(Source: ECI/ABP News/ABP Majha)
Punjab Assembly session: ਪੰਜਾਬ ਵਿਧਾਨ ਸਭਾ ਦਾ ਸੈਸ਼ਨ 1 ਮਾਰਚ ਤੋਂ ਸ਼ੁਰੂ, ਪਹਿਲੇ ਦਿਨ ਸਰਕਾਰ ਅਤੇ ਵਿਰੋਧੀ ਧਿਰਾਂ ਵਿੱਚ ਹੰਗਾਮੇ ਦੀ ਉਮੀਦ
ਵਿਧਾਨ ਸਭਾ ਦਾ ਬਜਟ ਸੈਸ਼ਨ ਸੋਮਵਾਰ ਇੱਕ ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੌਰਾਨ ਹੰਗਾਮਾ ਹੋਣ ਦੀ ਪੂਰੀ ਉਮੀਦ ਹੈ। ਕਿਉਂਕਿ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨ ਲਈ ਪੂਰੀ ਰਣਨੀਤੀ ਤਿਆਰ ਕੀਤੀ ਹੈ ਅਤੇ ਸੈਸ਼ਨ ਵਿਚ ਵਿਰੋਧੀ ਪਾਰਟੀਆਂ ਦੇ ਵਿਧਾਇਕ ਆਪਣਾ ਹੋਮਵਰਕ ਕਰਨ ਤੋਂ ਬਾਅਦ ਪਹੁੰਚਣਗੇ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Punjab Assembly session) ਸੋਮਵਾਰ 1 ਮਾਰਚ ਤੋਂ ਸ਼ੁਰੂ ਹੋਵੇਗਾ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ, ਪਰ ਵਿਰੋਧੀ ਪਾਰਟੀਆਂ ਅਕਾਲੀ ਦਲ (Shiromani Akali Dal) ਅਤੇ ਆਮ ਆਦਮੀ ਪਾਰਟੀ (AAP) ਦੇ ਤੇਵਰ ਵੇਖਦਿਆਂ ਮੰਨਿਆ ਜਾ ਰਿਹਾ ਹੈ ਕਿ ਇਹ ਵਿਧਾਨ ਸਭਾ ਸੈਸ਼ਨ ਬਹੁਤ ਪ੍ਰੇਸ਼ਾਨ ਕਰਨ ਵਾਲੇ ਹਨ। ਇੱਕ ਤਰ੍ਹਾਂ ਨਾਲ ਰਾਜਨੀਤਿਕ ਪਾਰਟੀਆਂ ਦਾ ਪ੍ਰਦਰਸ਼ਨ ਦਿਹਾੜਾ ਸੋਮਵਾਰ ਨੂੰ ਚੰਡੀਗੜ੍ਹ ਵਿਚ ਮਨਾਇਆ ਜਾ ਸਕਦਾ ਹੈ। ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਅਕਾਲੀ ਦਲ ਨੇ ਵਿਧਾਨ ਸਭਾ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਵਰਕਰ ਸੋਮਵਾਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਗੇ। ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਨੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਆਪਣੇ ਮੈਨੀਫੈਸਟੋ ਵਿਚ ਨੌਜਵਾਨਾਂ ਨਾਲ ਜੋ ਵਾਅਦੇ ਕੀਤੇ, ਉਹ ਪੂਰੀ ਤਰ੍ਹਾਂ ਨਾਲ ਝੂਠੇ ਨਿਕਲੇ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਮਜ਼ਾਕ ਕੀਤਾ ਹੈ।
ਮੈਨੀਫੈਸਟੋ ਵਿਚ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਣ ਦਾ ਦੋਸ਼ ਲਗਾਉਂਦੇ ਹੋਏ ਅਤੇ ਕੈਪਟਨ ਸਰਕਾਰ ਨੂੰ ਆਪਣੇ ਵਾਅਦਿਆਂ ਦੀ ਯਾਦ ਦਿਵਾਉਣ ਲਈ ਅਕਾਲੀ ਦਲ 1 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਤਿਆਰੀ 'ਚ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਦੇ ਅੰਦਰ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਕੈਪਟਨ ਸਰਕਾਰ ਦਾ ਘਿਰਾਓ ਕਰਨ ਦੀ ਵੀ ਤਿਆਰੀ ਕਰ ਰਹੀ ਹੈ।
ਉਧਰ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ, ਵਿਧਾਇਕ ਹੋਸਟਲਾਂ ਤੋਂ ਪੰਜਾਬ ਵਿਧਾਨ ਸਭਾ ਤੱਕ ਸਾਈਕਲ ਮਾਰਚ ਕਰਨਗੇ। ‘ਆਪ’ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਚਾਰ ਸਾਲ ਹੋ ਗਏ ਹਨ ਅਤੇ ਅਸੀਂ ਅੰਤਮ ਬਜਟ ਸੈਸ਼ਨ ‘ਚ ਪਹੁੰਚ ਗਏ ਹਾਂ ਅਤੇ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ।"
ਇਸ ਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਾਂਗਰਸ ਦੀ ਅਗਵਾਈ ਹੇਠ 1 ਮਾਰਚ ਨੂੰ ਪੰਜਾਬ ਰਾਜ ਭਵਨ ਨੂੰ ਘੇਰਨ ਦਾ ਐਲਾਨ ਕੀਤਾ ਹੈ। ਉਹ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਦੇ ਮੁੱਦੇ ‘ਤੇ ਰਾਜ ਭਵਨ ਮੰਗ ਪੱਤਰ ਸੌਂਪਣਗੇ ਅਤੇ ਇਸ ਕਾਰਨ ਕਾਂਗਰਸੀ ਵਰਕਰ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਪੰਜਾਬ ਰਾਜ ਭਵਨ ਦਾ ਘਿਰਾਓ ਕਰਨਗੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਇਜਲਾਸ 1 ਤੋਂ 10 ਮਾਰਚ ਤੱਕ ਬੁਲਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: PM Modi Gets COVID 19 Vaccine: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਮਜ਼ ਜਾ ਲਗਵਾਈ ਕੋਰੋਨਾ ਵੈਕਸੀਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin