਜਾਬ ਵਿਧਾਨ ਸਭਾ ਨੇ NEET ਪ੍ਰੀਖਿਆ ਪੇਪਰ ਲੀਕ ਅਤੇ ਉਸ ਤੋਂ ਹੋਏ ਤਣਾਅ ਦੇ ਕਰਕੇ ਆਪਣੀਆਂ ਜਾਨਾਂ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਆਪਣਾ ਸਿਸਟਮ ਮਜ਼ਬੂਤ ਕਰੇ ਕਿ ਪੇਪਰ ਲੀਕ ਨਾ ਹੋਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਜਾਨਾਂ ਗਈਆਂ ਹਨ। ਇਸ ਤੋਂ ਬਾਅਦ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Continues below advertisement

ਪਹਿਲੇ ਦਿਨ, ਸਰਕਾਰ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਵੀ ਪੇਸ਼ ਕਰ ਸਕਦੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸਖ਼ਤ ਰੁਖ਼ ਅਪਣਾ ਰਹੇ ਹਨ।

ਇਸ ਤੋਂ ਪਹਿਲਾਂ, ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ ਨੂੰ ਜਾਰੀ ਕੀਤੇ ਗਏ ਹੁਕਮਨਾਮੇ ਦੀ ਪਾਲਨਾ ਕੀਤੀ ਜਾਵੇਗੀ। ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਬੋਧਨ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਮੁੱਦੇ 'ਤੇ ਉਨ੍ਹਾਂ ਨੂੰ ਜਵਾਬ ਦੇਣਗੇ। ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਨੂੰ ਪੰਥ ਦੋਖੀ ਹੀ ਮੰਨਿਆ ਜਾਵੇਗਾ।

ਕੋਟਲੀ ਨੇ ਕਿਹਾ ਕਿ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਉਠਾਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਹੁਣ ਤੱਕ ਪੇਪਰ ਲੀਕ ਹੋਣ ਦੀਆਂ ਛੇ ਘਟਨਾਵਾਂ ਸਾਹਮਣੇ ਆਈਆਂ ਹਨ।

ਇਸ ਵਾਰ ਵਿਧਾਨ ਸਭਾ ਦਾ ਸੈਸ਼ਨ ਹੰਗਾਮੇਦਾਰ ਹੋਣ ਦੀ ਉਮੀਦ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਮੇਤ ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕਾਨੂੰਨ, ਪੇਪਰ ਲੀਕ, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਕਿਸਾਨਾਂ ਦੇ ਮੁੱਦੇ ਅਤੇ ਵਧਦੇ ਕਰਜ਼ੇ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ।