Punjab Assembly Session : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਇਸ ਦੌਰਾਨ ਬੇਅਦਬੀ ਕਾਨੂੰਨ ਸਮੇਤ ਕਈ ਅਹਿਮ ਬਿੱਲਾਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਵਿਧਾਨ ਸਭਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Continues below advertisement

ਜਾਰੀ ਪ੍ਰੋਗਰਾਮ ਮੁਤਾਬਕ, ਵੀਰਵਾਰ 22 ਅਕਤੂਬਰ ਨੂੰ ਸਵੇਰੇ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਸਦਨ ਦਾ ਹੋਰ ਕੰਮਕਾਜ ਕੀਤਾ ਜਾਵੇਗਾ।

23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਦਿਨ ਸਰਕਾਰ ਵੱਲੋਂ ਵੱਖ-ਵੱਖ ਬਿੱਲਾਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ 24, 25 ਅਤੇ 26 ਅਕਤੂਬਰ ਨੂੰ ਛੁੱਟੀ ਰਹੇਗੀ। 27 ਅਕਤੂਬਰ ਨੂੰ ਸਵੇਰੇ 10 ਵਜੇ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਦਿਨ ਦੁਪਹਿਰ 2 ਵਜੇ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।

Continues below advertisement

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਪਿਛਲਾ ਸੈਸ਼ਨ 10 ਅਗਸਤ 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਨਵੇਂ ਸੈਸ਼ਨ ਦੌਰਾਨ ਬੇਅਦਬੀ ਕਾਨੂੰਨ ਸਮੇਤ ਹੋਰ ਅਹਿਮ ਮੁੱਦਿਆਂ 'ਤੇ ਸਰਕਾਰ ਦੀ ਰਣਨੀਤੀ ਅਤੇ ਸਦਨ ਵਿੱਚ ਹੋਣ ਵਾਲੀ ਚਰਚਾ 'ਤੇ ਨਜ਼ਰ ਰਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।