Punjab Assembly Session Starts Today : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਹਿੱਸੇ ਵਜੋਂ, ਸੂਬਾ ਸਰਕਾਰ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਦੋ-ਰੋਜ਼ਾ ਵਿਧਾਨ ਸਭਾ ਸੈਸ਼ਨ (Punjab Assembly Session) ਵਿੱਚ ਦੋ ਜੀਐਸਟੀ ਸੋਧਾਂ ਪਾਸ ਕਰੇਗੀ। ਉਧਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਵੀ ਇਸ ਮਾਮਲੇ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਇਤਰਾਜ਼ ਵੀ ਪ੍ਰਗਟਾਇਆ ਹੈ।


ਰਾਜਪਾਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਸੀ ਇਹ ਸਵਾਲ


ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਿਤ ਇੱਕ ਪੱਤਰ ਵਿੱਚ ਜੀਐਸਟੀ ਸੋਧ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋ ਰਹੀ ਦੇਰੀ ਉੱਤੇ ਇਤਰਾਜ਼ ਜਤਾਇਆ ਸੀ। ਰਾਜਪਾਲ ਨੇ ਪੁੱਛਿਆ ਸੀ ਕਿ ਜਦੋਂ ਇਸ ਸਾਲ ਜੁਲਾਈ ਵਿੱਚ ਜੀਐਸਟੀ ਕੌਂਸਲ ਵੱਲੋਂ ਇੱਕ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਤਾਂ ਪੰਜਾਬ ਵਿਧਾਨ ਸਭਾ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਇੰਨੀ ਦੇਰੀ ਕਿਉਂ ਕੀਤੀ ਗਈ। ਦੂਜੇ ਨੂੰ ਲੋਕ ਸਭਾ ਨੇ ਮਾਰਚ ਦੇ ਸ਼ੁਰੂ ਵਿੱਚ ਮਨਜ਼ੂਰੀ ਦਿੱਤੀ ਸੀ।


ਅਜੇ ਤੱਕ ਇਸ ਅਥਾਰਟੀ ਦੀ ਸਥਾਪਨਾ ਨਹੀਂ ਕੀਤੀ ਪੰਜਾਬ ਸਮੇਤ ਦੇਸ਼ ਦੇ 11 ਸੂਬਿਆਂ ਨੇ 


ਇਸ ਸਬੰਧੀ ਪੰਜਾਬ ਦੇ ਵਿੱਤ ਵਿਭਾਗ ਦਾ ਕਹਿਣਾ ਹੈ ਕਿ ਜਲਦੀ ਹੀ ਰਾਜਪਾਲ ਨੂੰ ਜਵਾਬ ਭੇਜ ਕੇ ਉਨ੍ਹਾਂ ਦੇ ਇਤਰਾਜ਼ ਦੂਰ ਕੀਤੇ ਜਾਣਗੇ। ਵਿਭਾਗ ਦਾ ਕਹਿਣਾ ਹੈ ਕਿ ਸੋਧਿਆ ਹੋਇਆ ਜੀਐਸਟੀ ਐਕਟ 1 ਅਕਤੂਬਰ ਤੋਂ ਲਾਗੂ ਹੋ ਗਿਆ ਹੈ, ਜੋ ਸਰਕਾਰ ਨੂੰ ਆਨਲਾਈਨ ਗੇਮਿੰਗ 'ਤੇ 28 ਫੀਸਦੀ ਜੀਐਸਟੀ ਲਗਾਉਣ ਦਾ ਅਧਿਕਾਰ ਦਿੰਦਾ ਹੈ। ਦੂਜੀ ਸੋਧ ਤਹਿਤ ਜੀਐਸਟੀ ਨਾਲ ਸਬੰਧਤ ਝਗੜਿਆਂ ਦੇ ਨਿਪਟਾਰੇ ਲਈ ਸੂਬੇ ਵਿੱਚ ਜੀਐਸਟੀ ਅਪੀਲੀ ਅਥਾਰਟੀ ਦੀ ਸਥਾਪਨਾ ਕੀਤੀ ਜਾਣੀ ਹੈ ਪਰ ਪੰਜਾਬ ਸਮੇਤ ਦੇਸ਼ ਦੇ 11 ਸੂਬਿਆਂ ਨੇ ਅਜੇ ਤੱਕ ਇਸ ਅਥਾਰਟੀ ਦੀ ਸਥਾਪਨਾ ਨਹੀਂ ਕੀਤੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ